ਮੁੜ ਕਰਨਾਟਕਾ ’ਚ ਸਿੱਖ ਲੜਕੇ ਨੂੰ ਸਕੂਲ ਵਲੋਂ ਦਾਖ਼ਲਾ ਨਹੀਂ ਦਿੱਤਾ ਗਿਆ
Published : Feb 27, 2022, 8:42 am IST
Updated : Feb 27, 2022, 8:42 am IST
SHARE ARTICLE
Again in Karnataka, the Sikh boy was not admitted by the school
Again in Karnataka, the Sikh boy was not admitted by the school

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੀ ਧਾਰਮਕ ਅਜ਼ਾਦੀ ’ਤੇ ਹਮਲਾ ਕਰਾਰ ਦਿਤਾ ਹੈ।

 

ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ) : ਕਰਨਾਟਕਾ ਦੇ ਮੰਗਲੁਰੂ ’ਚ ਛੇ ਸਾਲਾ ਸਿੱਖ ਲੜਕੇ ਨੂੰ ਦਸਤਾਰ ਕਾਰਨ ਇਕ ਸਕੂਲ ਵਲੋਂ ਦਾਖ਼ਲਾ ਨਾ ਦੇਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੀ ਧਾਰਮਕ ਅਜ਼ਾਦੀ ’ਤੇ ਹਮਲਾ ਕਰਾਰ ਦਿਤਾ ਹੈ। ਪਹਿਲਾਂ ਕਰਨਾਟਕ ਅੰਦਰ ਹੀ ਇਕ ਕਾਲਜ ਵਲੋਂ ਅੰਮ੍ਰਿਤਧਾਰੀ ਗੁਰਸਿੱਖ ਲੜਕੀ ਨੂੰ ਦਸਤਾਰ ਕਾਰਨ ਜਮਾਤ ਵਿਚ ਨਾ ਬੈਠਣ ਲਈ ਆਖਿਆ ਗਿਆ ਸੀ, ਇਹ ਵਰਤਾਰਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਕਿਉਂਕਿ ਭਾਰਤ ਦਾ ਸੰਵਿਧਾਨ ਹਰ ਇਕ ਨੂੰ ਧਾਰਮਕ ਅਜ਼ਾਦੀ ਦਿੰਦਾ ਹੈ। 

Harjinder Singh DhamiHarjinder Singh Dhami

ਉਨ੍ਹਾਂ ਕਰਨਾਟਕਾ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੂੰ ਸੂਬੇ ਅੰਦਰ ਸਿੱਖਾਂ ਵਿਰੁਧ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਲਈ ਕਿਹਾ। ਕਰਨਾਟਕਾ ਅੰਦਰ ਸਿੱਖਾਂ ਦੀ ਧਾਰਮਕ ਅਜ਼ਾਦੀ ਨੂੰ ਦਬਾਇਆ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕਰਨਾਟਕਾ ਅੰਦਰ ਅਜਿਹੇ ਸਿੱਖ ਮਸਲਿਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਜਲਦ ਹੀ ਉਥੋਂ ਦੇ ਮੁੱਖ ਮੰਤਰੀ ਨੂੰ ਮਿਲਣ ਲਈ ਜਾਵੇਗਾ, ਜਿਸ ਲਈ ਸਮਾਂ ਨਿਰਧਾਰਤ ਕਰਨ ਵਾਸਤੇ ਮੁੱਖ ਮੰਤਰੀ ਬਸਵਰਾਜ ਬੋਮਈ ਨੂੰ ਪੱਤਰ ਲਿਖਿਆ ਗਿਆ ਹੈ।

Again in Karnataka, the Sikh boy was not admitted by the schoolAgain in Karnataka, the Sikh boy was not admitted by the school

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਅੰਦਰ ਵਿਦਿਆਰਥੀਆਂ ਨੂੰ ਧਾਰਮਕ ਪਹਿਰਾਵੇ ਵਿਚ ਸਕੂਲ ਨਾ ਆਉਣ ਦੀ ਹਦਾਇਤ ’ਤੇ ਵੀ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਦਖਣੀ ਦਿੱਲੀ ਨਗਰ ਨਿਗਮ ਵਲੋਂ ਅਪਣੇ ਸਿਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੀਆਂ ਹਦਾਇਤਾਂ ਜਾਰੀ ਕਰਨਾ ਮੰਦਭਾਗਾ ਹੈ। ਭਾਰਤ ਸਰਕਾਰ ਨੂੰ ਹਰ ਸੂਬੇ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਿਸੇ ਦੀਆਂ ਧਾਰਮਕ ਭਾਵਨਾਵਾਂ ਅਤੇ ਧਾਰਮਕ ਅਜ਼ਾਦੀ ਨੂੰ ਠੇਸ ਨਾ ਪੁੱਜੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਸ਼ਰਤੀਆਂ ਨੁਮਾਇੰਦਗੀ ਖ਼ਤਮ ਕਰਨ ਨੂੰ ਵੀ ਪੰਜਾਬ ਦੇ ਹੱਕਾਂ ਦੇ ਡਾਕਾ ਕਰਾਰ ਦਿਤਾ। ਭਾਰਤ ਦੇ ਪ੍ਰਧਾਨ ਨਰਿੰਦਰ ਮੋਦੀ ਨੂੰ ਹੋ ਰਹੇ ਅਜਿਹੇ ਵਿਤਕਰਿਆਂ ’ਤੇ ਰੋਕ ਲਗਾਉਣ ਲਈ ਸੰਜੀਦਾ ਭੂਮਿਕਾ ਨਿਭਾਉਣੀ ਚਾਹੀਦੀ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement