
ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਸਿਮਰਨਜੀਤ ਸਿੰਘ ਮਾਨ ’ਚ ਵਿਸ਼ਵਾਸ ਪ੍ਰਗਟ ਕੀਤਾ ਹੈ, ਜਿਸ ਨਾਲ ਉਹਨਾਂ ਦੀ ਜ਼ਿੰਮੇਵਾਰੀ ਹੋਰ ਵਧ ਜਾਂਦੀ ਹੈ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰਨ ’ਤੇ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੰਦਿਆਂ ਸੰਸਦ ਵਿਚ ਸਿੱਖ ਮਸਲੇ ਉਠਾਉਣ ਦੀ ਆਸ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਸਿਮਰਨਜੀਤ ਸਿੰਘ ਮਾਨ ’ਚ ਵਿਸ਼ਵਾਸ ਪ੍ਰਗਟ ਕੀਤਾ ਹੈ, ਜਿਸ ਨਾਲ ਉਹਨਾਂ ਦੀ ਜ਼ਿੰਮੇਵਾਰੀ ਹੋਰ ਵਧ ਜਾਂਦੀ ਹੈ।
ਉਹਨਾਂ ਕਿਹਾ ਕਿ ਪੰਜਾਬ ਅਤੇ ਖਾਸਕਰ ਸਿੱਖ ਕੌਮ ਨਾਲ ਸਬੰਧਤ ਮਸਲੇ ਜਿਨ੍ਹਾਂ ਪ੍ਰਤੀ ਦੇਸ਼ ਦੀਆਂ ਸਮੇਂ ਸਮੇਂ ਦੀਆਂ ਸਰਕਾਰਾਂ ਦੀ ਲੰਮੇ ਅਰਸੇ ਤੋਂ ਬੇਰੁਖੀ ਬਣੀ ਹੋਈ ਹੈ, ਉਹਨਾਂ ਦੇ ਹੱਲ ਲਈ ਆਵਾਜ ਚੁੱਕਣੀ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਉਹਨਾਂ ਕਿਹਾ ਕਿ ਮੌਜੂਦਾ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਅਤਿ ਅਹਿਮ ਹੈ, ਕਿਉਂਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਸਰਕਾਰੀ ਐਲਾਨ ਦੇ ਬਾਵਜੂਦ ਵੀ ਜਾਣਬੁਝ ਕੇ ਰਿਹਾਅ ਨਹੀਂ ਕੀਤਾ ਜਾ ਰਿਹਾ। ਇਹ ਨਾਇਨਸਾਫੀ ਭਾਰਤ ਦੇ ਲੋਕਤੰਤਰ ਦਾ ਮੂੰਹ ਚਿੜਾਉਣ ਵਾਲੀ ਗੱਲ ਹੈ, ਲਿਹਾਜਾ ਸੰਸਦ ਮੈਂਬਰਾਂ ਨੂੰ ਇਸ ਵੱਲ ਸਮੂਹਿਕ ਯਤਨਾਂ ਨਾਲ ਅੱਗੇ ਵਧਣਾ ਚਾਹੀਦਾ ਹੈ।