ਅਕਾਲੀ ਦਲ-ਭਾਜਪਾ ਅਤੇ ਕਾਂਗਰਸੀਆਂ 'ਚ ਕੋਈ ਫ਼ਰਕ ਨਹੀਂ: ਮਾਨ
Published : May 27, 2018, 3:22 am IST
Updated : May 27, 2018, 3:22 am IST
SHARE ARTICLE
Jathedar Simranjeet Singh Mann
Jathedar Simranjeet Singh Mann

1 ਜੂਨ 2015 ਫ਼ਰੀਦਕੋਟ ਦੇ ਬਰਗਾੜੀ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ...

1 ਜੂਨ 2015 ਫ਼ਰੀਦਕੋਟ ਦੇ ਬਰਗਾੜੀ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੇ ਉਸ ਤੋਂ ਬਾਅਦ ਪੰਜਾਬ ਭਰ ਵਿਚ ਧਾਰਮਕ ਗ੍ਰੰਥਾਂ ਦੀਆਂ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ 'ਚ ਸਰਕਾਰ ਅਸਫ਼ਲ ਸਿੱਧ ਹੋ ਰਹੀ ਹੈ। ਕਪੂਰਥਲਾ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿੰਤਸਰ ਦੇ ਪ੍ਰਧਾਨ ਜਥੇਦਾਰ ਸਿਮਰਨਜੀਤ ਸਿੰਘ ਮਾਨ, ਜਥੇਦਾਰ ਭਾਈ ਧਿਆਨ ਸਿੰਘ ਮੰਡ ਤੇ ਸ਼੍ਰੋਮਣੀ ਅਕਾਲੀ ਦਲ

ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਨਰਿੰਦਰ ਸਿੰਘ ਖੁਸਰੋਪੁਰ ਨੇ ਕਿਹਾ ਕਿ 3 ਸਾਲ ਬਾਅਦ ਪੰਜਾਬ ਦੇ ਸਿੱਖ ਮੁੜ ਤੋਂ ਸ਼ਾਂਤਮਈ ਢੰਗ ਰੋਸ ਪ੍ਰਦਰਸ਼ਨ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਸ ਨੇ ਅਪਣੇ ਹੱਥ ਵਿਚ ਗੁਟਕਾ ਸਾਹਿਬ ਲੈ ਕੇ ਕਸਮ ਖਾਧੀ ਸੀ ਕਿ ਜਦ ਉਨ੍ਹਾਂ ਦੀ ਸਰਕਾਰ ਆਏਗੀ ਤਾਂ ਦੋਸ਼ੀਆਂ ਵਿਰੁਧ ਕਾਰਵਾਈ ਕੀਤੀ ਜਾਵੇਗੀ ਪਰ ਹਾਲੇ ਤਕ ਕੁੱਝ ਨਹੀਂ ਹੋਇਆ।

ਆਗੂਆਂ ਨੇ ਇਹ ਫ਼ੈਸਲਾ ਕੀਤਾ ਹੈ ਕਿ 1 ਜੂਨ 2018 ਨੂੰ ਉਨ੍ਹਾਂ ਵਲੋਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਰਗਾੜੀ ਕਾਂਡ ਦੇ ਦੋਸ਼ੀਆਂ ਦਾ ਨਾ ਫੜੇ ਜਾਣਾ ਸਿੱਧ ਕਰਦਾ ਹੈ ਕਿ ਭਾਜਪਾ ਅਤੇ ਕਾਂਗਰਸੀਆਂ ਵਿਚ ਕੋਈ ਫਰਕ ਨਹੀਂ। ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਬਾਰੇ ਆਗੂਆਂ ਨੇ ਕਿਹਾ ਕਿ ਆਜ਼ਾਦੀ ਮਿਲਣ ਸਾਰ ਹੀ ਸਰਕਾਰਾਂ ਨੇ ਕਿਸਾਨ ਵਿਰੋਧੀ ਅਤੇ ਕਿਸਾਨ ਮਾਰੂ ਨੀਤੀਆਂ ਜਾਣਬੁੱਝ ਕੇ ਚਲਾਈਆਂ ਸਨ

ਤਾਕਿ ਕਿਸਾਨਾਂ ਦੀ ਮਾਲਕੀ ਵਾਲੀਆਂ ਜ਼ਮੀਨਾਂ 'ਤੇ ਸਰਮਾਏਦਾਰਾਂ ਦਾ ਕਬਜ਼ਾ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਕੱਲਾ ਪੰਜਾਬ ਹੀ ਨਹੀਂ, ਸਗੋਂ ਸਾਰੇ ਦੇਸ਼ ਦੇ ਕਿਸਾਨ ਖ਼ੁਦਕੁਸ਼ੀਆਂ ਦੇ ਰਾਹ ਪੈ ਜਾਣਗੇ ਕਿਉਂਕਿ ਸਰਕਾਰਾਂ ਦਾ ਧਿਆਨ ਕਿਸਾਨਾਂ ਦੀ ਬਦਤਰ ਹੋ ਚੁੱਕੀ ਹਾਲਤ ਵੱਲ ਨਹੀਂ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement