
ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਦਿੱਲੀ ਤੋਂ ਨਾਮਜ਼ਦ ਮੈਂਬਰ ...
ਨਵੀਂ ਦਿੱਲੀ, ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਦਿੱਲੀ ਤੋਂ ਨਾਮਜ਼ਦ ਮੈਂਬਰ ਹਰਮਨਜੀਤ ਸਿੰਘ ਨੂੰ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਪੀਤਮਪੁਰਾ ਦਾ ਚੇਅਰਮੈਨ ਅਤੇ ਉਨ੍ਹਾਂ ਦੇ ਨਾਲ ਪੰਜਾਬੀ ਬਾਗ਼ ਦੇ ਨਿਵਾਸੀ ਗੁਰਵਿੰਦਰਪਾਲ ਸਿੰਘ ਰਾਜੂ ਨੂੰ ਮੈਨੇਜਰ ਮਨੋਨੀਤ ਕੀਤਾ ਗਿਆ ਹੈ।
ਇਸ ਮੌਕੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵਲੋਂ ਉਚੇਚੇ ਤੌਰ 'ਤੇ ਸ਼ਮੂਲੀਅਤ ਕਰ ਕੇ ਹਰਮਨਜੀਤ ਸਿੰਘ ਅਤੇ ਗੁਰਵਿੰਦਰਪਾਲ ਸਿੰਘ ਰਾਜੂ ਨੂੰ ਵਧਾਈ ਦਿਤੀ। ਇਸ ਮੌਕੇ ਹਰਮਨਜੀਤ ਸਿੰਘ ਅਤੇ ਗੁਰਵਿੰਦਰਪਾਲ ਸਿੰਘ ਨੇ ਜੀ.ਕੇ., ਅਤੇ ਸਿਰਸਾ ਦੀ ਮੌਜੂਦਗੀ ਵਿਚ ਅਪਣਾ-ਅਪਣਾ ਅਹੁਦਾ ਸੰਭਾਲਿਆ।
Manjinder Singh Sirsa
ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਹਰਮਨਜੀਤ ਸਿੰਘ ਜੋ ਕਿ ਬਹੁਤ ਹੀ ਤਜ਼ਰਬੇਕਾਰ ਤੇ ਮਿਹਨਤੀ ਵਿਅਕਤੀ ਹਨ ਅਤੇ ਇਹ ਜੋ ਸੇਵਾ ਪਾਰਟੀ ਵਲੋਂ ਇਨ੍ਹਾਂ ਨੂੰ ਸੌਂਪੀ ਗਈ ਹੈ ਉਸ ਦਾ ਉਹ ਬਾਖੂਬੀ ਨਿਭਾਉਣਗੇ, ਸਾਨੂੰ ਪੂਰੀ ਉਮੀਦ ਹੈ ਕਿ ਇਹ ਦੋਵੇਂ ਆਗੂ ਮਿਲ ਕੇ ਕਾਲਜ ਨੂੰ ਬੁਲੰਦੀਆਂ ਤਕ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛਡਣਗੇ ਅਤੇ ਕਾਲਜ ਵਿਚ ਜੋ ਵੀ ਸੁਧਾਰ ਕਰਣ ਦੀ ਲੋੜ ਹੋਵੇਗੀ ਉਸ ਨੂੰ ਪੂਰੀ ਤਰ੍ਹਾਂ ਨਾਲ ਹਲ ਕਰਨਗੇ।