
ਜੇਕਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਬੇਅਦਬੀ ਕਾਂਡ ਨਾਲ ਸਬੰਧਤ ਕੀਤੀ ਗਈ ਜਾਂਚ ਰੀਪੋਰਟ ਵਿਧਾਨ ਸਭਾ 'ਚ ਸਿੱਧਾ ਪ੍ਰਸਾਰਣ ਕਰਾ ਕੇ ਪੇਸ਼ ਕੀਤੀ ਜਾਵੇ..........
ਕੋਟਕਪੂਰਾ: ਜੇਕਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਬੇਅਦਬੀ ਕਾਂਡ ਨਾਲ ਸਬੰਧਤ ਕੀਤੀ ਗਈ ਜਾਂਚ ਰੀਪੋਰਟ ਵਿਧਾਨ ਸਭਾ 'ਚ ਸਿੱਧਾ ਪ੍ਰਸਾਰਣ ਕਰਾ ਕੇ ਪੇਸ਼ ਕੀਤੀ ਜਾਵੇ ਤਾਂ ਪੰਥਕ ਮੁਖੋਟੇ ਵਾਲੀਆਂ ਉਹ ਹਸਤੀਆਂ ਵੀ ਬੇਪਰਦ ਹੋ ਜਾਣਗੀਆਂ, ਜੋ ਪਿਛਲੇ ਲੰਮੇ ਸਮੇਂ ਤੋਂ ਭੋਲੇ ਭਾਲੇ ਸਿੱਖਾਂ ਨੂੰ ਗੁਮਰਾਹ ਕਰ ਕੇ ਪੰਥ ਦੇ ਨਾਂਅ 'ਤੇ ਸਿਆਸੀ ਰੋਟੀਆਂ ਸੇਕਦੀਆਂ ਆ ਰਹੀਆਂ ਹਨ।
ਉਕਤ ਸ਼ਬਦਾਂ ਦਾ ਪ੍ਰਗਟਾਵਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ 'ਆਪ' ਆਗੂ ਗੁਰਦਿੱਤ ਸਿੰਘ ਸੇਖੋਂ ਦੇ ਗ੍ਰਹਿ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਆਖਿਆ ਕਿ ਲੋਕ ਮਸਲੇ ਵਿਚਾਰਨ ਲਈ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਘੱਟੋ ਘੱਟ 15 ਦਿਨ ਤਕ ਚਲਣਾ ਚਾਹੀਦਾ ਹੈ ਤਾਂ ਜੋ ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ ਸਮੇਤ ਆਮ ਲੋਕਾਂ ਨਾਲ ਜੁੜੀਆਂ ਸਿਹਤ ਸੇਵਾਵਾਂ, ਸਿਖਿਆ, ਨਸ਼ਾ ਛੁਡਾਊ ਕੇਂਦਰਾਂ ਨਾਲ ਸਬੰਧਤ ਮੁੱਦਿਆਂ ਨੂੰ ਵਿਧਾਨ ਸਭਾ 'ਚ ਰਖਿਆ ਜਾ ਸਕੇ।