
ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਪਹੁੰਚੇ ਭਾਈ ਲੌਂਗੋਵਾਲ ਨੇ ਉਨ੍ਹਾਂ ਨੂੰ ਜ਼ੁੰਮੇਵਾਰੀ 'ਤੇ ਕਾਰਜਸ਼ੀਲ ਹੋਣ ਸਮੇਂ ਸਿਰੋਪਾਉ ਦੇ ਕੇ ਨਿਵਾਜਿਆ।
ਅੰਮ੍ਰਿਤਸਰ (ਪਰਮਿੰਦਰ ਅਰੋੜਾ) : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਵੇਂ ਨਿਯੁਕਤ ਹੋਏ ਨਿੱਜੀ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੇ ਅਪਣਾ ਕਾਰਜਭਾਰ ਸੰਭਾਲ ਲਿਆ ਹੈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਪਹੁੰਚੇ ਭਾਈ ਲੌਂਗੋਵਾਲ ਨੇ ਉਨ੍ਹਾਂ ਨੂੰ ਜ਼ੁੰਮੇਵਾਰੀ 'ਤੇ ਕਾਰਜਸ਼ੀਲ ਹੋਣ ਸਮੇਂ ਸਿਰੋਪਾਉ ਦੇ ਕੇ ਨਿਵਾਜਿਆ।
Bhai Gobind Singh Longowal
ਇਸ ਦੌਰਾਨ ਨਿੱਜੀ ਸਕੱੱਤਰ ਸ. ਸੈਂਪਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਉਨ੍ਹਾਂ 'ਤੇ ਭਰੋਸਾ ਪ੍ਰਗਟ ਕੀਤਾ ਗਿਆ ਹੈ ਅਤੇ ਉਹ ਅਪਣੀ ਜ਼ੁੰਮੇਵਾਰੀ ਨੂੰ ਸਭ ਦੇ ਸਹਿਯੋਗ ਨਾਲ ਗੁਰੂ ਸਾਹਿਬ ਦੀ ਭੈਅ-ਭਾਵਨੀ ਵਿਚ ਰਹਿੰਦਿਆਂ ਨਿਭਾਉਣਗੇ। ਉਨ੍ਹਾਂ ਭਾਈ ਲੌਂਗੋਵਾਲ ਦਾ ਧੰਨਵਾਦ ਵੀ ਕੀਤਾ।
ਸ. ਸੈਂਪਲਾ ਦੇ ਸੇਵਾ ਸੰਭਾਲਣ ਮੌਕੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਮੀਤ ਸਿੰਘ ਬੂਹ, ਸ. ਸੱਜਣ ਸਿੰਘ ਬੱਜੂਮਾਨ, ਸ. ਗੁਰਨਾਮ ਸਿੰਘ ਜੱਸਲ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੁੱਖ ਸਕੱਤਰ ਡਾ. ਰੂਪ ਸਿੰਘ,
SGPC
ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸਕੱਤਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਤਿੰਦਰ ਸਿੰਘ, ਸ. ਨਿਸ਼ਾਨ ਸਿੰਘ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ, ਸ. ਦਰਸ਼ਨ ਸਿੰਘ ਨਿੱਜੀ ਸਹਾਇਕ, ਸ. ਮਲਕੀਤ ਸਿੰਘ ਬਹਿੜਵਾਲ, ਸ. ਬਲਵਿੰਦਰ ਸਿੰਘ ਆਦਿ ਮੌਜੂਦ ਸਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।