ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨਾ 9 ਮਾਰਚ ਨੂੰ ਬੁੜੈਲ ਜੇਲ ਮੁਹਰੇ ਦਿਤਾ ਜਾਵੇਗਾ : ਅਮਰ ਸਿੰਘ ਚਾਹਲ
Published : Feb 27, 2019, 9:38 pm IST
Updated : Feb 27, 2019, 9:38 pm IST
SHARE ARTICLE
Jail
Jail

ਚੰਡੀਗੜ੍ਹ : ਸਰਬੱਤ ਖ਼ਾਲਸਾ ਵਲੋਂ ਸ੍ਰੀ ਅਕਾਲ ਤਖ਼ਤ ਦੇ ਥਾਪੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਸਿੱਖ ਕੌਮ ਦੀਆਂ ਦਰਪੇਸ਼ ਸਮਸਿਆਵਾਂ ਦੇ ਹੱਲ ਅਤੇ...

ਚੰਡੀਗੜ੍ਹ : ਸਰਬੱਤ ਖ਼ਾਲਸਾ ਵਲੋਂ ਸ੍ਰੀ ਅਕਾਲ ਤਖ਼ਤ ਦੇ ਥਾਪੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਸਿੱਖ ਕੌਮ ਦੀਆਂ ਦਰਪੇਸ਼ ਸਮਸਿਆਵਾਂ ਦੇ ਹੱਲ ਅਤੇ ਹਿੰਦੋਸਤਾਨ ਦੇ  ਵੱਖ ਵੱਖ ਸੂਬਿਆਂ ਦੀਆਂ ਜੇਲਾਂ ਵਿਚ ਨਜ਼ਰਬੰਦ ਸਜ਼ਾਵਾਂ ਭੁਗਤ ਚੁੱਕੇ ਸਿੱਖ ਨੋਜੁਆਨਾਂ ਦੀਆਂ ਰਿਹਾਈਆਂ ਲਈ ਪੰਜ ਮੈਂਬਰੀ ਕਮੇਟੀ ਵਲੋਂ ਜੋ ਕਾਰਜ਼ ਆਰੰਭੇ ਗਏ ਹਨ ਦੇ ਲਈ ਸਮੁੱਚੇ ਸਿੱਖ ਪੰਥ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਮੀਡੀਆ ਨੂੰ ਦਿਤੀ ਜਾਣਕਾਰੀ ਵਿਚ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਬੁਲਾਰਾ ਅਮਰ ਸਿੰਘ ਚਾਹਲ ਨੇ ਦਸਿਆ ਕਿ ਕਮੇਟੀ ਮੈਂਬਰਾਂ ਦੀ ਅਹਿਮ ਮੀਟਿੰਗ ਕੀਤੀ ਗਈ ਜਿਸ ਵਿਚ ਉਨ੍ਹਾਂ(ਅਮਰ ਸਿੰਘ ਚਾਹਲ) ਸਮੇਤ ਭਾਈ ਨਰਾਇਣ ਸਿੰਘ ਚੌੜਾ, ਪ੍ਰੋ. ਬਲਜਿੰਦਰ ਸਿੰਘ, ਮਾਸਟਰ ਸੰਤੋਖ ਸਿੰਘ ਅਤੇ ਗੁਰਚਰਨ ਸਿੰਘ ਪਟਿਆਲਾ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦਸਿਆ ਕਿ ਮੀਟਿੰਗ ਵਿਚ ਸਭ ਤੋਂ ਪਹਿਲਾਂ 20 ਫ਼ਰਵਰੀ ਨੂੰ ਅੰਮ੍ਰਿਤਸਰ ਦੀ ਜੇਲ ਅੱਗੇ ਧਰਨਾ ਦੇਣ ਵਾਲੀ ਸੰਗਤ ਦਾ ਧੰਨਵਾਦ ਕੀਤਾ ਅਤੇ ਦਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕ੍ਰਮਵਾਰ ਪੰਜਾਬ ਤੇ ਚੰਡੀਗੜ੍ਹ ਦੀ ਜੇਲ ਦੇ ਬਾਹਰ ਸ਼ਾਂਤ ਮਈ ਢੰਗ ਨਾਲ ਧਰਨਾ ਦਿਤਾ ਜਾ ਰਿਹਾ ਹੈ ਨੂੰ ਅੱਗੇ ਤੋਰਦਿਆਂ ਹੁਣ 9 ਮਾਰਚ 2019 ਨੂੰ ਦੁਪਹਿਰ 12 ਵਜ਼ੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜ਼ੇ ਤੱਕ ਚੰਡੀਗੜ੍ਹ ਦੀ ਮਾਡਰਨ ਜ਼ੇਲ੍ਹ ਬੁੜੈਲ ਦੇ ਅੱਗੇ ਧਰਨਾ ਦਿੱਤਾ ਜਾਵੇਗਾ। ਜਿਸ ਵਿਚ ਸ਼ਮੂਲੀਅਤ ਕਰਨ ਲਈ ਸਮੁਚੀ ਨਾਨਕ ਨਾਮ ਲੇਵਾ ਸੰਗਤ, ਪੰਥ ਦਰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਸਮੇਂ ਸਿਰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਸ. ਚਾਹਲ ਨੇ ਦਸਿਆ ਕਿ 17 ਮਾਰਚ 2019 ਨੂੰ ਪੰਜਾਬ ਦੀ ਨਾਭਾ ਜੇਲ ਅੱਗੇ ਧਰਨਾ ਦਿਤਾ ਜਵੇਗਾ ਜਿਸ ਦੇ ਪ੍ਰੋਗ੍ਰਾਮ ਦੀ ਜਾਣਕਾਰੀ 9 ਮਾਰਚ ਨੂੰ ਚੰਡੀਗੜ੍ਹ ਬੁੜੈਲ ਜੇਲ ਦੇ ਧਰਨੇ ਸਮੇਂ ਦੱਸ ਦਿਤਾ ਜਾਵੇਗਾ। ਉਨ੍ਹਾਂ ਦਸਿਆ ਕਿ 24 ਮਾਰਚ 2019 ਨੂੰ ਹਰਿਆਣਾ ਦੇ ਪਿੰਡ ਠਸੱਕਾ ਅਲੀ ਵਿਖੇ ਭਾਈ ਗੁਰਬਖ਼ਸ਼ ਸਿੰਘ ਦੀ ਬਰਸੀ ਵਿਚ ਸ਼ਮੂਲੀਅਤ ਕਰਨ ਲਈ ਵੀ ਸਿੱਖ ਪੰਥ ਨੂੰ ਬੇਨਤੀ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਜਥੇਦਾਰ ਹਵਾਰਾ ਵਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਵਲੋਂ ਬੀਤੀ 27 ਜਨਵਰੀ ਨੂੰ ਗੁ. ਸਾਹਿਬ ਸ਼ਾਹਪੁਰ, ਸੈਕਟਰ 38 ਬੀ, ਚੰਡੀਗੜ੍ਹ ਵਿਖੇ ਹੋਈ ਪੰਥਕ ਨੁਮਾਇੰਦਿਆਂ ਦੀ ਇਕੱਤਰਤਾ ਵਿਚ ਜੋ ਐਲਾਨਨਾਮੇ ਕੀਤੇ ਗਏ ਸਨ ਉਨ੍ਹਾਂ ਦੀ ਪੂਰਤੀ ਲਈ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਅਪਣੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ।

Location: India

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement