ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਸਰਨਾ ਨੇ ਲੌਂਗੋਵਾਲ ਨੂੰ ਦਿਤਾ ਸੱਦਾ ਪੱਤਰ
Published : Jun 27, 2019, 1:07 am IST
Updated : Jun 27, 2019, 12:59 pm IST
SHARE ARTICLE
Paramjit Singh Sarna
Paramjit Singh Sarna

ਕਿਹਾ - 27 ਅਕਤੂਬਰ ਨੂੰ ਨਗਰ ਕੀਰਤਨ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲੈ ਕੇ ਜਾਣ ਦੀ ਇਜਾਜ਼ਤ ਮਿਲੀ

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਨੂੰ ਸੱਦਾ ਦੇਣ ਲਈ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਪੁੱਜੇ। ਅਪਣੇ ਸਾਥੀ ਮਨਜੀਤ ਸਿੰਘ ਸਰਨਾ, ਮਨਿੰਦਰ ਸਿੰਘ ਧੁੰਨਾ, ਬਿਕਰਮਜੀਤ ਸਿੰਘ ਧੁੰਨਾ ਨਾਲ ਦਿੱਲੀ ਤੋਂ ਵਿਸ਼ੇਸ਼ ਤੌਰ 'ਤੇ ਅੰਮ੍ਰਿਤਸਰ ਆਏ ਸ੍ਰ ਸਰਨਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਲਈ ਸੱਦਾ ਪੱਤਰ ਉਨ੍ਹਾਂ ਦੇ ਨਿਜੀ ਸਹਾਇਕ ਸੁਖਮੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਨੂੰ ਇਸ ਨਗਰ ਕੀਤਰਨ ਵਿਚ ਸ਼ਾਮਲ ਹੋਣ ਦਾ ਸੱਦਾ ਦਿਤਾ।

Bhai Gobind Singh LongowalBhai Gobind Singh Longowal

ਇਸ ਮੌਕੇ ਬੋਲਦਿਆਂ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਅਕਾਲੀ ਦਲ ਦਿੱਲੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਦਿੱਲੀ ਦੇ ਗੁਰਦਵਾਰਾ ਬੰਗਲਾ ਸਾਹਿਬ ਤੋਂ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤਕ ਇਕ ਨਗਰ ਕੀਤਰਨ ਲੈ ਕੇ ਜਾਣ ਲਈ ਪਾਕਿਸਤਾਨ ਸਰਕਾਰ ਕੋਲੋਂ ਮੰਗ ਕੀਤੀ ਸੀ। ਪਾਕਿਸਤਾਨ ਸਰਕਾਰ ਨੇ ਇਸ ਲਈ ਸਾਨੂੰ 27 ਅਕਤੂਬਰ ਨੂੰ ਨਗਰ ਕੀਰਤਨ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲੈ ਕੇ ਜਾਣ ਦੀ ਇਜਾਜ਼ਤ ਦੇ ਦਿਤੀ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਇਹ ਸਾਰੇ ਪੰਥ ਦਾ ਸਾਂਝਾ ਪ੍ਰੋਗਰਾਮ ਹੈ ਇਸ ਲਈ ਉਹ ਦਿੱਲੀ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਨੂੰ ਨਾਲ ਲੈ ਕੇ ਚਲਣਾ ਚਾਹੁੰਦੇ ਹਨ।

Nagar kirtanNagar kirtan

ਸਰਨਾ ਨੇ ਕਿਹਾ ਕਿ ਇਸ ਦਿਹਾੜੇ ਨੂੰ ਸਾਰਾ ਪੰਥ ਇਕਜੁਟ ਹੋ ਕੇ ਮਨਾਵੇ ਇਸ ਲਈ ਉਹ ਇਹ ਯਤਨ ਕਰ ਰਹੇ ਹਨ। ਉਨ੍ਹਾਂ ਅੱਗੇ ਦਸਿਆ ਕਿ ਪਾਕਿਸਤਾਨ ਸਰਕਾਰ ਨੇ ਸਾਨੂੰ ਵੱਧ ਤੋਂ ਵੱਧ  ਵੀਜ਼ੇ ਜਾਰੀ ਕਰਨ ਦਾ ਭਰੋਸਾ ਦਿਵਾਇਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਨੇ ਕਿਹਾ ਕਿ ਉਹ ਇਸ ਸੱਦੇ ਪੱਤਰ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਗੋਵਾਲ ਨਾਲ ਵਿਚਾਰ ਕਰ ਕੇ ਅਗਲਾ ਪ੍ਰੋਗਰਾਮ ਦਸਣਗੇ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement