ਘੱਲੂਘਾਰਾ ਦਿਵਸ 'ਤੇ 5 ਜੂਨ ਨੂੰ ਕਢਿਆ ਜਾਵੇਗਾ ਯਾਦਗਾਰੀ ਮਾਰਚ: ਦਲ ਖ਼ਾਲਸਾ
Published : May 27, 2019, 2:46 am IST
Updated : May 27, 2019, 2:46 am IST
SHARE ARTICLE
Pic
Pic

ਦਰਬਾਰ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਨੂੰ ਭੁੱਲ ਨਹੀਂ ਸਕਦੀ ਸਿੱਖ ਕੌਮ 

ਅੰਮ੍ਰਿਤਸਰ : ਦਲ ਖ਼ਾਲਸਾ ਨੇ ਜੂਨ 1984 ਸਾਕਾ ਦਰਬਾਰ ਸਾਹਿਬ ਦੀ 35ਵੀਂ ਵਰ੍ਹੇਗੰਢ ਮੌਕੇ 5 ਜੂਨ ਨੂੰ ਅੰਮ੍ਰਿਤਸਰ ਵਿਖੇ ਖ਼ਾਲਸਾਈ ਜ਼ਜ਼ਬਿਆਂ ਨਾਲ 'ਘੱਲੂਘਾਰਾ ਯਾਦਗਾਰੀ ਮਾਰਚ' ਕੱਢਣ ਦਾ ਫ਼ੈਸਲਾ ਕੀਤਾ ਹੈ। ਪਾਰਟੀ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਨੇ ਦਸਿਆ ਕਿ ਮਾਰਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਰਣਜੀਤ ਐਵੀਨਿਊ ਤੋਂ ਆਰੰਭ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚੋਂ ਲੰਘਦਾ ਹੋਇਆ ਅਕਾਲ ਤਖ਼ਤ ਵਿਖੇ ਸਮਾਪਤ ਹੋਵੇਗਾ ਜਿਥੇ ਗੁਰਧਾਮਾਂ ਦੀ ਪਵਿਤਰਤਾ ਲਈ ਜੂਝਦਿਆਂ ਸ਼ਹੀਦ ਹੋਣ ਵਾਲੇ ਸਿੰਘ-ਸਿੰਘਣੀਆਂ ਨਮਿਤ ਅਰਦਾਸ ਕੀਤੀ ਜਾਵੇਗੀ। 

1984 Sikh Genocide1984 Sikh Genocide

ਉਨ੍ਹਾਂ ਕਿਹਾ ਕਿ 35 ਵਰ੍ਹੇ ਬੀਤਣ ਤੋਂ ਬਾਅਦ ਵੀ ਭਾਰਤ ਵਲੋਂ ਕੀਤੇ ਗਏ ਫ਼ੌਜੀ ਹਮਲੇ ਦੀ ਪੀੜ ਸੱਜਰੀ ਅਤੇ ਜ਼ਖਮ ਹਰ੍ਹੇ ਹਨ। 5 ਨੂੰ ਅੰਮ੍ਰਿਤਸਰ ਵਿਖੇ ਕੱਢੇ ਜਾ ਰਹੇ ਮਾਰਚ ਬਾਰੇ ਪ੍ਰਗਟਾਵਾ ਕਰਦਿਆਂ ਉਨ੍ਹਾਂ ਦਸਿਆ ਕਿ 35 ਵਰ੍ਹੇ ਬਾਅਦ ਵੀ ਸਿੱਖ ਨਾ ਤਾਂ ਫ਼ੌਜੀ ਹਮਲੇ ਨੂੰ ਭੁੱਲੇ ਹਨ ਅਤੇ ਨਾ ਹੀ ਦੋਸ਼ੀ ਹਮਲਾਵਰਾਂ ਨੂੰ ਮਾਫ਼ ਕੀਤਾ ਹੈ।  2019 ਦੀਆਂ ਲੋਕ ਸਭਾ ਚੋਣਾਂ ਦੇ ਨਤੀਜੇ 'ਤੇ ਟਿਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਿਚ ਹਿੰਦੁਤਵੀਆਂ ਦੀ ਜਿੱਤ ਅਤੇ ਪੰਜਾਬ ਅੰਦਰ ਕਾਂਗਰਸੀਆਂ ਦੀ ਜਿੱਤ, ਸਿੱਖ ਰਾਜਸੀ ਇਛਾਵਾਂ ਅਤੇ ਕੌਮੀ ਪਛਾਣ ਲਈ ਘਾਤਕ ਹੈ।

Dal KhalsaDal Khalsa

ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਭਾਰਤੀ ਸਿਸਟਮ ਤੋਂ ਇਨਸਾਫ਼ ਦੀ ਉਮੀਦ ਛੱਡ ਕੇ ਪੰਜਾਬ ਦੀ ਆਜ਼ਾਦੀ ਲਈ ਸੰਘਰਸ਼ ਲੜਣਾ ਚਾਹੀਦਾ ਹੈ। ਇਸ ਸਬੰਧੀ ਅੱਜ ਪਾਰਟੀ ਦੀ ਮੀਟਿੰਗ ਵੀ ਕੀਤੀ ਗਈ ਜਿਸ ਵਿਚ ਕੁਲਦੀਪ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਮਾਸਟਰ ਕੁਲਵੰਤ ਸਿੰਘ, ਅਵਤਾਰ ਸਿੰਘ ਅਤੇ ਸਿੱਖ ਯੂਥ ਆਫ਼ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਆਦਿ ਹਾਜ਼ਰ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement