Panthak News: ਡਿਬਰੂਗੜ੍ਹ ਜੇਲ ’ਚ ਨਜ਼ਰਬੰਦ ਸਿੱਖਾਂ ਸਬੰਧੀ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਪੱਤਰ
Published : Feb 27, 2024, 7:43 am IST
Updated : Feb 27, 2024, 7:43 am IST
SHARE ARTICLE
Harjinder Singh Dhami
Harjinder Singh Dhami

ਸਿੱਖ ਨੌਜਵਾਨਾਂ ਦੇ ਮਨੁੱਖੀ ਅਧਿਕਾਰ ਯਕੀਨੀ ਬਣਾਏ ਜਾਣ, ਪੰਜਾਬ ਦੇ ਜੇਲ ’ਚ ਕੀਤਾ ਜਾਵੇ ਤਬਦੀਲ : ਐਡਵੋਕੇਟ ਧਾਮੀ

Panthak News: ਅਸਾਮ ਦੀ ਡਿਬਰੂਗੜ੍ਹ ਜੇਲ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖ ਨੌਜਵਾਨਾਂ ਦੇ ਮਾਮਲਿਆਂ ਸਬੰਧੀ ਅਤੇ ਉਨ੍ਹਾਂ ਦੇ ਪ੍ਰਵਾਰਾਂ ਵਲੋਂ ਅੰਮ੍ਰਿਤਸਰ ਵਿਖੇ ਪਿਛਲੇ ਚਾਰ ਦਿਨਾਂ ਤੋਂ ਭੁੱਖ ਹੜਤਾਲ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ।

ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਪੰਜਾਬ ਨੂੰ ਆਖਿਆ ਕਿ ਡਿਬਰੂਗੜ੍ਹ ’ਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਮਨੁੱਖੀ ਅਧਿਕਾਰ ਅਤੇ ਉਨ੍ਹਾਂ ਦੇ ਨਿੱਜਤਾ ਦੇ ਸਰੋਕਾਰ ਯਕੀਨੀ ਬਣਾਏ ਜਾਣ। ਉਨ੍ਹਾਂ ਇਹ ਵੀ ਆਖਿਆ ਕਿ ਇਨ੍ਹਾਂ ਸਿੱਖ ਨੌਜਵਾਨਾਂ ਨੂੰ ਤੁਰਤ ਡਿਬਰੂਗੜ੍ਹ ਤੋਂ ਪੰਜਾਬ ਦੀ ਜੇਲ ਵਿਚ ਤਬਦੀਲ ਕਰਨਾ ਚਾਹੀਦਾ ਹੈ। ਅਪਣੇ ਪੱਤਰ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਵਾਰਾਂ ਵਲੋਂ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਸਿੱਖ ਨੌਜਵਾਨਾਂ ਨੂੰ ਜੇਲ ਅੰਦਰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਇਨ੍ਹਾਂ ਦੀਆਂ ਬੈਰਕਾਂ ਅੰਦਰ ਨਿੱਜਤਾ ਦੀ ਉਲੰਘਣਾ ਕਰਦਿਆਂ ਕੈਮਰੇ ਅਤੇ ਰਿਕਾਰਡਰ ਲਗਾਏ ਜਾਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਵਾਰਾਂ ਅਨੁਸਾਰ ਨਜ਼ਰਬੰਦ ਸਿੱਖਾਂ ਨੂੰ ਲੋੜ ਅਨੁਸਾਰ ਖਾਣਾ ਅਤੇ ਸਿਹਤ ਸਹੂਲਤਾਂ ਮੁਹਈਆ ਨਹੀਂ ਕਰਵਾਈਆਂ ਜਾ ਰਹੀਆਂ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਨੌਜਵਾਨਾਂ ਦੇ ਪ੍ਰਵਾਰਾਂ ਵਲੋਂ ਅੰਮ੍ਰਿਤਸਰ ਵਿਖੇ ਪਿਛਲੇ ਚਾਰ ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰਦਿਆਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਅਤੇ ਉਨ੍ਹਾਂ ਦੀ ਸਿਹਤ ਵੀ ਵਿਗੜਨੀ ਸ਼ੁਰੂ ਹੋ ਗਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮਹਿਸੂਸ ਹੁੰਦਾ ਹੈ ਕਿ ਜਿਵੇਂ ਜੇਲ ਅੰਦਰ ਇਨ੍ਹਾਂ ਨੌਜਵਾਨਾਂ ਵਿਰੁਧ ਕੋਈ ਸਾਜ਼ਸ਼ ਘੜੀ ਜਾ ਰਹੀ ਹੋਵੇ। ਉਨ੍ਹਾਂ ਆਖਿਆ ਕਿ ਡਿਬਰੂਗੜ੍ਹ ਜੇਲ ਵਿਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖ ਨੌਜਵਾਨਾਂ ਨੂੰ ਤੁਰਤ ਪੰਜਾਬ ਦੀ ਜੇਲ ਵਿਚ ਤਬਦੀਲ ਕੀਤਾ ਜਾਵੇ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰ ਤੇ ਨਿੱਜਤਾ ਦੇ ਸਰੋਕਾਰ ਯਕੀਨੀ ਬਣਾਏ ਜਾਣ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Weather Update: ਠੰਡ ਦੇ ਟੁੱਟਣਗੇ ਰਿਕਾਰਡ, ਮੌਸਮ ਵਿਭਾਗ ਦੀ ਭਵਿੱਖਬਾਣੀ, ਕੜਾਕੇਦਾਰ ਠੰਢ ਦਾ ਦੱਸਿਆ ਵੱਡਾ ਕਾਰਨ

12 Sep 2024 5:26 PM

Shambhu Border ਖੋਲ੍ਹਣ ਨੂੰ ਲੈ ਕੇ ਫੇਰ Supreme Court ਦੀ ਹਾਈ ਪਾਵਰ ਕਮੇਟੀ ਦੀ ਮੀਟਿੰਗ, ਖੁੱਲ੍ਹੇਗਾ ਰਸਤਾ?

12 Sep 2024 5:22 PM

SHO ਨੇ ਮੰਗੇ 50 ਲੱਖ, ਕਹਿੰਦੀ 'ਉੱਪਰ ਤੱਕ ਚੜ੍ਹਦਾ ਹੈ ਚੜ੍ਹਾਵਾ,' 100 ਕਰੋੜ ਦੇ ਕਥਿਤ ਘਪਲੇ 'ਚ ਮੰਤਰੀ ਤੇ ਵੱਡੇ

12 Sep 2024 2:10 PM

ਸੰਜੌਲੀ ਮਸਜਿਦ ਨੂੰ ਲੈ ਕੇ ਉੱਠੇ ਵਿਵਾਦ ਮਾਮਲੇ ’ਤੇ ਡਿਬੇਟ ਦੌਰਾਨ ਦੇਖੋ ਕਿਵੇਂ ਇੱਕ-ਦੂਜੇ ਨੂੰ ਸਿੱਧੇ ਹੋ ਗਏ ਬੁਲਾਰੇ

12 Sep 2024 11:21 AM

PSPCL Strike Today | 'ਕਰਜ਼ੇ ਲੈ ਕੇ ਚੱਲ ਰਹੀ ਸਰਕਾਰ ਨੇ ਪੰਜਾਬ ਦਾ ਜਨਾਜ਼ਾ ਕੱਢ ਦਿੱਤਾ' - MP Raja Warring

11 Sep 2024 1:17 PM
Advertisement