ਸ੍ਰੀ ਗੁਰੂ ਨਾਨਕ ਦੇਵ ਦੀ ਦਾ 550 ਸਾਲਾ ਪ੍ਰਕਾਸ਼ ਦਿਵਸ ਮਨਾਉਣ ਸਬੰਧੀ ਸਰਨਾ ਨੇ ਕੀਤੀ ਮੀਟਿੰਗ
Published : Mar 27, 2018, 2:17 am IST
Updated : Mar 27, 2018, 2:17 am IST
SHARE ARTICLE
Sarna
Sarna

ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਉਤਸਵ ਮਨਾਉਣ ਲਈ ਦੇਸ਼ਾਂ ਵਿਦੇਸ਼ਾਂ ਦੀਆ ਸੰਗਤਾਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ

ਸਿੱਖ ਪੰਥ ਦੇ ਪਹਿਲੇ ਪਾਤਸ਼ਾਹ ਤੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਉਤਸਵ ਮਨਾਉਣ ਲਈ ਦੇਸ਼ਾਂ ਵਿਦੇਸ਼ਾਂ ਦੀਆ ਸੰਗਤਾਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ ਤੇ ਪਾਕਿਸਤਾਨ ਵਿੱਚ ਸਿੱਖ ਗੁਰਧਾਮਾਂ ਦੀ ਸੇਵਾ ਸੰਭਾਲ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਨਾਲ ਵੱਖ ਵੱਖ ਦੇਸ਼ਾਂ ਤੋ ਆਏ ਸਿੱਖਾਂ ਨੇ ਮੀਟਿੰਗ ਕਰਕੇ ਭਰੋਸਾ ਦਿਵਾਇਆ ਕਿ ਯੂਰਪ ਤੇ ਹੋਰ ਦੇਸ਼ਾਂ ਵਿੱਚੋ ਵੱਡੀ ਗਿਣਤੀ ਵਿੱਚ ਸਿੱਖ 2019 ਵਿੱਚਂ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਤੇ ਹੋਰ ਅਸਥਾਨਾਂ ਤੇ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ  ਵੱਡੀ ਗਿਣਤੀ ਵਿੱਚ ਭਾਗ ਲੈਣਗੇ ਜਿਸ ਲਈ ਵੱਖ ਵੱਖ ਗੁਰਦੁਆਰਿਆ ਵਿੱਚ ਹੁਣ ਤੋ ਤਿਆਰੀਆ ਸ਼ੁਰੂ ਕਰ ਦਿੱਤੀਆ ਗਈਆ ਹਨ।

SarnaSarna

ਸ੍ਰ ਸਰਨਾ ਨਾਲ ਨਾਰਵੇ ਤੋ ਆਏ ਗੁਰਮੇਲ ਸਿੰਘ, ਜਰਮਨੀ ਤੋ ਹਰਜਿੰਦਰ ਸਿੰਘ ਚਾਹਲ ਚੇਅਰਮੈਨ ਉਵਰਸੀਜ ਕਾਂਗਰਸ ਜਰਮਨੀ, ਬਲਵਿੰਦਰ ਸਿੰਘ ਗੁਰਦਾਸਪੁਰੀਆ ਜਰਮਨੀ, ਰਾਜਿੰਦਰਪਾਲ ਸਿੰਘ ਯੂਰਪ, ਨਛੱਤਰ ਸਿੰਘ ਯੂ ਕੇ, ਦਿਲਬਾਗ ਸਿੰਘ ਇਟਲੀ ਨੇ ਮੁਲਾਕਾਤ ਕੀਤੀ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮੇਂ ਕਰਵਾਏ ਜਾਣ ਵਾਲੇ ਸਮਾਗਮਾਂ ਬਾਰੇ ਗੱਲਬਾਤ ਕੀਤੀ। ਸਾਰੇ ਪ੍ਰਵਾਸੀਆ ਨੇ ਸ੍ਰ ਸਰਨਾ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੇ ਆਪਣੇ ਦੇਸ਼ ਵਿੱਚ ਹੀ ਨਹੀ ਸਗੋ ਬਾਕੀ ਦੇਸ਼ਾਂ ਵਿੱਚ ਵੀ ਜਾ ਕੇ ਸੰਗਤਾਂ ਨੂੰ ਵੱਡੀ ਗਿਣਤੀ ਪੁੱਜਣ ਲਈ ਲਾਮਬੰਦ ਕਰਨਗੇ। ਉਹਨਾਂ ਭਰੋਸਾ ਦਿਵਾਇਆ ਕਿ ਜਿਹੜੀ ਵੀ ਸੇਵਾ ਉਹਨਾਂ ਦੇ ਜੁੰਮੇ ਲਗਾਈ ਜਾਵੇਗੀ ਉਹ ਬਾਖੂਬੀ ਨਿਭਾਈ ਜਾਵੇਗੀ। ਸ੍ਰ ਸਰਨਾ ਨੇ ਸਾਰੇ ਪ੍ਰਵਾਸੀਆ ਭਰਾਵਾਂ ਵੱਲੋ ਸਹਿਯੋਗ ਦੇਣ ਦਾ ਧੰਨਵਾਦ ਕਰਦਿਆ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਨਨਕਾਣਾ ਸਾਹਿਬ ਵਿਖੇ ਮਨਾਉਣ ਵਿੱਚ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ ਤੇ ਇਸ ਤਰੀਕੇ ਨਾਲ ਸਮਾਗਮ ਮਨਾਏ ਜਾਣਗੇ ਕਿ ਉਹ ਮਿਸਾਲ ਬਣ ਜਾਣ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement