ਗੁਰੂ ਘਰਾਂ ਤੋਂ ਜੀ.ਐਸ.ਟੀ. ਹਟਾਉਣ ਸਬੰਧੀ ਭਾਈ ਲੌਂਗੋਵਾਲ ਨੇ ਸ੍ਰੀ ਅਰੁਣ ਜੇਤਲੀ ਨੂੰ ਲਿਖਿਆ ਪੱਤਰ
Published : Mar 26, 2018, 11:49 am IST
Updated : Mar 26, 2018, 11:49 am IST
SHARE ARTICLE
bhai gobind singh longowal
bhai gobind singh longowal

23 ਮਾਰਚ ਨੂੰ ਲਿਖੇ ਗਏ ਇਸ ਪੱਤਰ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿੱਤ ਮੰਤਰੀ ਨੂੰ ਲਿਖਿਆ ਹੈ ਕਿ ਸਿੱਖ ਧਰਮ ਅੰਦਰ ਲੰਗਰ ਦਾ ਵਿਸ਼ੇਸ਼ ਮਹੱਤਵ ਹੈ

ਅੰਮ੍ਰਿਤਸਰ 25, ਮਾਰਚ (ਸੁਖਵਿੰਦਰਜੀਤ ਸਿੰਘ ਬਹੋੜੂ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਪੱਤਰ ਲਿਖ ਕੇ ਗੁਰਦੁਆਰਾ ਸਾਹਿਬਾਨ 'ਚ ਚਲਦੇ ਲੰਗਰਾਂ ਦੀ ਰਸਦ ਤੋਂ ਜੀ.ਐਸ.ਟੀ. ਹਟਾਉਣ ਦੀ ਮੰਗ ਕੀਤੀ ਹੈ। ਲੰਘੀ 23 ਮਾਰਚ ਨੂੰ ਲਿਖੇ ਗਏ ਇਸ ਪੱਤਰ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿੱਤ ਮੰਤਰੀ ਨੂੰ ਲਿਖਿਆ ਹੈ ਕਿ ਸਿੱਖ ਧਰਮ ਅੰਦਰ ਲੰਗਰ ਦਾ ਵਿਸ਼ੇਸ਼ ਮਹੱਤਵ ਹੈ, ਜਿਸ ਦੀ ਆਰੰਭਤਾ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕੀਤੀ ਸੀ। ਗੁਰਦੁਆਰਾ ਸਾਹਿਬਾਨ ਵਿਚ ਆਉਣ ਵਾਲੀਆਂ ਸੰਗਤਾਂ ਨੂੰ ਲੰਗਰ ਬਿਨਾ ਭੇਦ-ਭਾਵ ਦੇ ਛਕਾਇਆ ਜਾਂਦਾ ਹੈ, ਇਸ ਲਈ ਗੁਰੂ ਕੇ ਲੰਗਰਾਂ ਦੀਆਂ ਰਸਦਾਂ ਨੂੰ ਟੈਕਸ ਮੁਕਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ ਵਿਚੋਂ ਲੱਖਾਂ ਸੰਗਤਾਂ ਰੋਜ਼ਾਨਾ ਲੰਗਰ ਛਕਦੀਆਂ ਹਨ ਅਤੇ ਜੀ.ਐਸ.ਟੀ. ਕਾਰਨ ਗੁਰੂ ਦੀ ਗੋਲਕ 'ਤੇ ਵੱਡਾ ਵਿੱਤੀ ਬੋਝ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਮਨੁੱਖਤਾ ਦੇ ਧਾਰਮਿਕ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਜੀ.ਐਸ.ਟੀ. ਖ਼ਤਮ ਕਰ ਦਿੱਤਾ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਬਾਕੀ ਗੁਰਦੁਆਰਾ ਸਾਹਿਬਾਨ ਤੋਂ ਵੀ ਜੀ.ਐਸ.ਟੀ. ਹਟਾਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸਾਹਿਬਾਨ ਤੋਂ ਜੀ.ਐਸ.ਟੀ. ਹਟਾਉਣ ਦਾ ਐਲਾਨ ਕੀਤਾ ਜਾਵੇ, ਤਾਂ ਜੋ ਗੁਰੂ ਦੀ ਗੋਲਕ 'ਤੇ ਪੈ ਰਿਹਾ ਬੇਲੋੜਾ ਬੋਝ ਖ਼ਤਮ ਹੋ ਸਕੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement