
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਲਿਆ ਗਿਆ ਫ਼ੈਸਲਾ
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਰੱਖਿਆ ਦੇ ਪ੍ਰਬੰਧ ਹੋਰ ਪੁਖ਼ਤਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਹੁਣ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦਰਵਾਜ਼ਿਆਂ 'ਤੇ ਸਕੈਨਰ ਮਸ਼ੀਨਾਂ ਲਗਾਈਆਂ ਜਾਣਗੀਆਂ। ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦਿਆਂ ਹਨ।
scanners to be installed at the front doors of Sri Harmandir Sahib
ਇਹ ਫ਼ੈਸਲਾ ਨਾ ਸਿਰਫ਼ ਸ੍ਰੀ ਦਰਬਾਰ ਸਾਹਿਬ ਸਗੋਂ ਸੰਗਤਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣੇਗਾ। ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਦੌਰਾਨ ਇਹ ਫ਼ੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਸਿਰਫ਼ ਸਕੈਨਰ ਮਸ਼ੀਨਾਂ ਹੀ ਨਹੀਂ ਸਗੋਂ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਉਨ੍ਹਾਂ ਦੇ ਠਹਿਰਣ ਲਈ ਨਵੀਆਂ ਸਰਾਵਾਂ ਦੀ ਵੱਡੀ ਲੋੜ ਹੈ।
Harimandir Sahib
ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਨੇ ਸ੍ਰੀ ਅੰਮ੍ਰਿਤਸਰ ਵਿਖੇ ਨਗਰ ਨਿਗਮ ਦੀ ਹੱਦ ਤੋਂ ਬਾਹਰ ਖ਼ਾਸਕਰ ਜੀ. ਟੀ. ਰੋਡ ’ਤੇ ਜ਼ਮੀਨ ਖਰੀਦਣ ਦਾ ਫ਼ੈਸਲਾ ਲਿਆ ਹੈ। ਇਸ ਕਾਰਜ ਲਈ ਇਕ ਸਬ-ਕਮੇਟੀ ਸਥਾਪਤ ਕੀਤੀ ਗਈ ਹੈ, ਜੋ ਜ਼ਮੀਨ ਦੀ ਤਲਾਸ਼ ਕਰਕੇ ਆਪਣੀ ਰਿਪੋਰਟ ਦੇਵੇਗੀ।
Darbar Sahib
ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਤੋਂ ਬਾਹਰ ਜੀ.ਟੀ. ਰੋਡ ’ਤੇ ਖਰੀਦੀ ਜਾਣ ਵਾਲੀ ਇਸ ਜਗ੍ਹਾ ਵਿਚ ਵੱਡੀਆਂ ਸਰਾਵਾਂ ਦਾ ਪ੍ਰਬੰਧ ਕੀਤਾ ਜਾਵੇਗਾ, ਜਿਥੋਂ ਵਿਸ਼ੇਸ਼ ਗੱਡੀਆਂ ਲਗਾ ਕੇ ਸੰਗਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਲਿਆਂਦਾ ਜਾਵੇਗਾ। ਇਥੇ ਵਿਸ਼ਾਲ ਪਾਰਕਿੰਗ ਦੇ ਪ੍ਰਬੰਧ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਕੁਝ ਦਫ਼ਤਰ ਵੀ ਤਬਦੀਲ ਕਰਨ ਦੀ ਵੀ ਯੋਜਨਾ ਹੈ।