ਅੱਜ ਦਾ ਹੁਕਮਨਾਮਾਂ
Published : Nov 26, 2018, 8:13 am IST
Updated : Nov 26, 2018, 8:16 am IST
SHARE ARTICLE
Sri Harmandir Sahib
Sri Harmandir Sahib

ਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥

ਵਡਹੰਸੁ ਮਹਲਾ ੪ ਘੋੜੀਆ

ੴ ਸਤਿਗੁਰ ਪ੍ਰਸਾਦਿ ॥

ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥

ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥

ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥

ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥

ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥

ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥

ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥

ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥

ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥

ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥

ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥

ਸੋਮਵਾਰ, ੧੧ ਮੱਘਰ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੫੭੫)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement