ਕੋਰੋਨਾ ਮਹਾਮਾਰੀ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੀਤੀ ਮੁਲਤਵੀ
Published : Apr 26, 2021, 8:15 am IST
Updated : Apr 26, 2021, 10:35 am IST
SHARE ARTICLE
Gurudwara Shri Hemkund Sahib
Gurudwara Shri Hemkund Sahib

10 ਮਈ ਨੂੰ ਖੋਲ੍ਹੇ ਜਾਣੇ ਸਨ ਕਪਾਟ

ਦੇਹਰਾਦੂਨ: ਸਿੱਖਾਂ ਦੇ ਪਵਿੱਤਰ ਧਾਰਮਕ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਨੂੰ 10 ਮਈ ਨੂੰ ਖੋਲ੍ਹੇ ਜਾਣ ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ। ਦੱਸ ਦੇਈਏ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸੱਟ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

Gurudwara Shri Hemkund SahibGurudwara Shri Hemkund Sahib

10 ਮਈ ਨੂੰ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਖੁੱਲ੍ਹਣ ਦੇ ਨਾਲ ਹੀ ਹੇਮਕੁੰਟ ਸਾਹਿਬ ਸਾਹਿਬ ਲਈ ਯਾਤਰਾ ਸ਼ੁਰੂ ਹੋ ਜਾਣੀ ਸੀ। ਜਿਲ੍ਹਾ ਪ੍ਰਸ਼ਾਸਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯਾਤਰਾ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਸਨ।

Hemkund SahibHemkund Sahib

ਪਰ ਹੁਣ ਸੂਬੇ ’ਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਇਹ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ, ਹੁਣ ਹੇਮਕੁੰਟ ਸਾਹਿਬ ਦੇ ਕਪਾਟ 10 ਮਈ ਨੂੰ ਨਹੀਂ ਖੋਲ੍ਹੇ ਜਾਣਗੇ।

Hemkund SahibHemkund Sahib

ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤਪਅਸਥਾਨ ਹੇਮਕੁੰਟ ਸਾਹਿਬ ਦੇ ਕਪਾਟ ਹਰ ਸਾਲ ਮਈ ਮਹੀਨੇ ਦੌਰਾਨ ਖੁੱਲ੍ਹਦੇ ਹਨ ਪਰ ਇਸ ਵਾਰ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਹੇਮਕੁੰਟ ਸਾਹਿਬ ਦੇ ਕਪਾਟ ਖੋਲ੍ਹਣ ਦਾ ਫੈਸਲਾ ਵਾਪਸ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਚਮੋਲੀ ਜ਼ਿਲ੍ਹੇ ਵਿਚ ਸਥਿਤ ਹੇਮਕੁੰਟ ਸਾਹਿਬ ਸਿੱਖਾਂ ਦਾ ਪ੍ਰਸਿੱਧ ਅਥਾਨ ਹੈ।

Location: India, Uttarakhand, Dehradun

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement