ਯੂਕਰੇਨ ਦੇ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਤੋਂ ਯੂਕੇ ਪਹੁੰਚਾਏ ਜਾ ਰਹੇ ਪਵਿੱਤਰ ਗੁਟਕੇ ਅਤੇ ਸੈਂਚੀਆਂ
Published : Mar 27, 2022, 5:55 pm IST
Updated : Mar 27, 2022, 5:55 pm IST
SHARE ARTICLE
Sacred senchiaa & gutkas from Ukraine transported to UK
Sacred senchiaa & gutkas from Ukraine transported to UK

ਇਹ ਸੇਵਾ ਸਿੱਖ ਡਿਫੈਂਸ ਨੈੱਟਵਰਕ ਯੂਕੇ, ਸਿੱਖ ਧਰਮ ਇੰਟਰਨੈਸ਼ਨਲ ਅਤੇ ਯੂਨਾਈਟਿਡ ਸਿੱਖਸ ਵਲੋਂ ਸਾਂਝੇ ਉਪਰਾਲੇ ਤਹਿਤ ਕੀਤੀ ਜਾ ਰਹੀ ਹੈ।


ਲੰਡਨ: ਰੂਸ-ਯੂਕਰੇਨ ਵਿਚਾਲੇ ਜਾਰੀ ਜੰਗ ਦੇ ਚਲਦਿਆਂ ਯੂਕਰੇਨ ਦੇ ਸ਼ਹਿਰ ਓਡੇਸਾ ਵਿਖੇ ਸਥਿਤ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਤੋਂ ਪਵਿੱਤਰ ਗੁਟਕੇ ਅਤੇ ਸੈਂਚੀਆਂ ਨੂੰ ਯੂਕੇ ਪਹੁੰਚਾਇਆ ਜਾ ਰਿਹਾ ਹੈ। ਇਹ ਸੇਵਾ ਸਿੱਖ ਡਿਫੈਂਸ ਨੈੱਟਵਰਕ ਯੂਕੇ, ਸਿੱਖ ਧਰਮ ਇੰਟਰਨੈਸ਼ਨਲ ਅਤੇ ਯੂਨਾਈਟਿਡ ਸਿੱਖਸ ਵਲੋਂ ਸਾਂਝੇ ਉਪਰਾਲੇ ਤਹਿਤ ਕੀਤੀ ਜਾ ਰਹੀ ਹੈ।

Sacred senchiaa & gutkas from Ukraine transported to UKSacred senchiaa & gutkas from Ukraine transported to UK

ਇਹਨਾਂ ਪਵਿੱਤਰ ਸੈਂਚੀਆ ਅਤੇ ਗੁਟਕਿਆਂ ਨੂੰ ਰਾਸ਼ਟਰੀ ਸਿੱਖ ਅਜਾਇਬ ਘਰ ਡਰਬੀ ਵਿਖੇ ਲਿਜਾਇਆ ਅਤੇ ਸੰਭਾਲਿਆ ਜਾ ਰਿਹਾ ਹੈ। ਇਕ ਨਿੱਜੀ ਅਖ਼ਬਾਰ ਨਾਲ ਗੱਲ ਕਰਦਿਆਂ ਸਾਬਕਾ ਘੱਟ ਗਿਣਤੀ ਚੇਅਰਮੈਨ ਅਤੇ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਤੋਂ ਪਵਿੱਤਰ ਪੋਥੀਆਂ ਨੂੰ ਪੂਰੇ ਸਤਿਕਾਰ ਸਹਿਤ ਯੂਕੇ ਲਿਜਾਇਆ ਜਾ ਰਿਹਾ ਹੈ, ਜਿੱਥੇ ਸਥਾਨਕ ਸੰਗਤਾਂ ਵਲੋਂ ਉਹਨਾਂ ਨੂੰ ਪ੍ਰਾਪਤ ਕੀਤਾ ਜਾਵੇਗਾ ਅਤੇ ਫਿਰ ਡਰਬੀ ਵਿਖੇ ਸਥਿਤ ਨੈਸ਼ਨਲ ਸਿੱਖ ਅਜਾਇਬ ਘਰ ਵਿਖੇ ਲਿਜਾਇਆ ਜਾਵੇਗਾ।

Sacred senchiaa & gutkas from Ukraine transported to UKSacred senchiaa & gutkas from Ukraine transported to UK

ਦੱਸ ਦੇਈਏ ਕਿ ਰੂਸ ਵਲੋਂ ਯੂਕਰੇਨ ’ਤੇ ਹਮਲਾ ਕਰਨ ਮਗਰੋਂ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸਿੱਖ ਸੰਸਥਾਵਾਂ ਨੇ ਸਥਾਨਕ ਲੋਕਾਂ ਅਤੇ ਉੱਥੇ ਰਹਿ ਰਹੇ ਭਾਰਤੀਆਂ ਦੀ ਬਾਂਹ ਫੜੀ ਹੈ। ਇਸ ਦੇ ਚਲਦਿਆਂ ਖ਼ਾਲਸਾ ਏਡ ਅਤੇ ਯੂਨਾਇਟਡ ਸਿੱਖਸ ਵਲੋਂ ਜੰਗ ਪ੍ਰਭਾਵਿਤ ਲੋਕਾਂ ਲਈ ਰਹਿਣ-ਸਹਿਣ ਅਤੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੌਰਾਨ ਸਥਾਨਕ ਸਿੱਖ ਵੀ ਲੋੜਵੰਦਾਂ ਦੀ ਸੇਵਾ ਵਿਚ ਅਪਣਾ ਯੋਗਦਾਨ ਪਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement