ਐਸਜੀਪੀਸੀ ਦੇ ਪ੍ਰਧਾਨ ਲਈ ਬੀਬੀ ਜਗੀਰ ਕੌਰ ਦੀ ਉਮੀਦਵਾਰੀ ਨੂੰ ਮਿਲਿਆ ਸਮਰਥਨ
Published : Nov 26, 2019, 11:21 am IST
Updated : Nov 26, 2019, 11:53 am IST
SHARE ARTICLE
Bibi Jagir Kaur with Sukhbir Badal
Bibi Jagir Kaur with Sukhbir Badal

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਚੱਲ ਰਹੇ ਮੰਥਨ ‘ਚ ਸਾਬਕਾ ਪ੍ਰਧਾਨ...

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਚੱਲ ਰਹੇ ਮੰਥਨ ‘ਚ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਇਕ ਵਾਰ ਫਿਰ ਉਮੀਦਵਾਰ ਦੇ ਤੌਰ ‘ਤੇ ਉਭਰੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਦੀ ਚੋਣ ਨੂੰ ਲੈ ਕੇ ਐਸਜੀਪੀਸੀ ਦੇ ਮੈਂਬਰਾਂ ਦੇ ਨਾਲ ਕੀਤੀ ਜਾ ਰਹੀ ਵਨ-ਟੂ-ਵਨ ਚਰਚਾ ਦੌਰਾਨ ਜ਼ਿਆਦਾਤਰ ਐਸਜੀਪੀਸੀ ਮੈਂਬਰਾਂ ਨੇ ਇਸ ਅਹੁਦੇ ਦੇ ਲਈ ਜਗੀਰ ਕੌਰ ਦੇ ਨਾਮ ਉਤੇ ਅਪਣੀ ਸਹਿਮਤੀ ਦਿੱਤੀ ਹੈ।

SGPCSGPC

ਪ੍ਰਾਪਤ ਜਾਣਕਾਰੀ  ਦੇ ਅਨੁਸਾਰ ਦੋਆਬਾ, ਮਾਝੇ ਦੇ ਨਾਲ-ਨਾਲ ਮਾਲਵਾ ਖ਼ਾਸ ਕਰਕੇ ਲੁਧਿਆਣਾ  ਦੇ ਕਈ ਮੈਬਰਾਂ ਨੇ ਸੁਖਬੀਰ ਬਾਦਲ ਦੇ ਨਾਲ ਚਰਚਾ ਦੌਰਾਨ ਬੀਬੀ ਜਾਗੀਰ ਕੌਰ ਨੂੰ ਪ੍ਰਧਾਨ ਅਹੁਦੇ ਦੀ ਜ਼ਿੰਮੇਦਾਰੀ ਦੇਣ ਲਈ ਆਪਣੇ ਵਿਚਾਰ ਪ੍ਰਗਟ ਕੀਤੇ ਹਨ। ਐਸਜੀਪੀਸੀ ਦੀਆਂ ਮਹਿਲਾ ਮੈਬਰਾਂ ਦੀ ਪਹਿਲੀ ਪਸੰਦ ਬੀਬੀ ਜਾਗੀਰ ਕੌਰ ਦੱਸੀ ਜਾ ਰਹੀ ਹੈ। ਦੂਜੇ ਪਾਸੇ ਬੀਬੀ ਜਾਗੀਰ ਕੌਰ ਨੇ ਵੀ ਅਸਿੱਧੇ ਤੌਰ ‘ਤੇ ਦਾਅਵਾ ਪੇਸ਼ ਕੀਤਾ ਹੈ। ਗੱਲਬਾਤ ਕਰਦੇ ਹੋਏ ਬੀਬੀ ਜਾਗੀਰ ਕੋਰ ਨੇ ਕਿਹਾ ਦੀ ਐਸਜੀਪੀਸੀ ਦੇ ਸਾਰੇ ਮੈਬਰਾਂ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਦੀ ਕਾਰਜ ਸ਼ੈਲੀ ਅਤੇ ਕੁਸ਼ਲਤਾ ਵੇਖੀ ਹੈ।

Gobind Singh LongowalGobind Singh Longowal

ਉਨ੍ਹਾਂ ਨੇ ਪਾਰਟੀ ਤੋਂ ਕਦੇ ਕੋਈ ਅਹੁਦਾ ਨਹੀਂ ਮੰਗਿਆ ਹੈ। ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਦੀ ਇੱਕ ਪ੍ਰਕਿਰਿਆ ਹੈ। ਸੁਖਬੀਰ ਬਾਦਲ ਪ੍ਰਧਾਨ ਦੇ ਨਾਤੇ ਸਾਰੇ ਮੈਬਰਾਂ ਦੇ ਵਿਚਾਰ ਜਾਣਦੇ ਹਨ। ਉਸ ਤੋਂ ਬਾਅਦ ਸੁਖਬੀਰ ਬਾਦਲ ਐਸਜੀਪੀਸੀ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ‘ਚ ਸਾਰੇ ਮੈਬਰਾਂ ਦੇ ਨਾਲ ਉਨ੍ਹਾਂ ਵੱਲੋਂ ਦਿੱਤੇ ਗਏ ਵਿਚਾਰਾਂ ਉੱਤੇ ਚਰਚਾ ਕਰਦੇ ਹਨ। ਐਸਜੀਪੀਸੀ ਦੇ ਮੈਂਬਰ ਸ਼੍ਰੋਮਣੀ ਦੇ ਪ੍ਰਧਾਨ ਨੂੰ ਹੀ ਪ੍ਰਧਾਨ ਅਹੁਦੇ ਦੇ ਉਮੀਦਵਾਰ ਦਾ ਅਧਿਕਾਰ ਸੌਂਪਦੇ ਹਨ।  27 ਨਵੰਬਰ ਨੂੰ ਹੋਣ ਵਾਲੇ ਪ੍ਰਧਾਨ ਅਹੁਦੇ ਸਮੇਤ ਚਾਰ ਅਧਿਕਾਰੀਆਂ ਅਤੇ 11 ਕਾਰਜਕਾਰੀ ਮੈਬਰਾਂ ਦੀ ਚੋਣ ਨੂੰ ਲੈ ਕੇ ਪੰਥਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ।

Sukhbir BadalSukhbir Badal

ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਉਮੀਦ ਹੈ ਕਿ ਜਿਸ ਤਰ੍ਹਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਆਯੋਜਿਤ ਪ੍ਰੋਗਰਾਮ ਵਿੱਚ ਪੰਜਾਬ ਸਰਕਾਰ ਦੇ ਨਾਲ ਪੈਦਾ ਹੋਏ ਵਿਵਾਦਾਂ ਦੇ ਵਿੱਚ ਬਾਦਲ ਪਰਵਾਰ ਨੂੰ ਦੂਰ ਰੱਖਣ ਵਿੱਚ ਸਫਲ ਰਹੇ ਹਨ,  ਉਸਦਾ ਫ਼ਾਇਦਾ ਉਨ੍ਹਾਂ ਨੂੰ ਮਿਲਣ ਦੀ ਸੰਭਾਵਨਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement