ਸ਼੍ਰੋਮਣੀ ਕਮੇਟੀ ਮੁਲਾਜ਼ਮ ਦੇ ਕਤਲ ਦੀ ਭਾਈ ਲੌਂਗੋਵਾਲ ਵਲੋਂ ਨਿੰਦਾ
Published : Jun 27, 2019, 1:03 am IST
Updated : Jun 27, 2019, 1:03 am IST
SHARE ARTICLE
Gobind Singh Longowal condemned the murder of SGPC employee
Gobind Singh Longowal condemned the murder of SGPC employee

ਮ੍ਰਿਤਕ ਦੇ ਪਰਵਾਰ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ 1 ਲੱਖ ਰੁਪਏ ਦੀ ਸਹਾਇਤਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਕਰਮਚਾਰੀ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕੀਤੀ ਗਈ ਹਤਿਆ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਅੰਦਰ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ 'ਤੇ ਸਵਾਲ ਖੜੇ ਕੀਤੇ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਇਹ ਬੇਹੱਦ ਦੁਖਮਈ ਹੈ ਅਤੇ ਪੁਲਿਸ ਪ੍ਰਸ਼ਾਸਨ ਨੂੰ ਦੋਸ਼ੀਆਂ ਦੀ ਭਾਲ ਕਰ ਕੇ ਉਨ੍ਹਾਂ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ।

SGPCSGPC

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਅਮਨ-ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ, ਜਿਸ ਵਲ ਪੰਜਾਬ ਦੇ ਮੁੱਖ ਮੰਤਰੀ ਅਤੇ ਪੁਲਿਸ ਪ੍ਰਸ਼ਾਸਨ ਨੂੰ ਧਿਆਨ ਦੇਣਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਗੁਰਮੇਜ ਸਿੰਘ ਦੇ ਪਰਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਆਖਿਆ ਕਿ ਮ੍ਰਿਤਕ ਸ. ਗੁਰਮੇਜ ਸਿੰਘ ਦੇ ਪਰਵਾਰ ਨੂੰ 1 ਲੱਖ ਰੁਪਏ ਦੀ ਸਹਾਇਤਾ ਦਿਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਹੋਰ ਲੋੜੀਂਦੀ ਮੱਦਦ ਦੀ ਵਚਨਬਧਤਾ ਵੀ ਪ੍ਰਗਟਾਈ।

Gobind Singh LongowalGobind Singh Longowal

ਉਨ੍ਹਾਂ ਆਖਿਆ ਕਿ ਹਰ ਮੁਲਾਜ਼ਮ ਸ਼੍ਰੋਮਣੀ ਕਮੇਟੀ ਦਾ ਪਰਿਵਾਰਕ ਮੈਂਬਰ ਹੈ ਅਤੇ ਗੁਰਮੇਜ ਸਿੰਘ ਦੀ ਹਤਿਆ ਨਾਲ ਉਨ੍ਹਾਂ ਨੂੰ ਭਾਰੀ ਠੇਸ ਪੁੱਜੀ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਦਸਿਆ ਕਿ ਗੁਰਮੇਜ ਸਿੰਘ ਦੇ ਪਰਵਾਰ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵਲੋਂ ਇਕ ਟੀਮ ਭੇਜੀ ਗਈ ਹੈ। ਉਨ੍ਹਾਂ ਦਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਪੀੜਤ ਪਰਵਾਰ ਦੀ ਹਰ ਲੋੜੀਂਦੀ ਮਦਦ ਕੀਤੀ ਜਾਵੇਗੀ।

SGPC SGPC

27 ਜੂਨ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਰੱਦ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 27 ਜੂਨ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਰੱਦ ਕਰ ਦਿਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ 27 ਜੂਨ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਰੱਖੀ ਗਈ ਸੀ, ਜੋ ਪ੍ਰਬੰਧਕੀ ਕਾਰਨਾਂ ਕਰ ਕੇ ਰੱਦ ਕਰ ਦਿਤੀ ਗਈ ਹੈ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement