ਖਾਲਸਾਈ ਬੋਲਿਆਂ ਨਾਲ ਗੂੰਜਿਆ ਸ੍ਰੀ ਅਨੰਦਪੁਰ ਸਾਹਿਬ, ਨਿਹੰਗ ਸਿੰਘ ਜਥੇਬੰਦੀਆਂ ਨੇ ਸਜਾਇਆ ਮਹੱਲਾ
Published : Mar 26, 2024, 10:16 pm IST
Updated : Mar 26, 2024, 10:16 pm IST
SHARE ARTICLE
Sri Anandpur Sahib
Sri Anandpur Sahib

ਬੁੱਢਾ ਦਲ ਦੇ ਸ਼ਿੰਗਾਰੇ ਹਾਥੀਆਂ, ਊਠਾਂ, ਬੈਂਡ ਵਾਜਿਆਂ, ਵਿਸ਼ੇਸ਼ ਬੱਘੀਆਂ ਤੇ ਨੱਚਦਿਆਂ ਘੋੜਿਆਂ ਨੇ ਸੰਗਤਾਂ ਦਾ ਧਿਆਨ ਖਿਚਿਆ

ਸ੍ਰੀ ਅਨੰਦਪੁਰ ਸਾਹਿਬ:  ਹੋਲੇ-ਮਹੱਲੇ ਦੀ ਸੰਪੂਰਨਤਾ ਮੌਕੇ ਗੁਰੂ  ਕੀਆਂ ਲਾਡਲੀਆਂ ਖ਼ਾਲਸਾਈ ਨਿਹੰਗ ਸਿੰਘ ਦਲਪੰਥ ਫ਼ੌਜਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ‘ਚ ਇਤਿਹਾਸਕ ਅਸਥਾਨ ਗੁ: ਸ਼ਹੀਦੀ ਬਾਗ ਤੋਂ ਪੁਰਾਤਨ ਰਵਾਇਤ ਮੁਤਾਬਕ ਮਹੱਲਾ ਸਜਾਇਆ ਗਿਆ।

ਇਸ ਤੋਂ ਪਹਿਲਾਂ ਸਾਰੀਆਂ ਨਿਹੰਗ ਸਿੰਘ ਦਲ ਪੰਥਾਂ ਦੀਆਂ ਛਾਉਣੀਆਂ ਵਿਚ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀ ਦਸਮ ਗ੍ਰੰਥ ਅਤੇ ਸਰਬਲੋਹ ਗ੍ਰੰਥਾਂ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਗੁਰਬਾਣੀ ਦੇ ਮਨੋਹਰ ਕੀਰਤਨ ਹੋਏ।ਕਥਾਵਾਚਕਾਂ, ਗਿਆਨੀਆਂ, ਪ੍ਰਚਾਰਕਾਂ ਅਤੇ ਢਾਢੀ ਕਵੀਸਰਾਂ ਨੇ ਸਿੱਖ ਇਤਿਹਾਸ ਤੇ ਹੋਲੇ ਮਹੱਲੇ ਦੀ ਮਹਿਮਾ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।ਅਖੰਡ ਪਾਠ ਦੇ ਭੋਗ ਮੌਕੇ ਪੁੱਜੀਆਂ ਧਾਰਮਿਕ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ।ਉਪਰੰਤ ਛਾਉਣੀ ਬੁੱਢਾ ਦਲ ਗੁਰੂੁ ਕੇ ਬਾਗ ਤੋਂ ਮਹੱਲੇ ਦੀ ਅਰੰਭਤਾ ਹੋਈ।  ਜਿਸ ‘ਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਾਲ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ, ਬਾਬਾ ਜੋਗਾ ਸਿੰਘ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਤਰਨਾ ਦਲ ਸੰਪਰਦਾ ਬਾਬਾ ਬਿਧੀ ਚੰਦ ਸੁਰਸਿੰਘ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਜਥੇ ਬਾਬਾ ਨਾਗਰ ਸਿੰਘ, ਜਥੇ ਬਾਬਾ ਬਲਦੇਵ ਸਿੰਘ ਵੱਲਾ, ਜਥੇ: ਬਾਬਾ ਵੱਸਣ ਸਿੰਘ ਮੜ੍ਹੀਆਂ ਵਾਲੇ, ਜਥੇ ਬਾਬਾ ਬਲਵਿੰਦਰ ਸਿੰਘ ਮਹਿਤਾ ਚੌਕ, ਜਥੇ ਬਾਬਾ ਲਾਲ ਸਿੰਘ, ਜਥੇ: ਬਾਬਾ ਛਿੰਦਾ ਸਿੰਘ ਭਿਖੀਵਿਡ, ਜਥੇ: ਬਾਬਾ ਜੋਗਾ ਸਿੰਘ ਕਰਨਾਲ ਵਾਲੇ ਆਦਿ ਤੋਂ ਇਲਾਵਾ ਹੋਰ ਵੱਡੀ ਗਿਣਤੀ ਵਿਚ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਆਪਣੇ-ਆਪਣੇ ਦਲਾਂ ਬਲਾਂ ਸਮੇਤ ਸ਼ਾਮਿਲ ਹੋਏ। ਗੁ: ਗੁਰੂ ਕਾ ਬਾਗ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਤੋਂ ਅਰੰਭ ਹੋ ਕੇ ਨਵੀਂ ਆਬਾਦੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵੇਰਕਾ ਚੌਕ, ਬੱਸ ਅੱਡਾ ਹੋ ਕੇ ਇਤਿਹਾਸਕ ਅਸਥਾਨ ਗੁ: ਮਾਤਾ ਜੀਤਾਂ ਜੀ ਸਾਹਿਬ ਵਿਖੇ ਨਤਮਸਤਕ ਹੋ ਕੇ ਪੁਰਾਤਨ ਚਰਨ ਗੰਗਾ ਸਟੇਡੀਅਮ ਵਿਖੇ ਪੁੱਜਾ। ਨਿਹੰਗ ਸਿੰਘਾਂ ਦੇ ਮੁਖੀ ਸਿੱਖ ਰਵਾਇਤੀ ਬਾਣਿਆਂ, ਸ਼ਸਤਰਾਂ, ਘੋੜਿਆਂ, ਹਾਥੀਆਂ, ‘ਤੇ ਸਵਾਰ ਹੋ ਕੇ ਚਰਨ ਗੰਗਾ ਸਟੇਡੀਅਮ ਵਿਖੇ ਪਹੁੰਚੇ। ਰਸਤੇ ਵਿੱਚ ਵੱਖ ਸੰਗਤਾਂ ਸੰਪਰਦਾਵਾਂ ਨੇ ਸਿੰਘਾਂ ਦੇ ਸਵਾਗਤ ਲਈ ਠੰਡੇ ਮਿੱਠੇ ਜਲ ਅਤੇ ਫੱਲਾਂ ਦੇ ਲੰਗਰ ਲਗਾਏ ਹੋਏ ਸਨ।

ਜਿਥੇ ਨਿਹੰਗ ਸਿੰਘਾਂ ਨੇ ਸੰਗਤਾਂ ਦੇ ਲਾ ਮਿਸਾਲ ਇਕੱਠ ਨੂੰ ਘੌੜ ਸਵਾਰੀ, ਨੇਜੇਬਾਜ਼ੀ, ਗਤਕੇਬਾਜ਼ੀ ਆਦਿ ਦਾ ਜੰਗਜੂ ਜੋਹਰ ਦਿਖਾਏ। ਮਹੱਲੇ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਵਿਸ਼ੇਸ਼ ਤੌਰ ਤੇ ਹਾਥੀਆਂ, ਊਠਾਂ ਦਾ ਕਾਫਲਾ ਸ਼ਾਮਲ ਸੀ। ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਫੌਜਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਤੇ ਲੱਕ ਪਿਛੇ ਢਾਲਾਂ ਸਜਾਏ ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿਚ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ।ਬੈਡ ਵਾਜਿਆਂ ਦੀਆਂ ਸੁੰਦਰ ਧੁੰਨਾਂ, ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ।ਉਪਰੰਤ ਘੋੜ ਦੋੜਾਂ ਹੋਈਆਂ। ਨਿਹੰਗ ਸਿੰਘ ਇੱਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ ਤੇ ਖਲੋ ਕੇ ਨਿਹੰਗ ਸਿੰਘਾਂ ਨੇ ਘੋੜਿਆਂ ਨੂੰ ਦੌੜਾਇਆ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ। ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਨੇ ਹੋਲੇ ਮਹੱਲੇ ਦੀ ਵਧਾਈ ਦੇਂਦਿਆਂ ਸਮੁੱਚੇ ਦਲਾਂ ਦੇ ਮੁਖੀਆਂ ਦਾ ਵਿਸ਼ੇਸ਼ ਤੌਰ ਤੇ ਅਤੇ ਮਹੱਲੇ ਵਿਚ ਸ਼ਾਮਲ ਹੋਣ ਲਈ ਦੂਰੋਂ ਨੇੜਿਓ ਪਹੁੰਚੀਆਂ ਸਮੁੱਚੀਆਂ ਨਿਹੰਗ ਸਿੰਘਾਂ ਫੌਜਾਂ ਦਾ ਧੰਨਵਾਦ ਕੀਤਾ।

ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਵੀ ਸੰਬੋਧਨ ਕਰਦਿਆਂ ਹਰੇਕ ਪ੍ਰਾਣੀ ਨੂੰ ਅੰਮ੍ਰਿਤ ਛਕ ਕੇ ਸ਼ਸ਼ਤਰਧਾਰੀ ਹੋਣ ਦੀ ਅਪੀਲ ਕੀਤੀ। ਚਰਨਗੰਗਾ ਸਟੇਡੀਅਮ ਵਿਚ ਨਿਹੰਗ ਸਿੰਘ ਫੌਜਾਂ ਦਾ ਉਤਾਰਾ ਤੇ ਉਨ੍ਹਾਂ ਵੱਲੋ ਗੁਲਾਲ ਰੰਗ ਦਾ ਛਿੜਕਾਅ ਇਕ ਅਦਭੁਤ ਨਜਾਰਾ ਪੇਸ਼ ਕਰ ਰਿਹਾ ਸੀ।ਸਾਰੀਆਂ ਖਾਲਸਾਈ ਫੌਜਾਂ ਗੁਰੂ ਜੀ ਨੂੰ ਅੰਗਸੰਗ ਰੱਖ ਕੇ ਹੋਲਾ ਮਹੱਲਾ ਖੇਡਦੇ ਦਿਖਾਈ ਦੇ ਰਹੇ ਸਨ।ਅਨੰਦਪੁਰ ਸਾਹਿਬ ਦੀ ਸਮੁੱਚੀ ਧਰਤੀ ਖਾਲਸਾਈ ਰੰਗ ਵਿਚ ਰੰਗੀ ਗਈ। ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਪੰਜਵਾਂ ਤਖ਼ਤ, ਤੋਂ ਇਲਾਵਾ ਜਥੇ: ਬਾਬਾ ਜੋਗਾ ਸਿੰਘ ਮੁਖੀ ਤਰਨਾਦਲ ਮਿਸਲ ਸ਼ਹੀਦਾਂ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਾਬਾ ਬਿਧੀ ਚੰਦ ਸੁਰਸਿੰਘ, ਬਾਬਾ ਜਥੇਦਾਰ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ, ਬਾਬਾ ਨਾਗਰ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਜਸਵਿੰਦਰ ਸਿੰਘ ਜੱਸੀ ਅਮਰੀਕਾ, ਸੰਤ ਗੁਰਮੇਲ ਸਿੰਘ ਕਨੇਡਾ, ਬਾਬਾ ਸੰਨੀ ਸਿੰਘ ਯੂ.ਕੇ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਅਰਜਨ ਸਿੰਘ ਪਟਿਆਲੇ ਵਾਲੇ, ਬਾਬਾ ਮਾਨ ਸਿੰਘ ਗੁਰੂ ਨਾਨਕ ਦਲ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਜਸਵਿੰਦਰ ਸਿੰਘ ਜੱਸੀ ਅਮਰੀਕਾ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ ,ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਇੰਦਰ ਸਿੰਘ, ਬਾਬਾ ਮੱਘਰ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਰਣਯੋਧ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਖੜਕ ਸਿੰਘ, ਬਾਬਾ ਚਰਨ ਸਿੰਘ ਫਤਹਿਗੜ੍ਹ ਸਾਹਿਬ ਆਦਿ ਹਾਜ਼ਰ ਸਨ।ਖ਼ਾਲਸਾ ਪੰਥ ਦੇ ਜਾਹੋ-ਜਲਾਲ ਅਤੇ ਨਿਆਰੇਪਣ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ-ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਵਲੋਂ ਪੁਰਾਤਨ ਖਾਲਸਾਈ ਰਵਾਇਤ ਅਨੁਸਾਰ ਸਜਾਏ ਮਹੱਲੇ ਨਾਲ ਅਮਨ ਸ਼ਾਂਤੀ ਪੂਰਵਕ ਹੋਲੇ ਮਹੱਲੇ ਦਾ ਤਿਉਹਾਰ ਸਪੰਨ ਹੋ ਗਿਆ ਹੈ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement