June 1984: ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 6 ਜੂਨ ਤਕ ਕਰਵਾਏ ਜਾਣਗੇ ਦਰਸ਼ਨ

By : GAGANDEEP

Published : May 26, 2024, 9:25 am IST
Updated : May 26, 2024, 9:25 am IST
SHARE ARTICLE
June 1984 riots darbar sahib News
June 1984 riots darbar sahib News

June 1984: ''ਸਿੱਖ ਕੌਮ ਇਸ ਘੱਲੂਘਾਰੇ ਨੂੰ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਜੂਨ ਮਹੀਨਾ ਆਉਂਦੇ ਹੀ ਇਨ੍ਹਾਂ ਜ਼ਖ਼ਮਾਂ ਦੀ ਪੀੜ ਹਰ ਸਿੱਖ ਮਹਿਸੂਸ ਕਰਦਾ''

June 1984 riots darbar sahib News :  ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਇਸ ਵਾਰ ਵੀ 26 ਮਈ ਤੋਂ 6 ਜੂਨ ਤਕ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ। 

ਇਹ ਵੀ ਪੜ੍ਹੋ: Rahul Gandhi: ਅੰਮ੍ਰਿਤਸਰ ਵਿਚ ਗੁਰਜੀਤ ਔਜਲਾ ਦੇ ਹੱਕ ਵਿਚ ਗਰਜੇ ਰਾਹੁਲ ਗਾਂਧੀ, ਕਿਹਾ- ਕਿਸਾਨਾਂ ਦਾ ਕਰਾਂਗੇ ਕਰਜ਼ਾ ਮੁਆਫ਼

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜੂਨ 1984 ਦਾ ਫ਼ੌਜੀ ਹਮਲਾ ਸਿੱਖ ਮਾਨਸਿਕਤਾ ਦਾ ਸਦੀਵ ਹਿੱਸਾ ਬਣ ਚੁੱਕਾ ਹੈ ਅਤੇ ਹਰ ਸਾਲ ਜੂਨ ਮਹੀਨਾ ਚੜ੍ਹਦਿਆਂ ਹੀ ਸਿੱਖ ਕੌਮ ਦੇ ਇਹ ਅੱਲ੍ਹੇ ਜ਼ਖ਼ਮ ਰਿਸਣ ਲਗਦੇ ਹਨ। ਉਨ੍ਹਾਂ ਕਿਹਾ ਕਿ ਸਮੇਂ ਦੀ ਕਾਂਗਰਸ ਸਰਕਾਰ ਵਲੋਂ ਇਸ ਫ਼ੌਜੀ ਹਮਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ 37 ਹੋਰ ਗੁਰਦੁਆਰਾ ਸਾਹਿਬਾਨ ਉਤੇ ਹਮਲਾ ਕਰ ਕੇ ਜਿਥੇ ਹਜ਼ਾਰਾਂ ਸਿੱਖਾਂ ਨੂੰ ਸ਼ਹੀਦ ਕੀਤਾ, ਉੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਗੋਲੀ ਨਾਲ ਜ਼ਖ਼ਮੀ ਕਰ ਦਿਤਾ ਗਿਆ ਸੀ।

ਇਹ ਵੀ ਪੜ੍ਹੋ: Punjabi Tourists Kashmir News : ਕਸ਼ਮੀਰ ਘੁੰਮਣ ਗਏ ਪੰਜਾਬੀਆਂ ਦਾ ਹੋਇਆ ਐਕਸੀਡੈਂਟ, ਹਾਦਸੇ ਵਿਚ 4 ਪੰਜਾਬੀਆਂ ਦੀ ਗਈ ਜਾਨ

ਉਨ੍ਹਾਂ ਕਿਹਾ ਕਿ ਸਿੱਖ ਕੌਮ ਇਸ ਘੱਲੂਘਾਰੇ ਨੂੰ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਜੂਨ ਮਹੀਨਾ ਆਉਂਦੇ ਹੀ ਇਨ੍ਹਾਂ ਜ਼ਖ਼ਮਾਂ ਦੀ ਪੀੜ ਹਰ ਸਿੱਖ ਮਹਿਸੂਸ ਕਰਦਾ ਹੈ। ਉਨ੍ਹਾਂ ਦਸਿਆ ਕਿ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਇਸ ਪਾਵਨ ਸਰੂਪ ਨੂੰ 26 ਮਈ ਤੋਂ 6 ਜੂਨ ਤਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਸ਼ੋਭਿਤ ਕੀਤਾ ਜਾਵੇਗਾ। ਇਸ ਦੌਰਾਨ ਸਵੇਰੇ ਤੋਂ ਲੈ ਕੇ ਸ਼ਾਮ ਤਕ ਸੰਗਤਾਂ ਪਾਵਨ ਸਰੂਪ ਦੇ ਦਰਸ਼ਨ ਕਰ ਸਕਣਗੀਆਂ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from June 1984 riots darbar sahib News , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement