ਸ੍ਰੀ ਗੁਰੂ ਰਾਮਦਾਸ ਲੰਗਰ ਦੀ ਇਮਾਰਤ ਦੇ ਬਾਹਰੀ ਹਿੱਸੇ ਦੀ ਕਾਰ ਸੇਵਾ ਸ਼ੁਰੂ
Published : Jun 26, 2018, 7:57 am IST
Updated : Jun 26, 2018, 7:57 am IST
SHARE ARTICLE
During Ardas Bhai Gobind Singh Longowal and others
During Ardas Bhai Gobind Singh Longowal and others

ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਘਰ ਦੇ ਵਿਸਤਾਰ ਤਹਿਤ ਨਵੀਂ ਤਿਆਰ ਕੀਤੀ ਗਈ ਇਮਾਰਤ ਦੇ ਬਾਹਰੀ ਹਿੱਸੇ ਨੂੰ ਪਹਿਲਾਂ ਬਣੀ ਇਮਾਰਤ ਦੀ ...

ਅੰਮ੍ਰਿਤਸਰ,   ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਘਰ ਦੇ ਵਿਸਤਾਰ ਤਹਿਤ ਨਵੀਂ ਤਿਆਰ ਕੀਤੀ ਗਈ ਇਮਾਰਤ ਦੇ ਬਾਹਰੀ ਹਿੱਸੇ ਨੂੰ ਪਹਿਲਾਂ ਬਣੀ ਇਮਾਰਤ ਦੀ ਤਰ੍ਹਾਂ ਪੁਰਾਤਨ ਦਿੱਖ ਦੇਣ ਦੀ ਕਾਰ ਸੇਵਾ ਅੱਜ ਸ਼੍ਰੋਮਣੀ ਕਮੇਟੀ ਵਲੋਂ ਸ਼ੁਰੂ ਕਰ ਦਿਤੀ ਗਈ। 
ਸ਼੍ਰੋਮਣੀ ਕਮੇਟੀ ਵਲੋਂ ਇਹ ਕਾਰ ਸੇਵਾ ਬਾਬਾ ਬਚਨ ਸਿੰਘ ਅਤੇ ਬਾਬਾ ਮਹਿੰਦਰ ਸਿੰਘ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਹੈ। ਇਸ ਮੌਕੇ ਸ੍ਰੀ ਅਨੰਦ ਸਾਹਿਬ ਦੇ ਪਾਠ ਤੋਂ ਬਾਅਦ ਕਾਰ ਸੇਵਾ ਦੀ ਆਰੰਭਤਾ ਲਈ ਦਰਬਾਰ ਸਾਹਿਬ ਦੇ ਅਰਦਾਸੀਆ ਭਾਈ ਰਾਜਦੀਪ ਸਿੰਘ ਨੇ ਅਰਦਾਸ ਕੀਤੀ।

ਦਰਬਾਰ ਸਾਹਿਬ ਵਿਖੇ ਸੰਗਤ ਦੀ ਆਮਦ ਵੱਧ ਰਹੀ ਹੈ ਜਿਸ ਦੇ ਮੱਦੇਨਜ਼ਰ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਦੀ ਇਮਾਰਤ ਦਾ ਵਿਸਤਾਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਾ ਹਮੇਸ਼ਾ ਯਤਨ ਰਿਹਾ ਹੈ ਕਿ ਇਸ ਪਾਵਨ ਅਸਥਾਨ 'ਤੇ ਪਹੁੰਚਦੀ ਸੰਗਤ ਦੀ ਸਹੂਲਤ ਲਈ ਵੱਧ ਤੋਂ ਵੱਧ ਕਾਰਜ ਕੀਤੇ ਜਾਣ। ਉਨ੍ਹਾਂ ਕਿਹਾ ਕਿ ਉਪਰਲੀਆਂ ਮੰਜ਼ਲਾਂ ਲਈ ਸੰਗਤ ਦੀ ਸਹੂਲਤ ਲਈ ਨਵੀਂ ਇਮਾਰਤ ਵਿਚ ਲਿਫ਼ਟਾਂ ਵੀ ਲਗਾਈਆਂ ਗਈਆਂ ਹਨ ਜਿਨ੍ਹਾਂ ਦਾ ਸ਼ਰਧਾਲੂਆਂ ਨੂੰ ਲਾਭ ਹੋਵੇਗਾ।
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement