ਹਰਿਆਣਾ ਦੇ ਪੰਜ ਸਿੰਘਾਂ ਅਤੇ ਪੰਜ ਬੀਬੀਆਂ ਨੇ ਦਿਤੀ ਗ੍ਰਿਫ਼ਤਾਰੀ
Published : Jul 26, 2021, 7:27 am IST
Updated : Jul 26, 2021, 7:27 am IST
SHARE ARTICLE
Five Singhs and five women from Haryana were arrested
Five Singhs and five women from Haryana were arrested

ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਕਤ ਮੋਰਚਾ ਚੜਦੀਕਲਾ ਵਿਚ ਚਲ ਰਿਹਾ ਹੈ।

ਕੋਟਕਪੂਰਾ (ਗੁਰਿੰਦਰ ਸਿੰਘ) : ਬਰਗਾੜੀ ਮੋਰਚੇ ਦੇ 25ਵੇਂ ਦਿਨ 22ਵੇਂ ਜੱਥੇ ਵਿਚ ਗ੍ਰਿਫ਼ਤਾਰੀ ਦੇਣ ਵਾਲਿਆਂ ਵਿਚ ਪੰਜ ਸਿੰਘ ਅਤੇ ਪੰਜ ਬੀਬੀਆਂ ਸ਼ਾਮਲ ਸਨ, ਜੋ ਗੁਆਂਢੀ ਰਾਜ ਹਰਿਆਣਾ ਤੋਂ ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਗੁਰਦਵਾਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਵਿਖੇ ਪੁੱਜੀਆਂ ਸਨ। ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਸਕਰਨ ਸਿੰਘ ਮੁਤਾਬਕ ਜਥੇਬੰਦੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਕਤ ਮੋਰਚਾ ਚੜਦੀਕਲਾ ਵਿਚ ਚਲ ਰਿਹਾ ਹੈ।

Simranjit Singh MannSimranjit Singh Mann

ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਵਾਰ-ਵਾਰ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ, ਪੰਥ ਦੇ ਨਾਂਅ ’ਤੇ ਵੋਟਾਂ ਬਟੋਰਨ ਵਾਲੀ ਬਾਦਲ ਸਰਕਾਰ ਨੇ ਪੰਥ ਵਿਰੋਧੀ ਸ਼ਕਤੀਆਂ ਦੀ ਤਾਂ ਹਰ ਵਾਰ ਸਰਪ੍ਰਸਤੀ ਕੀਤੀ ਪਰ ਸਿੱਖ ਨੌਜਵਾਨਾਂ ’ਤੇ ਤਸ਼ੱਦਦ ਦਾ ਦੌਰ ਵੀ ਜਾਰੀ ਰੱਖਿਆ। ਗੁਰਦਵਾਰਾ ਸਾਹਿਬ ਵਿਚ ਗੁਰਦੀਪ ਸਿੰਘ ਢੁੱਡੀ, ਹਰਜੀਤ ਸਿੰਘ ਵਿਰਕ, ਜਤਿੰਦਰ ਸਿੰਘ ਥਿੰਦ, ਗੁਰਵਿੰਦਰ ਸਿੰਘ ਮਹਾਲਮ, ਗੁਰਭੇਜ ਸਿੰਘ ਵਿਰਕ, ਮਨਬੀਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ। ਗੁਰਦਵਾਰਾ ਸਾਹਿਬ ਵਿਖੇ ਪਹਿਲਾਂ ਗਿ੍ਰਫਤਾਰੀ ਦੇਣ ਵਾਲੇ ਪੰਜ ਸਿੰਘਾਂ ਤੇ ਪੰਜ ਬੀਬੀਆਂ ਵਿੱਚ ਸ਼ਾਮਲ ਖਜਾਨ ਸਿੰਘ, ਕੁਲਦੀਪ ਸਿੰਘ, ਅਨਮੋਲ ਸਿੰਘ, ਅਮਰਜੀਤ ਸਿੰਘ

Bargari kandBargari kand

ਦਿਲਬਾਗ ਸਿੰਘ ਜਾਟ, ਡਾ. ਗੁਰਜੀਤ ਕੌਰ, ਬੀਬੀ ਕੁਲਜੀਤ ਕੌਰ, ਬੀਬੀ ਨੂਰਪ੍ਰੀਤ ਕੌਰ, ਬੀਬੀ ਬਲਵਿੰਦਰ ਕੌਰ, ਬੀਬੀ ਨਵਜੋਤ ਕੌਰ ਆਦਿ ਦਾ ਸਿਰੋਪਾਉ ਪਾ ਕੇ ਸਨਮਾਨ ਕੀਤਾ ਗਿਆ, ਚੜਦੀਕਲਾ ਲਈ ਗੁਰੂ ਦੀ ਹਜੂਰੀ ਵਿਚ ਅਰਦਾਸ ਬੇਨਤੀ ਹੋਈ ਤੇ ਜਥੇ ਦੇ ਰੂਪ ਵਿਚ ਭਾਰੀ ਗਿਣਤੀ ਵਿਚ ਸੰਗਤਾਂ ਰੋਸ ਮਾਰਚ ਕਰਦੀਆਂ ਹੋਈਆਂ ਰਾਸ਼ਟਰੀ ਰਾਜ ਮਾਰਗ ਨੰਬਰ 54 ’ਤੇ ਪੁੱਜੀਆਂ। ਪਹਿਲਾਂ ਸਤਿਨਾਮ-ਵਾਹਿਗੁਰੂ ਦਾ ਜਾਪ ਹੋਇਆ ਤੇ ਫਿਰ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰੋ ਦੇ ਅਕਾਸ਼ ਗੁੰਜਾਊ ਨਾਹਰੇ ਲੱਗੇ। ਦਸ ਸਿੰਘਾਂ ਦੇ ਜਥੇ ਦੀ ਗਿ੍ਰਫ਼ਤਾਰੀ ਲਈ ਅੱਜ ਮਹਿਲਾ ਪੁਲਿਸ ਵੀ ਕਾਫ਼ੀ ਗਿਣਤੀ ਵਿਚ ਵੇਖਣ ਨੂੰ ਮਿਲੀ।

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement