
30 ਅਪ੍ਰੈਲ ਨੂੰ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਫੁਹਾਰੇ ਕੋਲ ਖੁਲ੍ਹੀ ਥਾਂ ’ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸੋਨੇ ਦੇ ਤਮਗ਼ੇ ਨਾਲ ਸਨਮਾਨਤ ਕੀਤਾ ਜਾਵੇਗਾ
ਕੋਟਕਪੂਰਾ (ਗੁਰਿੰਦਰ ਸਿੰਘ) : ਕੈਪਟਨ ਸਰਕਾਰ ਵਲੋਂ ਕੋਟਕਪੂਰਾ ਅਤੇ ਬਹਿਬਲ ਗੋਲੀਕਾਂਡ ਉਪਰ ਬਣਾਈ ਸਪੈਸ਼ਲ ਜਾਂਚ ਟੀਮ (ਸਿੱਟ) ਦੇ ਪ੍ਰਮੁੱਖ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ (ਹੁਣ ਵਕੀਲ) ਵਲੋਂ ਬੜੀ ਇਮਾਨਦਾਰੀ ਨਾਲ ਕੀਤੀ ਗਈ ਨਿਰਪੱਖ ਜਾਂਚ ਉਪਰ ਸ਼ਹੀਦ ਹੋਏ ਸਿੰਘਾਂ ਦੇ ਪ੍ਰਵਾਰਾਂ ਸਮੇਤ ਜ਼ਖ਼ਮੀ ਹੋਏ ਪੀੜਤ ਸਿੰਘ, ਘਟਨਾ ਦੇ ਗਵਾਹ ਅਤੇ ਪੂਰੇ ਸਿੱਖ ਪੰਥ ਨੂੰ ਤਸੱਲੀ ਸੀ।
Baljit Singh Daduwal
ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਦੋਸ਼ੀ ਲੋਕ ਪਹਿਲੇ ਦਿਨ ਤੋਂ ਹੀ ਘਬਰਾਹਟ ਵਿਚ ਸਨ ਤੇ ਉਹ ਇਕ ਨਿਡਰ ਅਤੇ ਬੇਬਾਕ ਅਫ਼ਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬਦਲਣਾ ਚਾਹੁੰਦੇ ਸਨ।
Kunwar vijay Pratap
ਉਨ੍ਹਾਂ ਆਖਿਆ ਕਿ 30 ਅਪ੍ਰੈਲ ਨੂੰ ਸਵੇਰੇ 11 ਵਜੇ ਸਮੁੱਚੇ ਸਿੱਖ ਪੰਥ ਵਲੋਂ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਫੁਹਾਰੇ ਕੋਲ ਖੁਲ੍ਹੀ ਥਾਂ ’ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸੋਨੇ ਦੇ ਤਮਗ਼ੇ ਨਾਲ ਸਨਮਾਨਤ ਕੀਤਾ ਜਾਵੇਗਾ।