ਚੀਫ਼ ਖ਼ਾਲਸਾ ਦੀਵਾਨ ਬਾਬੇ ਨਾਨਕ ਦਾ ਸੰਦੇਸ਼ ਘਰ-ਘਰ ਪਹੁੰਚਾਵੇ : ਸਰਕਾਰੀਆ
Published : Feb 27, 2019, 11:41 am IST
Updated : Feb 27, 2019, 11:41 am IST
SHARE ARTICLE
Chief Khalsa Diwan to deliver the message of Baba Nanak from home to: Sukhbinder Singh Sarkaria
Chief Khalsa Diwan to deliver the message of Baba Nanak from home to: Sukhbinder Singh Sarkaria

ਪੁਰਾਤਨ ਸਿੱਖ ਧਾਰਮਕ ਤੇ ਵਿਦਿਅਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਹਾਲ ਹੀ ਵਿਚ ਹੋਈਆਂ ਚੋਣਾਂ 'ਚ ਅਣਖੀ ਧੜੇ ਦੀ ਹੋਈ ਭਾਰੀ ਜਿੱਤ.......

ਅੰਮ੍ਰਿਤਸਰ  : ਪੁਰਾਤਨ ਸਿੱਖ ਧਾਰਮਕ ਤੇ ਵਿਦਿਅਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਹਾਲ ਹੀ ਵਿਚ ਹੋਈਆਂ ਚੋਣਾਂ 'ਚ ਅਣਖੀ ਧੜੇ ਦੀ ਹੋਈ ਭਾਰੀ ਜਿੱਤ ਨਾਲ ਪ੍ਰਧਾਨ ਸ. ਨਿਰਮਲ ਸਿੰਘ ਠੇਕੇਦਾਰ ਆਨਰੇਰੀ ਸਕੱਤਰ ਕੈਬਿਨਟ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਦਾ ਵਿਸ਼ੇਸ਼ ਧਨਵਾਦ ਅਤੇ ਸਨਮਾਨਤ ਕੀਤਾ। ਇਨ੍ਹਾਂ ਚੋਣਾਂ ਵਿਚ ਸਰਕਾਰੀਆ ਨੇ ਵੀ ਅਹਿਮ ਭੂਮਿਕਾ ਨਿਭਾਈ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਨਵੀਂ ਬਣੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਮਹਾਨ ਦੀਵਾਨ ਦੀ ਸੇਵਾ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ

ਅਤੇ ਹੁਣ ਬਿਨਾਂ ਕਿਸੇ ਭੇਦਭਾਵ ਜਾਂ ਪਾਰਟੀਬਾਜ਼ੀ ਤੋ ਉਪਰ ਉਠ ਕੇ ਇਸ ਦੀਵਾਨ ਦੀ ਬਿਹਤਰੀ ਲਈ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਆਉਣ ਵਾਲੀ ਪੀੜੀ ਨੂੰ ਸਹੀ ਦਿਸ਼ਾ ਦਿਤੀ ਜਾਵੇ। ਸ. ਸਰਕਾਰੀਆ ਨੇ ਨਵੀਂ ਟੀਮ ਨੂੰ ਬੇਨਤੀ ਕੀਤੀ ਹੈ ਕਿ ਅਗਲੇ ਵਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਧਾਰਮਕ ਪ੍ਰੋਗਰਾਮ ਵੀ ਵੱਧ ਤੋਂ ਵੱਧ ਕਰਵਾਏ ਜਾਣ ਤਾਂ ਜੋ ਸਾਡੇ ਬੱਚੇ ਗੁਰੂ ਨਾਨਕ ਸਾਹਿਬ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਯਤਨ ਕਰਨ। 

ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਸ. ਰਾਜਮਹਿੰਦਰ ਸਿੰਘ ਮਜੀਠਾ, ਭਾਗ ਸਿੰਘ ਅਣਖੀ, ਠੇਕੇਦਾਰ ਨਿਰਮਲ ਸਿੰਘ, ਸਵਿੰਦਰ ਸਿੰਘ ਕੱਥੂਨੰਗਲ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਡਾ ਇੰਦਰਬੀਰ ਸਿੰਘ ਨਿੱਜਰ, ਭਗਵੰਤਪਾਲ ਸਿੰਘ ਸੱਚਰ, ਜਸਪਾਲ ਸਿੰਘ ਢਿੱਲੋ, ਹਰੀ ਸਿੰਘ, ਰਜਿੰਦਰ ਸਿੰਘ ਮਰਵਾਹਾ, ਪ੍ਰਿੰਸ ਅਤੇ ਗੁਰਤੇਜ ਸਿੰਘ ਵੀ ਹਾਜ਼ਰ ਸਨ।  

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM

ਚਮਕੀਲਾ ਗੰਦੇ ਗੀਤਾਂ ਕਾਰਨ ਮਰਿਆ, ਪਰ ਬਾਕੀ ਕਿਵੇਂ ਬੱਚ ਗਏ? ਪਾਸ਼ ਦਾ ਕੀ ਕਸੂਰ ਸੀ...

20 Apr 2024 9:49 AM

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM
Advertisement