ਇਕ ਗ਼ੁਲਾਮੀ ਤੋਂ ਬਾਅਦ ਦੂਜੀ ਗ਼ੁਲਾਮੀ ਵਿਚ ਫਸ ਗਏ ਹਨ ਸਿੱਖ: ਕੰਵਰਪਾਲ ਸਿੰਘ
Published : Aug 10, 2017, 5:07 pm IST
Updated : Mar 27, 2018, 2:57 pm IST
SHARE ARTICLE
Kanwarpal Singh
Kanwarpal Singh

ਦਲ ਖ਼ਾਲਸਾ ਨੇ ਸਿੱਖਾਂ ਦੀ ਸਵੈ-ਰਾਜ ਦੀ ਇਤਿਹਾਸਕ ਇੱਛਾ ਅਤੇ ਸਵੈ-ਨਿਰਣੈ ਦੇ ਹੱਕ ਦੀ ਮੰਗ ਨੂੰ ਮੁੜ ਦੁਹਰਾਉਦਿਆਂ ਭਾਰਤੀ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ

ਮੋਗਾ, 10 ਅਗੱਸਤ (ਅਮਜਦ ਖ਼ਾਨ) : ਦਲ ਖ਼ਾਲਸਾ ਨੇ ਸਿੱਖਾਂ ਦੀ ਸਵੈ-ਰਾਜ ਦੀ ਇਤਿਹਾਸਕ ਇੱਛਾ ਅਤੇ ਸਵੈ-ਨਿਰਣੈ ਦੇ ਹੱਕ ਦੀ ਮੰਗ ਨੂੰ ਮੁੜ ਦੁਹਰਾਉਦਿਆਂ ਭਾਰਤੀ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਸੱਦਾ ਦਿਤਾ। ਅੱਜ ਇਥੇ ਇਕ ਹੋਟਲ ਵਿਚ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਜਥੇਬੰਦੀ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਦਸਿਆ ਕਿ ਸਿੱਖਾਂ ਸਿਰ ਪਈ ਦੂਜੀ ਗ਼ੁਲਾਮੀ ਵਿਰੁਧ ਸਿੱਖ ਸੰਘਰਸ਼ ਜਾਰੀ ਰਖਦਿਆਂ ਦਲ ਖ਼ਾਲਸਾ ਵਲੋਂ ਜਲੰਧਰ ਵਿਖੇ 14 ਅਗੱਸਤ ਸ਼ਾਮ ਨੂੰ ਰੋਹ-ਭਰਪੂਰ ਮੁਜ਼ਾਹਰਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ 15 ਅਗੱਸਤ 1947 ਨੂੰ ਮਿਲੀ ਆਜ਼ਾਦੀ ਦਾ ਨਿੱਘ ਸਿੱਖਾਂ ਨੂੰ ਨਹੀਂ ਮਿਲਿਆ ਅਤੇ ਉਹ ਭਾਰਤੀ ਲੀਡਰਸ਼ਿਪ ਦੇ ਝਾਂਸੇ ਵਿਚ ਆ ਕੇ ਇਕ ਗੁਲਾਮੀ ਤੋਂ ਬਾਅਦ ਦੂਜੀ ਗ਼ੁਲਾਮੀ ਵਿਚ ਫਸ ਗਏ ਹਨ।
ਉਨ੍ਹਾਂ ਕਿਹਾ ਕਿ ਮੁਜ਼ਾਹਰੇ ਤੋਂ ਪਹਿਲਾਂ ਗੁਰਦਵਾਰਾ ਗੁਰੂ ਨਾਨਕ ਮਿਸ਼ਨ ਵਿਚ ਕਾਨਫ਼ਰੰਸ ਕੀਤੀ ਜਾਵੇਗੀ ਜਿਸ ਵਿਚ ਨਾਮਵਰ ਸ਼ਖ਼ਸੀਅਤਾਂ ਦੇਸ਼-ਧ੍ਰੋਹ ਦੇ ਕਾਨੂੰਨ ਦੀ ਦੁਰਵਰਤੋਂ, ਗਊ ਰਖਿਅਕਾਂ ਵਲੋਂ ਦਲਿਤਾਂ ਅਤੇ ਮੁਸਲਮਾਨਾਂ ਉਤੇ ਅਤਿਆਚਾਰ, ਪੰਜਾਬ ਦੇ ਲੋਕਾਂ ਨੂੰ ਸੁੰਯਕਤ ਰਾਸ਼ਟਰ ਦੇ ਅਧੀਨ ਸਵੈ-ਨਿਰਣੇ (ਰੈਫਰੇਂਡਮ) ਦੇ ਹੱਕ ਤੋਂ ਵਾਂਝੇ ਰੱਖਣ ਆਦਿ ਭਖਦੇ ਮਸਲਿਆਂ 'ਤੇ ਵਿਚਾਰ ਰਖਣਗੀਆਂ।
15 ਅਗੱਸਤ ਕਾਲੇ ਦਿਵਸ ਵਜੋ ਮਨਾਇਆ ਜਾਵੇਗਾ।  
ਉਨ੍ਹਾਂ ਅਦਾਲਤਾਂ ਅਤੇ ਸਰਕਾਰਾਂ ਵਲੋਂ 'ਜਨ ਗਨ ਮਨ' ਥੋਪੇ ਜਾਣ ਨੂੰ ਨਕਾਰਦਿਆਂ ਕਿਹਾ ਕਿ ਜਬਰੀ ਥੋਪਿਆ ਜਾ ਰਿਹਾ ਫ਼ਰਜ਼ੀ ਰਾਸ਼ਟਰਵਾਦ ਸਾਨੂੰ ਪ੍ਰਵਾਨ ਨਹੀਂ ਹੈ।
ਉਨ੍ਹਾਂ ਦਸਿਆ ਕਿ ਦੇਸ਼ ਦੇ ਸ਼ਾਸਕਾਂ ਨੂੰ ਗਊ ਦੀ ਰਖਿਆ ਦੀ ਤਾਂ ਚਿੰਤਾ ਹੈ ਪਰ ਦਲਿਤਾਂ ਅਤੇ ਘੱਟ-ਗਿਣਤੀਆਂ ਨਾਲ ਘਿਨਾਉਣਾ ਅਤੇ ਘਟੀਆ ਸਲੂਕ ਕੀਤਾ ਜਾਂਦਾ ਹੈ। ਸੀਨੀਅਰ ਆਗੂ ਅਮਰੀਕ ਸਿੰਘ ਈਸੜੂ, ਜਸਬੀਰ ਸਿੰਘ ਖੰਡੂਰ, ਜਗਜੀਤ ਸਿੰਘ ਖੋਸਾ ਸਿੱਖ ਯੂਥ ਆਫ਼ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਟਾਂਡਾ ਨੇ ਕਿਹਾ ਕਿ ਭਾਰਤ ਵਿਚ ਸਿੱਖ ਇਕੱਲੇ ਨਹੀਂ ਹਨ ਸਗੋਂ ਹੋਰ ਧਾਰਮਿਕ ਘੱਟ-ਗਿਣਤੀਆਂ, ਦਲਿਤ ਵੀ ਆਪਣੇ ਮੁੱਢਲੇ ਹੱਕਾਂ ਤੋਂ ਵਾਂਝੇ ਹਨ ਅਤੇ ਉਹ ਵੀ ਇਸ ਗੁਲਾਮੀ ਵਿਚੋਂ ਨਿਜ਼ਾਤ ਪਾਉਣ ਲਈ ਸੰਘਰਸ਼ਸ਼ੀਲ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement