ਖ਼ਬਰਾਂ |

ਤਾਜ਼ਾ |

ਸੁਖਬੀਰ ਬਾਦਲ ਖ਼ਿਲਾਫ਼ ਐਸ.ਜੀ.ਪੀ.ਸੀ. ਮੈਂਬਰਾਂ ਨੇ ਕੀਤੀ ਸ਼ਿਕਾਇਤ, ਸਖ਼ਤ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਗਈ

By : GAGANDEEP

Published : Apr 27, 2026, 12:29 pm IST
Updated : Apr 27, 2026, 12:46 pm IST
SHARE ARTICLE
SGPC members file complaint against Sukhbir Badal,
SGPC members file complaint against Sukhbir Badal,

ਐਸ.ਜੀ.ਪੀ.ਸੀ. ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਨੇ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਇੱਕ ਅਹਿਮ ਮੰਗ ਪੱਤਰ ਸੌਂਪਿਆ ਗਿਆ। ਇਸ ਮੰਗ ਪੱਤਰ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ। ਮੈਂਬਰਾਂ ਦਾ ਦੋਸ਼ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਪਵਿੱਤਰ ਹੁਕਮਨਾਮਿਆਂ ਨੂੰ 'ਸਾਜ਼ਿਸ਼' ਦੱਸ ਕੇ ਸਰਵਉੱਚ ਸੰਸਥਾ ਦੀ ਮਰਯਾਦਾ ਨੂੰ ਠੇਸ ਪਹੁੰਚਾਈ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਸਿੱਖ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਵਿਅਕਤੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਸਜ਼ਾ ਨੂੰ ਕਬੂਲਣ ਤੋਂ ਬਾਅਦ ਹੁਣ ਉਸ ਨੂੰ ਸਿਆਸੀ ਸਾਜ਼ਿਸ਼ ਕਰਾਰ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ 2 ਦਸੰਬਰ 2024 ਨੂੰ ਜਾਰੀ ਹੋਏ ਹੁਕਮਨਾਮੇ ਮੁਤਾਬਕ ਸੁਖਬੀਰ ਸਿੰਘ ਬਾਦਲ ਨੇ ਆਪਣੇ ਗੁਨਾਹ ਕਬੂਲ ਕੀਤੇ ਸਨ, ਪਰ ਹੁਣ 6 ਅਪ੍ਰੈਲ ਨੂੰ ਮੁਕਤਸਰ ਸਾਹਿਬ ਦੀ ਧਰਤੀ 'ਤੇ ਦਿੱਤੇ ਬਿਆਨ ਵਿੱਚ ਉਨ੍ਹਾਂ ਨੇ ਇਸ ਨੂੰ ਖ਼ੁਦ ਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ ਯੋਜਨਾ ਦੱਸਿਆ ਹੈ।

ਮੈਂਬਰਾਂ ਨੇ ਕਿਹਾ ਕਿ ਅਤੀਤ ਵਿੱਚ ਗਿਆਨੀ ਜ਼ੈਲ ਸਿੰਘ, ਸਾਬਕਾ ਗ੍ਰਹਿ ਮੰਤਰੀ ਅਤੇ ਸੁਰਜੀਤ ਸਿੰਘ ਬਰਨਾਲਾ ਵਰਗੀਆਂ ਸ਼ਖ਼ਸੀਅਤਾਂ ਨੇ ਵੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਨਿਮਰਤਾ ਨਾਲ ਸਜ਼ਾਵਾਂ ਭੁਗਤੀਆਂ ਸਨ, ਪਰ ਸੁਖਬੀਰ ਸਿੰਘ ਬਾਦਲ ਦਾ ਵਤੀਰਾ ਹੰਕਾਰ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬਾਨ ਦੇ ਫ਼ੈਸਲੇ ਨੂੰ ਚੁਣੌਤੀ ਦੇਣਾ ਇੱਕ ਵੱਡਾ ਗੁਨਾਹ ਹੈ।

ਮੰਗ ਪੱਤਰ ਵਿੱਚ ਅਪੀਲ ਕੀਤੀ ਗਈ ਹੈ ਕਿ 6 ਅਪ੍ਰੈਲ ਦੀ ਸਟੇਟਮੈਂਟ ਦੇ ਆਧਾਰ 'ਤੇ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਪੰਥਕ ਰਵਾਇਤਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਮੈਂਬਰਾਂ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਮੰਨਦੀ ਅਤੇ ਲਾਗੂ ਕਰਵਾਉਂਦੀ ਰਹੀ ਹੈ, ਇਸ ਲਈ ਸੰਸਥਾ ਦੀ ਤੌਹੀਨ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement