ਪੀਲੀਭੀਤ ਜੇਲ ਕਾਂਡ ਦੇ ਪੀੜਤ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਹਾਇਤਾ
Published : Aug 10, 2017, 5:14 pm IST
Updated : Mar 27, 2018, 1:10 pm IST
SHARE ARTICLE
SGPC
SGPC

1994 ਵਿਚ ਪੀਲੀਭੀਤ ਜੇਲ ਅੰਦਰ ਅਣਮਨੁੱਖੀ ਤਸ਼ੱਦਦ ਨਾਲ ਮਾਰੇ ਗਏ ਅਤੇ ਜ਼ਖ਼ਮੀ ਹੋਏ ਸਿੱਖਾਂ ਦੇ ਪਰਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ....

ਅੰਮ੍ਰਿਤਸਰ, 10 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ) : 1994 ਵਿਚ ਪੀਲੀਭੀਤ ਜੇਲ ਅੰਦਰ ਅਣਮਨੁੱਖੀ ਤਸ਼ੱਦਦ ਨਾਲ ਮਾਰੇ ਗਏ ਅਤੇ ਜ਼ਖ਼ਮੀ ਹੋਏ ਸਿੱਖਾਂ ਦੇ ਪਰਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਆਰਥਕ ਸਹਾਇਤਾ ਦੇਣ ਦੇ ਫ਼ੈਸਲੇ ਅਨੁਸਾਰ 6 ਪੀੜਤ ਪਰਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ।
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੰਜ ਮ੍ਰਿਤਕਾਂ ਦੇ ਪਰਵਾਰਾਂ ਨੂੰ ਇਕ-ਇਕ ਲੱਖ ਰੁਪਏ ਅਤੇ ਇਕ ਜ਼ਖ਼ਮੀ ਪੀੜਤ ਨੂੰ 50 ਹਜ਼ਾਰ ਰੁਪਏ ਦੀ ਰਕਮ ਦੇ ਚੈੱਕ ਦਿਤੇ ਗਏ। ਸ਼੍ਰੋਮਣੀ ਕਮੇਟੀ ਦੀ 15 ਜੂਨ ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਜੇਲ ਕਾਂਡ ਦੇ ਪੀੜਤਾਂ ਨੂੰ ਸਹਾਇਤਾ ਦੇਣ ਦਾ ਫ਼ੈਸਲਾ ਕੀਤਾ ਸੀ। ਸਹਾਇਤਾ ਪ੍ਰਾਪਤ ਕਰਨ ਵਾਲੇ ਪਰਵਾਰਾਂ ਵਿਚ ਮ੍ਰਿਤਕ ਕਾਰਜ ਸਿੰਘ ਪਿੰਡ ਕੁੱਕੜਕਲਾਂ, ਸਰਬਜੀਤ ਸਿੰਘ ਪਿੰਡ ਰਸੂਲਪੁਰ ਕਲਾਂ, ਤਰਸੇਮ ਸਿੰਘ ਪਿੰਡ ਸਬਾਜਪੁਰਾ,  ਸੁਖਦੇਵ ਸਿੰਘ ਪਿੰਡ ਪੰਡੋਰੀ ਤਖਤਮੱਲ ਤਰਨ ਤਾਰਨ, ਦਰਸ਼ਨ ਸਿੰਘ ਭਗਵਾਨਪ੍ਰੀਤ ਨਗਰ ਦੇ ਪਰਵਾਰ ਅਤੇ ਇਕ ਜ਼ਖ਼ਮੀ  ਪ੍ਰਗਟ ਸਿੰਘ ਪਿੰਡ ਚਾਹੜਪੁਰ ਗੱਗੋਮਾਹਲ ਜ਼ਿਲ੍ਹਾ ਅੰਮ੍ਰਿਤਸਰ ਸ਼ਾਮਲ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement