ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਟਲ ਮਾਲਕ ਕਰਨਗੇ 250 ਕਮਰਿਆਂ ਦੀ ਸੇਵਾ
Published : Sep 27, 2019, 4:21 am IST
Updated : Sep 27, 2019, 4:21 am IST
SHARE ARTICLE
Meeting Pic
Meeting Pic

ਸੰਗਤਾਂ ਲਈ ਚਾਹ-ਪਾਣੀ ਅਤੇ ਸਵੇਰ ਦੇ ਨਾਸ਼ਤੇ ਦਾ ਵੀ ਪ੍ਰਬੰਧ ਕੀਤਾ ਜਾਵੇਗਾ

ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਮੈਨੇਜਰ ਰਿਹਾਇਸ਼ ਸ. ਮੁਖਤਾਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇੜਲੇ ਹੋਟਲ ਮਾਲਕਾਂ ਨਾਲ ਇਕੱਤਰਤਾ ਕੀਤੀ ਜਿਸ ਦੌਰਾਨ ਹੋਟਲ ਮਾਲਕਾਂ ਨੇ ਸੰਗਤਾਂ ਲਈ 250 ਕਮਰੇ ਮੁਫ਼ਤ ਦੇਣ ਦਾ ਐਲਾਨ ਕੀਤਾ।

Guru Ramdas ji Guru Ramdas ji

ਵਰਨਣਯੋਗ ਹੈ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀਆਂ ਹਨ, ਜਿਨ੍ਹਾਂ ਦੀ ਰਿਹਾਇਸ਼ ਲਈ ਹੋਟਲ ਮਾਲਕਾਂ ਵਲੋਂ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦਿਤਾ ਜਾਂਦਾ ਹੈ। ਇਸੇ ਸਬੰਧ ਵਿਚ ਅੱਜ ਹੋਈ ਇਕੱਤਰਤਾ ਮੌਕੇ ਅੰਮ੍ਰਿਤਸਰ ਹੋਟਲ ਅਤੇ ਗੈਸਟ ਹਾਊਸ ਐਸੋਸੀਏਸ਼ਨ ਦੇ ਪ੍ਰਧਾਨ ਸ. ਸੁਰਿੰਦਰ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਪ੍ਰਕਾਸ਼ ਗੁਰਪੁਰਬ ਮੌਕੇ ਸੰਗਤਾਂ ਦੀ ਸੇਵਾ ਕਰਨਾ ਸੱਭ ਦਾ ਸਾਂਝਾ ਫ਼ਰਜ਼ ਹੈ ਅਤੇ ਹੋਟਲ ਐਸੋਸੀਏਸ਼ਨ ਵਲੋਂ ਵੀ ਭਰਵਾਂ ਯੋਗਦਾਨ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 250 ਮੁਫ਼ਤ ਕਮਰਿਆਂ ਦੀ ਸੇਵਾ ਤੋਂ ਇਲਾਵਾ ਹੋਟਲਾਂ ਵਿਚ ਠਹਿਰਣ ਵਾਲੀਆਂ ਸੰਗਤਾਂ ਲਈ ਚਾਹ-ਪਾਣੀ ਅਤੇ ਸਵੇਰ ਦੇ ਨਾਸ਼ਤੇ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਇਸੇ ਤਰ੍ਹਾਂ ਹੋਰ ਕਮਰੇ ਵੀ ਰਿਆਇਤੀ ਦਰਾਂ 'ਤੇ ਦਿਤੇ ਜਾਣਗੇ। ਇਸ ਦੌਰਾਨ ਹੋਟਲ ਮਾਲਕਾਂ ਦਾ ਧਨਵਾਦ ਕਰਦਿਆਂ ਨਿਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਕਿਹਾ ਕਿ ਇਹ ਇਕ ਚੰਗੀ ਪਹਿਲ ਹੈ, ਜਿਸ ਨਾਲ ਸੰਗਤਾਂ ਨੂੰ ਫ਼ਾਇਦਾ ਮਿਲੇਗਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੇਗਾਨੇ ਮੁੰਡੇ ਨਾਲ ਕਾਰ ’ਚ ਬੈਠੀ ਪਤਨੀ ਨੂੰ ਕੁੱਟਣ ਵਾਲਾ ਪਤੀ ਬੁਰੀ ਤਰ੍ਹਾਂ ਫਸਿਆ! ਅਜਿਹੀ ਗਲਤੀ ਨਾਲੋਂ ਚੰਗਾ ਸੀ..

19 Apr 2024 9:49 AM

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM
Advertisement