Veer Bal Diwas: ਸਿੱਖ ਗੁਰੂਆਂ ਨੇ ਭਾਰਤੀਆਂ ਨੂੰ ਆਪਣੀ ਧਰਤੀ ਦੇ ਮਾਣ ਲਈ ਜਿਊਣਾ ਸਿਖਾਇਆ: ਪ੍ਰਧਾਨ ਮੰਤਰੀ ਮੋਦੀ
Published : Dec 26, 2023, 1:37 pm IST
Updated : Dec 26, 2023, 1:37 pm IST
SHARE ARTICLE
PM Modi
PM Modi

ਉਨ੍ਹਾਂ ਕਿਹਾ ਕਿ ਭਾਰਤ ਦੇ ਬਹਾਦਰ ਸਾਹਿਬਜ਼ਾਦਿਆਂ ਬਾਰੇ ਪੂਰੀ ਦੁਨੀਆ ਜਾਣੇਗੀ ਅਤੇ ਉਨ੍ਹਾਂ ਦੇ ਮਹਾਨ ਕੰਮਾਂ ਤੋਂ ਲੋਕਾਂ ਨੂੰ ਸਿੱਖਿਆ ਮਿਲੇਗੀ।

Veer Bal Diwas - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਸਿੱਖ ਗੁਰੂਆਂ ਨੇ ਭਾਰਤੀਆਂ ਨੂੰ ਆਪਣੀ ਧਰਤੀ ਦੇ ਮਾਣ ਲਈ ਜਿਉਣਾ ਸਿਖਾਇਆ ਅਤੇ ਦੇਸ਼ ਨੂੰ ਬਿਹਤਰ ਅਤੇ ਵਿਕਸਤ ਬਣਾਉਣ ਲਈ ਪ੍ਰੇਰਨਾ ਸਰੋਤ ਵਜੋਂ ਕੰਮ ਕੀਤਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿਚ ਕਰਵਾਏ ਗਏ ‘ਵੀਰ ਬਾਲ ਦਿਵਸ’ ਪ੍ਰੋਗਰਾਮ ਵਿਚ ਬੋਲਦਿਆਂ ਪੀਐੱਮ ਮੋਦੀ ਨੇ ਕਿਹਾ ਕਿ ਅਮਰੀਕਾ, ਆਸਟਰੇਲੀਆ ਅਤੇ ਨਿਊਜ਼ੀਲੈਂਡ ਵਰਗੇ ਦੇਸ਼ਾਂ ਵਿਚ ਪ੍ਰੋਗਰਾਮਾਂ ਰਾਹੀਂ ਉਨ੍ਹਾਂ ਦੀ ਕੁਰਬਾਨੀ ਨੂੰ ਨਾ ਸਿਰਫ਼ ਭਾਰਤ ਵਿਚ ਸਗੋਂ ਵਿਸ਼ਵ ਪੱਧਰ ’ਤੇ ਯਾਦ ਕੀਤਾ ਜਾ ਰਿਹਾ ਹੈ।  

ਉਨ੍ਹਾਂ ਕਿਹਾ ਕਿ ਭਾਰਤ ਦੇ ਬਹਾਦਰ ਸਾਹਿਬਜ਼ਾਦਿਆਂ ਬਾਰੇ ਪੂਰੀ ਦੁਨੀਆ ਜਾਣੇਗੀ ਅਤੇ ਉਨ੍ਹਾਂ ਦੇ ਮਹਾਨ ਕੰਮਾਂ ਤੋਂ ਲੋਕਾਂ ਨੂੰ ਸਿੱਖਿਆ ਮਿਲੇਗੀ। ਪੀਐੱਮ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੋਲ ਭਾਰਤ ਦੇ ਨੌਜਵਾਨਾਂ ਦੇ ਬੇਅੰਤ ਸੁਪਨਿਆਂ ਨੂੰ ਪੂਰਾ ਕਰਨ ਲਈ ਸਪੱਸ਼ਟ ਦ੍ਰਿਸ਼ਟੀਕੋਣ ਅਤੇ ਰੋਡਮੈਪ ਹੈ, ਚਾਹੇ ਉਹ ਕਿਸੇ ਵੀ ਖੇਤਰ ਅਤੇ ਸਮਾਜ ਵਿਚ ਪੈਦਾ ਹੋਏ ਹੋਣ।  

ਭਾਰਤੀ ਅਰਥਵਿਵਸਥਾ ਦੇ ਆਕਾਰ ਵਿਚ ਵਾਧੇ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਦੀ ਸਪੱਸ਼ਟ ਨੀਤੀ ਹੈ ਅਤੇ ਇਸ ਦੇ ਇਰਾਦਿਆਂ ਵਿਚ ਕੋਈ ਪ੍ਰਵਾਹ ਨਹੀਂ ਹੈ। ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਆਪਣੀ ਸਿਹਤ ਨੂੰ ਸਭ ਤੋਂ ਵੱਧ ਤਰਜੀਹ ਦੇਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਜਦੋਂ ਉਹ ਤੰਦਰੁਸਤ ਹੋਣਗੇ, ਤਾਂ ਉਹ ਆਪਣੇ ਕਰੀਅਰ ਅਤੇ ਜੀਵਨ ਵਿਚ 'ਸੁਪਰ ਹਿੱਟ' ਹੋਣਗੇ।

ਉਨ੍ਹਾਂ ਲੋਕਾਂ ਨੂੰ ਚੰਗੀ ਖੁਰਾਕ ਖਾਣ ਅਤੇ ਨਸ਼ਿਆਂ ਦੀ ਵਰਤੋਂ ਤੋਂ ਦੂਰ ਰਹਿਣ ਲਈ ਕਿਹਾ। ਮੋਦੀ ਨੇ ਧਾਰਮਿਕ ਨੇਤਾਵਾਂ ਅਤੇ ਸਮਾਜਿਕ ਸੰਗਠਨਾਂ ਨੂੰ ਨਸ਼ੇ ਖਿਲਾਫ਼ ਅੰਦੋਲਨ ਸ਼ੁਰੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਜਦੋਂ ਭਾਰਤ ਨੂੰ ਆਪਣੀ ਵਿਰਾਸਤ 'ਤੇ ਮਾਣ ਹੈ ਤਾਂ ਇਸ ਪ੍ਰਤੀ ਵਿਸ਼ਵ ਦਾ ਨਜ਼ਰੀਆ ਵੀ ਬਦਲ ਗਿਆ ਹੈ। 

ਪ੍ਰਧਾਨ ਮੰਤਰੀ ਨੇ ਕਿਹਾ ਕਿ “ਅੱਜ ਭਾਰਤ ਦੁਨੀਆ ਦੇ ਸਭ ਤੋਂ ਨੌਜਵਾਨ ਦੇਸ਼ਾਂ ਵਿਚੋਂ ਇੱਕ ਹੈ। ਆਜ਼ਾਦੀ ਦੀ ਲੜਾਈ ਦੇ ਸਮੇਂ ਭਾਰਤ ਦੀ ਉਮਰ ਵੀ ਇੰਨੀ ਛੋਟੀ ਨਹੀਂ ਸੀ। ਜਦੋਂ ਉਸ ਨੌਜਵਾਨ ਸ਼ਕਤੀ ਨੇ ਦੇਸ਼ ਨੂੰ ਆਜ਼ਾਦੀ ਦਿਵਾਈ ਤਾਂ ਅੱਜ ਦੀ ਨੌਜਵਾਨ ਸ਼ਕਤੀ ਭਾਰਤ ਨੂੰ ਕਿਹੜੀਆਂ ਉਚਾਈਆਂ 'ਤੇ ਲੈ ਜਾ ਸਕਦੀ ਹੈ, ਇਹ ਕਲਪਨਾ ਤੋਂ ਪਰੇ ਹੈ।

ਉਨ੍ਹਾਂ ਖੁਸ਼ੀ ਜ਼ਾਹਰ ਕੀਤੀ ਕਿ ਅੱਜ ਦਾ ਭਾਰਤ ‘ਗੁਲਾਮੀ ਮਾਨਸਿਕਤਾ’ ਵਿਚੋਂ ਬਾਹਰ ਆ ਰਿਹਾ ਹੈ ਅਤੇ ਅੱਜ ਦੇ ਭਾਰਤ ਨੂੰ ਆਪਣੇ ਲੋਕਾਂ, ਆਪਣੀਆਂ ਸਮਰੱਥਾਵਾਂ ਅਤੇ ਆਪਣੀਆਂ ਪ੍ਰੇਰਨਾਵਾਂ ’ਤੇ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ''ਜਦੋਂ ਤੱਕ ਅਸੀਂ ਆਪਣੇ ਵਿਰਸੇ ਦਾ ਸਤਿਕਾਰ ਨਹੀਂ ਕਰਦੇ, ਦੁਨੀਆਂ ਨੇ ਵੀ ਸਾਡੇ ਵਿਰਸੇ ਦੀ ਕਦਰ ਨਹੀਂ ਕੀਤੀ। ਅੱਜ ਜਦੋਂ ਅਸੀਂ ਆਪਣੇ ਵਿਰਸੇ 'ਤੇ ਮਾਣ ਮਹਿਸੂਸ ਕਰ ਰਹੇ ਹਾਂ ਤਾਂ ਦੁਨੀਆ ਦਾ ਨਜ਼ਰੀਆ ਵੀ ਬਦਲ ਗਿਆ ਹੈ। 

ਇਸ ਮੌਕੇ ਪੀਐੱਮ ਮੋਦੀ ਨੇ ਨੌਜਵਾਨਾਂ ਦੇ ਮਾਰਚ ਪਾਸਟ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਪੁੱਤਰ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਵਜੋਂ ਵੀਰ ਬਾਲ ਦਿਵਸ ਮਨਾਇਆ ਜਾਂਦਾ ਹੈ। ਪਿਛਲੇ ਸਾਲ ਜਨਵਰੀ ਵਿਚ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ, ਪ੍ਰਧਾਨ ਮੰਤਰੀ ਨੇ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ।  

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement