ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫ਼ੀਸਾਂ ਲਈ ਦਿਤੇ 13.44 ਲੱਖ ਰੁਪਏ
Published : Feb 27, 2025, 8:55 am IST
Updated : Feb 27, 2025, 9:02 am IST
SHARE ARTICLE
The Shiromani Committee gave 13.44 lakh rupees for the fees of Sikhligar and Vanjara Sikh children.
The Shiromani Committee gave 13.44 lakh rupees for the fees of Sikhligar and Vanjara Sikh children.

ਛੱਤੀਸਗੜ੍ਹ ਸੂਬੇ ਵਿਚ ਰਾਏਪੁਰ ਤੇ ਹੋਰ ਵੱਖ-ਵੱਖ ਥਾਵਾਂ ’ਤੇ ਪੜ੍ਹਦੇ 111 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫ਼ੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ

ਅੰਮ੍ਰਿਤਸਰ, (ਸੁਖਵਿੰਦਰਜੀਤ ਸਿੰਘ ਬਹੋੜੂ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ ਦੀਆਂ ਫ਼ੀਸਾਂ ਲਈ 13 ਲੱਖ 44 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਵਲੋਂ ਇਹ ਰਾਸ਼ੀ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਰਾਏਪੁਰ ਅਤੇ ਛੱਤੀਸਗੜ੍ਹ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ 111 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫ਼ੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਸਕੂਲ ਫ਼ੀਸਾਂ ਭਰਨ ਦਾ ਫ਼ੈਸਲਾ ਕੀਤਾ ਹੋਇਆ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਨੂੰ ਇਹ ਫ਼ੀਸਾਂ ਭੇਜੀਆਂ ਗਈਆਂ ਹਨ।

 ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਰਾਏਪੁਰ ਤੇ ਛੱਤੀਸਗੜ੍ਹ ਦੇ ਵੱਖ-ਵੱਖ ਸਕੂਲਾਂ,ਕਾਲਜਾਂ ਵਿਚ ਜਾ ਕੇ ਇੱਥੇ ਪੜ੍ਹ ਰਹੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫ਼ੀਸਾਂ ਸਿੱਧੇ ਤੌਰ ’ਤੇ ਸਕੂਲਾਂ ਤੇ ਕਾਲਜਾਂ ਨੂੰ ਸੌਂਪੀਆਂ ਹਨ।  ਬੀਤੇ ਸਮੇਂ ’ਚ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਗਏ ਫ਼ੈਸਲੇ ਅਨੁਸਾਰ ਸਾਲ ਭਰ ਦੀਆਂ ਫ਼ੀਸਾਂ ਇਕੋ ਸਮੇਂ ਖੁਦ ਜਾ ਕੇ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਇਸ ਦੀ ਸੁਜੋਗ ਵਰਤੋਂ ਯਕੀਨੀ ਬਣੀ ਰਹੇ। 

ਉਨ੍ਹਾਂ ਕਿਹਾ ਕਿ ਇਹ ਫ਼ੀਸਾਂ ਦੇਣ ਦਾ ਮੰਤਵ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਸਿਖਿਅਤ ਕਰਨਾ ਹੈ, ਤਾਂ ਜੋ ਭਵਿੱਖ ਵਿਚ ਉਹ ਅਪਣੇ ਪੈਰਾਂ ’ਤੇ ਖੜੋ ਹੋ ਸਕਣ। ਇਸ ਮੌਕੇ ਉਨ੍ਹਾਂ ਨਾਲ ਇੰਚਾਰਜ ਗੁਰਮੀਤ ਸਿੰਘ ਤੇ ਗੁਰਦੁਆਰਾ ਇੰਸਪੈਕਟਰ ਮੋਹਨਦੀਪ ਸਿੰਘ ਵੀ ਮੌਜੂਦ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement