ਅਗਲੇ ਸਾਲ ਬਾਬੇ ਨਾਨਕ ਦਾ 550ਵਾਂ ਪ੍ਰਕਾਸ਼ ਦਿਹਾੜਾ ਦੇਸ਼ 'ਚ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ : ਮੋਦੀ
Published : Nov 26, 2018, 10:30 am IST
Updated : Nov 26, 2018, 10:30 am IST
SHARE ARTICLE
Narendra Modi
Narendra Modi

ਸਮਾਜ ਨੂੰ ਸੱਚ, ਸੇਵਾ ਦਾ ਮਾਰਗ ਦਿਖਾਉਣ ਦੇ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਯਾਦ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ.........

ਨਵੀਂ ਦਿੱਲੀ : ਸਮਾਜ ਨੂੰ ਸੱਚ, ਸੇਵਾ ਦਾ ਮਾਰਗ ਦਿਖਾਉਣ ਦੇ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਯਾਦ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਦੇਸ਼ ਅਗਲੇ ਸਾਲ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਵੱਡੇ ਪੱਧਰ 'ਤੇ ਮਨਾਏਗਾ ਅਤੇ ਇਸ ਦਾ ਰੰਗ ਦੇਸ਼ ਵਿਚ ਹੀ ਨਹੀਂ ਬਲਕਿ ਦੁਨੀਆਂ ਭਰ ਵਿਚ ਦੇਖਣ ਨੂੰ ਮਿਲੇਗਾ।

 'ਮਨ ਕੀ ਬਾਤ' ਪ੍ਰੋਗਰਾਮ ਵਿਚ ਅਪਣੇ ਸੰਬੋਧਨ  ਵਿਚ ਪ੍ਰਧਾਨ ਮੰਤਰੀ ਨੇ ਕਿਹਾ,''ਭਾਰਤ ਸਰਕਾਰ ਨੇ ਕਰਤਾਰਪੁਰ ਲਾਂਘਾ ਬਣਾਉਣ ਦਾ ਇਕ ਵੱਡਾ ਮਹੱਤਵਪੂਰਨ ਫ਼ੈਸਲਾ ਕੀਤਾ ਹੈ ਤਾਕਿ ਸਾਡੇ ਦੇਸ਼ ਦੇ ਸ਼ਰਧਾਲੂ ਆਸਾਨੀ ਨਾਲ ਪਾਕਿਸਤਾਨ ਸਥਿਤ ਕਰਤਾਰਪੁਰ ਵਿਚ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਰ ਸਕਣ।'' ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋ ਦਿਨ ਪਹਿਲਾਂ 23 ਨਵੰਬਰ ਨੂੰ ਸਾਰਿਆਂ ਨੇ ਬਾਬੇ ਨਾਨਕ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਅਤੇ ਅਗਲੇ ਸਾਲ ਯਾਨੀ 2019 ਵਿਚ ਅਸੀ ਉਨ੍ਹਾਂ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਜਾ ਰਹੇ ਹਾਂ। ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਮਾਨਵਤਾ ਦੀ ਖ਼ੁਸ਼ਹਾਲੀ ਲਈ ਸੋਚਿਆ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਦੇ ਸਾਰੇ ਦੇਸ਼ਾਂ ਵਿਚ ਮਨਾਇਆ ਜਾਵੇਗਾ। ਇਸ ਨਾਲ ਹੀ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਪਵਿੱਤਰ ਸਥਾਨਾਂ ਦੇ ਮਾਰਗ 'ਤੇ ਇਕ ਰੇਲ ਗੱਡੀ ਵੀ ਚਲਾਈ ਜਾਵੇਗੀ।             (ਪੀ.ਟੀ.ਆਈ)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM

ਰੈਲੀ ਦੌਰਾਨ Karamjit Anmol ਕਰ ਗਏ ਵੱਡਾ ਦਾਅਵਾ Anmol ਦਾ ਸਾਥ ਦੇਣ ਲਈ ਪਹੁੰਚੇ ਵੱਡੇ ਪੰਜਾਬੀ ਕਲਾਕਾਰ.......

19 May 2024 4:26 PM

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੌਣ ਮਾਰੇਗਾ ਬਾਜ਼ੀ? ਕਿਹੜੇ ਉਮੀਦਵਾਰ ਦਾ ਪਲੜਾ ਭਾਰੀ?ਕੀ ਕਾਂਗਰਸ ਬਚਾਅ ਸਕੇਗੀ ਆਪਣਾ ਕਿਲ੍ਹ

19 May 2024 1:18 PM

2 ਤਰੀਕ ਨੂੰ ਵੱਜਣਗੇ ਛਿੱਤਰ,Hans Raj Hans ਨੇ ਬਣਾਈ List! ਵਾਲੀਬਾਲ ਤੇ ਚਿੱੜੀ ਛਿੱਕਾ ਵੀ ਖੇਡ ਲੈਦੇ ਨੇ ਚੰਨੀ ਸਾਬ੍ਹ

19 May 2024 12:52 PM
Advertisement