ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਗਿਆ ਤਲਬ
Published : Jul 26, 2025, 1:34 pm IST
Updated : Jul 26, 2025, 1:34 pm IST
SHARE ARTICLE
Sri Akal Takhat Sahib
Sri Akal Takhat Sahib

1 ਅਗਸਤ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਦਿੱਤੇ ਹੁਕਮ

Jathedar of Sri Akal Takht Sahib summons Education Minister Harjot Singh and Director of Language Department News In Punjabi: ਪੰਜਾਬ ਸਰਕਾਰ ਵੱਲੋਂ ਸ਼੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਦਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੁੱਜੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਕੈਬਨਿਟ ਮੰਤਰ ਸ. ਹਰਜੋਤ ਸਿੰਘ ਅਤੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਮਿਤੀ 1 ਅਗਸਤ 2025 ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਤਲਬ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਨੇ ਆਪਣਾ ਪੱਖ ਸਪੱਸ਼ਟ ਨਹੀਂ ਕੀਤਾ ਹੈ ਅਤੇ ਨਾ ਹੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੀ ਖਿਮਾ ਜਾਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨਕ ਅਹੁਦਿਆਂ ਉੱਤੇ ਕਾਰਜ ਕਰ ਰਹੀਆਂ ਸ਼ਖ਼ਸੀਅਤਾਂ ਦੀ ਸਮਾਜ ਪ੍ਰਤੀ ਅਹਿਮ ਜ਼ਿੰਮੇਵਾਰੀ ਹੁੰਦੀ ਹੈ ਅਤੇ ਪੰਜਾਬ ਸਰਕਾਰ ਦੇ ਅਹੁਦੇਦਾਰਾਂ ਵੱਲੋਂ ਸੰਜੀਦਾ ਮਸਲੇ ਉੱਤੇ ਹੁਣ ਤੱਕ ਚੁੱਪ ਰਹਿਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਗੁਰੂ ਸਾਹਿਬ ਨਾਲ ਸਬੰਧਤ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਰੱਖੇ ਗਏ ਸਮਾਗਮ ਅੰਦਰ ਨਾਚ-ਗਾਣੇ ਅਤੇ ਮਨੋਰੰਜਨ ਨਾਲ ਸ਼ੁਰੂਆਤ ਕੀਤੀ ਗਈ ਹੋਵੇ, ਜੋ ਕਿ ਬਰਦਾਸ਼ਤਯੋਗ ਨਹੀਂ। 

ਜਥੇਦਾਰ ਗੜਗੱਜ ਨੇ ਕਿਹਾ ਕਿ ਮਿਤੀ 1 ਅਗਸਤ 2025 ਨੂੰ ਪੰਥਕ ਅਤੇ ਧਾਰਮਿਕ ਮਾਮਲੇ ਵਿਚਾਰਨ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕੀਤੀ ਜਾ ਰਹੀ ਹੈ ਅਤੇ ਇਸੇ ਦਿਨ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਡਾਇਰੈਕਟਰ ਜਸਵੰਤ ਸਿੰਘ ਆਪਣਾ ਪੱਖ ਰੱਖਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਗਾਇਕ ਬੀਰ ਸਿੰਘ ਦੇ ਖਿਲਾਫ਼ ਵੀ ਸ਼ਿਕਾਇਤਾਂ ਪੁੱਜੀਆਂ ਹਨ ਜੋ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਪੱਖ ਰੱਖ ਕੇ ਖਿਮਾ ਜਾਚਨਾ ਕਰ ਗਿਆ ਹੈ, ਜਿਸ ਉੱਤੇ ਵੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਪੇਸ਼ ਹੋਣ ਸਬੰਧੀ ਪੱਤਰ ਜਾਰੀ ਕਰ ਦਿੱਤੇ ਗਏ ਹਨ

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement