Panthak News : ਪੰਜ ਮੈਂਬਰੀ ਕਮੇਟੀ ਦੀ ਮੀਟਿੰਗ ਨੂੰ ਬਾਦਲ ਧੜੇ ਨੇ ਰੋਕਿਆ, ਹਾਲ ਦੇ ਅੱਗੇ ਖੜ੍ਹਾ ਕੀਤਾ ਟਰੈਕਟਰ 
Published : Apr 26, 2025, 2:44 pm IST
Updated : Apr 26, 2025, 2:44 pm IST
SHARE ARTICLE
parks tractor in front of hall, Prem singh Chandumajra & Karnail Singh Panjoli Image.
parks tractor in front of hall, Prem singh Chandumajra & Karnail Singh Panjoli Image.

Panthak News : ਚੰਦੂਮਾਜਰਾ ਤੇ ਪੰਜੋਲੀ ਨੇ ਇਸ ਘਟਨਾ ਨੂੰ ਦਸਿਆ ਸ਼ਰਮਨਾਕ

Badal faction stops five-member committee meeting, parks tractor in front of hall Latest News in Punjabi : ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਪੁਨਰ ਸੁਰਜੀਤ ਕਰਨ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਝੂੰਦਾ ਵਲੋਂ ਰੱਖੀ ਗਈ ਬੈਠਕ ਨੂੰ ਬਾਦਲ ਧੜੇ ਵਲੋਂ ਰੋਕਿਆ ਗਿਆ ਤੇ ਬੈਠਕ ਨੂੰ ਕਰਨ ਨਾ ਦਿਤਾ ਗਿਆ। ਇਹ ਮੀਟਿੰਗ ਫ਼ਤਿਹਗੜ੍ਹ ਸਾਹਿਬ ਗੁਰਦੁਆਰਾ ਦੇ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਚ ਰੱਖੀ ਗਈ ਸੀ। ਬਾਦਲ ਧੜੇ ਵਲੋਂ ਇਸ ਹਾਲ ਦੇ ਗੇਟ ਨੂੰ ਤਾਲੇ ਲਾ ਕੇ ਗੇਟ ਅੱਗੇ ਟਰੈਕਟਰ ਖੜ੍ਹਾ ਕਰ ਕੇ ਬੰਦ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਤੇ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੇ ਸੁਪਰਵਾਈਜ਼ਰ ਜੋਗਾ ਸਿੰਘ ਦੇ ਵਿਚਕਾਰ ਤਿੱਖੀ ਬਹਿਸ ਹੋਈ ਤੇ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਵਿਚ ਮੌਜੂਦ ਲੋਕਾਂ ਵਲੋਂ ਬਹਿਸ ਕਰ ਰਹੀਆਂ ਦੋਵੇਂ ਧਿਰਾਂ ਨੂੰ ਸ਼ਾਂਤ ਕਰਵਾਇਆ ਗਿਆ। 

ਇਸ ਘਟਨਾ ਤੋਂ ਬਾਅਦ ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਦੀ ਲੀਡਰਸ਼ਿਪ ’ਤੇ ਸਵਾਲ ਚੁੱਕੇ ਅਤੇ ਇਸ ਨੂੰ ਘਟਨਾ ਨੂੰ ਪੰਥ ਵਿਰੋਧੀ ਦਸਿਆ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਮੰਗ ਕੀਤੀ। ਉਨ੍ਹਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਸਿੱਖ ਪੰਥ ਦੀਆਂ ਸੰਸਥਾਵਾਂ ਅਤੇ ਸਿੱਖ ਲੀਡਰਸ਼ਿਪ ਦਾ ਫ਼ੈਸਲਾ ਲਿਆ ਜਾ ਸਕੇ। ਉਨ੍ਹਾਂ ਕਿਹਾ ਹੁਣ ਸਿੱਖ ਸੁਧਾਰ ਲਹਿਰ ਸ਼ੁਰੂ ਕਰਨ ਦਾ ਸਮਾਂ ਆ ਗਿਆ। ਉਨ੍ਹਾਂ ਕਿਹਾ ਇਸ ਥਾਂ ’ਤੇ ਮੀਟਿੰਗ ਕਰਨ ਤੋਂ ਕਿਸੇ ਨੂੰ ਰੋਕਿਆ ਨਹੀਂ ਜਾ ਸਕਦਾ। ਇਹ ਸਿੱਖ ਪੰਥ ਦੀ ਸਾਂਝੀ ਥਾਂ ਹੈ, ਇਸ ਥਾਂ ’ਤੇ ਬੈਠਕ ਕਰਨ ਤੋਂ ਰੋਕਣਾ ਨਿੰਦਣਯੋਗ ਹੈ।

ਕਰਨੈਲ ਸਿੰਘ ਪੰਜੋਲੀ ਨੇ ਇਸ ਘਟਨਾ ਨੂੰ ਸ਼ਰਮਨਾਕ ਦਸਦਿਆਂ ਕਿਹਾ ਕਿ ਗੁਰਚਰਨ ਸਿੰਘ ਟੌਹੜਾ ਵੇਲੇ ਕਦੇ ਕਿਸੇ ਨੂੰ ਕੋਈ ਮੀਟਿੰਗ ਕਰਨ ਤੋਂ ਰੋਕਿਆ ਨਹੀਂ ਗਿਆ। ਉਨ੍ਹਾਂ ਕਿਹਾ ਸੁਖਬੀਰ ਸਿੰਘ ਬਾਦਲ ਹੁਣ ਗੁਰਦੁਆਰਾ ਸਾਹਿਬਾਨ ਨੂੰ ਵੀ ਤਾਲੇ ਲਗਵਾਉਣ ਲੱਗ ਪਿਆ ਹੈ। ਅਮਰਇੰਦਰ ਸਿੰਘ ਲਿਬੜਾ ਨੇ ਵੀ ਇਸ ਘਟਨਾ ਨੂੰ ਨਿੰਦਣਯੋਗ ਦਸਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement