550 ਸਾਲਾ ਸਮਾਗਮਾਂ 'ਚ ਸ਼ਮੂਲੀਅਤ ਲਈ ਗੋਆ ਦੀ ਰਾਜਪਾਲ ਨੂੰ ਭਾਈ ਲੌਂਗੋਵਾਲ ਨੇ ਦਿਤਾ ਸੱਦਾ
Published : May 28, 2019, 2:54 am IST
Updated : May 28, 2019, 2:54 am IST
SHARE ARTICLE
Pic-1
Pic-1

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੋਆ ਦੀ ਰਾਜਪਾਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਤ ਕੀਤਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੋਆ ਦੀ ਰਾਜਪਾਲ ਮ੍ਰਿਦੁਲਾ ਸਿਨਹਾ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਨਵੰਬਰ 2019 ਵਿਚ ਹੋਣ ਵਾਲੇ ਗੁਰਮਤਿ ਸਮਾਗਮਾਂ ਵਿਚ ਸ਼ਮੂਲੀਅਤ ਲਈ ਸੱਦਾ ਦਿਤਾ ਹੈ। ਭਾਈ ਲੌਂਗੋਵਾਲ ਜੋ ਇਕ ਗੁਰਮਤਿ ਸਮਾਗਮ ਵਿਚ ਸ਼ਾਮਲ ਹੋਣ ਲਈ ਗੋਆ ਪੁੱਜੇ ਹੋਏ ਹਨ, ਨੇ ਅੱਜ ਗੋਆ ਦੀ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਸੱਦਾ ਦਿਤਾ।

Pic-2Pic-2

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੌਕੇ ਗੋਆ ਦੀ ਰਾਜਪਾਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਤ ਵੀ ਕੀਤਾ। ਇਸ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦੇ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੇਤਮ ਦੇ ਪ੍ਰਧਾਨ ਸ. ਹਰਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਮੈਂਬਰ ਸ. ਗੁਰਦੀਪ ਸਿੰਘ ਭਾਟੀਆ, ਗੁਰਦੁਆਰਾ ਨਾਨਕ ਝੀਰਾ ਸਾਹਿਬ ਦੇ ਪ੍ਰਧਾਨ ਸ. ਬਲਬੀਰ ਸਿੰਘ, ਝਾਰਖੰਡ ਤੋਂ ਸ. ਸਲਿੰਦਰ ਸਿੰਘ ਅਤੇ ਸ. ਜਸਵੀਰ ਸਿੰਘ ਮੁੰਬਈ ਸਮੇਤ ਵੱਖ-ਵੱਖ ਰਾਜਾਂ ਦੇ ਸਿੱਖ ਆਗੂ ਮੌਜੂਦ ਸਨ।

Bhai Gobind Singh LongowalBhai Gobind Singh Longowal

ਮੁਲਾਕਾਤ ਦੌਰਾਨ ਭਾਈ ਲੌਂਗੋਵਾਲ ਨੇ ਰਾਜਪਾਲ ਮ੍ਰਿਦੁਲਾ ਸਿਨਹਾ ਨੂੰ ਦਸਿਆ ਕਿ ਸਿੱਖਾਂ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਿੱਖ ਜਗਤ ਵਲੋਂ ਕੌਮਾਂਤਰੀ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਰਾਜਪਾਲ ਨੂੰ ਨਵੰਬਰ 2019 ਵਿਚ ਹੋਣ ਵਾਲੇ ਸਮਾਗਮਾਂ ਤੋਂ ਜਾਣੂ ਕਰਵਾਉਂਦਿਆਂ ਦਸਿਆ ਕਿ ਇਸ ਮੌਕੇ ਪੂਰੇ ਵਿਸ਼ਵ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਇਸ ਦੌਰਾਨ ਰਾਜਪਾਲ ਸਾਹਿਬਾ ਨੇ ਇਨ੍ਹਾਂ ਸਮਾਗਮਾਂ ਵਿਚ ਸ਼ਮੂਲੀਅਤ ਦਾ ਭਰੋਸਾ ਦਿਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਦਰਸ਼ਨ ਸਿੰਘ ਨਿਜੀ ਸਹਾਇਕ, ਸ. ਨਵਇੰਦਰ ਸਿੰਘ ਆਦਿ ਮੌਜੂਦ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement