SGPC ਵੱਲੋਂ 29 ਮਈ ਤੋਂ ਲਗਾਇਆ ਜਾਵੇਗਾ ਕੋਰੋਨਾ ਵੈਕਸੀਨ ਕੈਂਪ - ਬੀਬੀ ਜਗੀਰ ਕੌਰ
Published : May 27, 2021, 4:18 pm IST
Updated : May 27, 2021, 4:18 pm IST
SHARE ARTICLE
Corona vaccine camp will be organized by SGPC from May 29
Corona vaccine camp will be organized by SGPC from May 29

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਰਾਜਸਥਾਨ ਦੇ ਟਰੱਸਟ ਦੀ ਕੋਵੀਸਰਵ ਸੇਵਾ ਦੀ ਰਸਮੀ ਸ਼ੁਰੂਆਤ

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਸੰਸਥਾ ਵੱਲੋਂ ਪੰਜ ਹਜ਼ਾਰ ਕੋਰੋਨਾ ਵੈਕਸੀਨ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਲੋਕਾਂ ਨੂੰ ਮੁਫ਼ਤ ਲਗਾਈ ਜਾਵੇਗੀ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਪਲਾਜ਼ਾ ਵਿਖੇ 29 ਮਈ ਤੋਂ ਕੈਂਪ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਪ੍ਰਗਟਾਵਾ ਰਾਜਸਥਾਨ ਦੇ ਪਰਾਨਧਾਰੀਨ ਟਰੱਸਟ ਵੱਲੋਂ ਕੋਰੋਨਾ ਦੌਰਾਨ ਜਾਨਾਂ ਗਵਾਉਣ ਵਾਲੇ ਲੋਕਾਂ ਦੀ ਮੱਦਦ ਲਈ ਕੋਵੀਸਰਵ ਸੇਵਾ ਦੀ ਰਸਮੀ ਸ਼ੁਰੂਆਤ ਕਰਨ ਮੌਕੇ ਕੀਤਾ।

SGPCSGPC

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾਂ ਹੀ ਮਾਨਵਤਾ ਦੀ ਭਲਾਈ ਲਈ ਕਾਰਜਸ਼ੀਲ ਰਹਿੰਦੀ ਹੈ ਅਤੇ ਮੌਜੂਦਾ ਕੋਰੋਨਾ ਮਹਾਂਮਾਰੀ ਦੌਰਾਨ ਵੀ ਲਗਾਤਾਰ ਮਾਨਵ ਹਿੱਤਕਾਰੀ ਸੇਵਾਵਾਂ ਦੇ ਰਹੀ ਹੈ। ਉਹਨਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਵਿਚ 8 ਕੋਵਿਡ ਕੇਅਰ ਕੇਂਦਰ ਕੰਮ ਕਰ ਰਹੇ ਹਨ। ਇਹਨਾਂ ਸੇਵਾਵਾਂ ਨੂੰ ਹੋਰ ਅੱਗੇ ਵਧਾਉਂਦਿਆਂ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਹਜ਼ਾਰ ਕੋਰੋਨਾ ਵੈਕਸੀਨ ਲਗਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵੱਲੋਂ 53 ਲੱਖ ਰੁਪਏ ਖਰਚੇ ਗਏ ਹਨ ਅਤੇ ਵੈਕਸੀਨ ਲਗਾਉਣ ਵਾਲੇ ਲੋਕਾਂ ਪਾਸੋਂ ਕੋਈ ਵੀ ਪੈਸਾ ਨਹੀਂ ਲਿਆ ਜਾਵੇਗਾ।

Bibi Jagir KaurBibi Jagir Kaur

ਉਹਨਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸੂਚਨਾ ਕੇਂਦਰ ਨਜ਼ਦੀਕ ਪਲਾਜ਼ਾ ਵਿਖੇ 29 ਮਈ ਨੂੰ ਕੋਵਿਡ ਵੈਕਸੀਨ ਦੇ ਕੈਂਪ ਦੀ ਸ਼ੁਰੂਆਤ ਕੀਤੀ ਜਾਵੇਗੀ। ਉਹਨਾਂ ਸੰਗਤ ਨੂੰ ਅਪੀਲ ਕੀਤੀ ਕਿ ਇਸ ਕੈਂਪ ਦਾ ਲਾਭ ਲੈਣ ਲਈ ਆਪਣੇ ਅਧਾਰ ਕਾਰਡ ਸਮੇਤ ਪੁੱਜਣ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ਤੋਂ ਫਾਈਜ਼ਰ ਵੈਕਸੀਨ ਲਈ ਵੀ ਭਾਰਤ ਸਰਕਾਰ ਨੂੰ ਲਿਖਿਆ ਗਿਆ ਸੀ, ਪਰੰਤੂ ਅਜੇ ਤੱਕ ਕੋਈ ਵੀ ਜਵਾਬ ਨਹੀਂ ਮਿਲਿਆ। ਉਹਨਾਂ ਕਿਹਾ ਕਿ ਅਮਰੀਕਾ ਦੀਆਂ ਸਿੱਖ ਸੰਸਥਾਵਾਂ ਸ਼੍ਰੋਮਣੀ ਕਮੇਟੀ ਨੂੰ ਇਸ ਵੈਕਸੀਨ ਲਈ ਸਹਿਯੋਗ ਕਰਨਾ ਚਾਹੁੰਦੀਆਂ, ਪਰੰਤੂ ਭਾਰਤ ਦੀ ਸਰਕਾਰ ਅੜਿੱਕਾ ਬਣੀ ਹੋਈ ਹੈ।

ਉਹਨਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਕਸੀਜਨ ਪਲਾਂਟ ਲਈ ਜਰਨੇਟਰ ਖਰੀਦ ਕੀਤੇ ਗਏ ਹਨ। ਇਕ ਜਰਨੇਟਰ ਪ੍ਰਤੀ ਮਿੰਟ ਇਕ ਹਜ਼ਾਰ ਲੀਟਰ ਆਕਸੀਜਨ ਪੈਦਾ ਕਰੇਗਾ। ਉਹਨਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਮੰਤਵ 150 ਵੈਂਟੀਲੇਟਰ ਦੀ ਵਾਰਡ ਸਥਾਪਿਤ ਕਰਨਾ ਹੈ, ਤਾਂ ਜੋ ਮਰੀਜ਼ਾਂ ਦੀ ਦੇਖਭਾਲ ਕੀਤੀ ਜਾ ਸਕੇ। ਉਹਨਾਂ ਵਿਦੇਸ਼ਾਂ ਦੀ ਸੰਗਤ ਵੱਲੋਂ ਕੋਵਿਡ ਕੇਅਰ ਕੇਂਦਰ ਲਈ ਵੱਡੀ ਪੱਧਰ ’ਤੇ ਦਿੱਤੇ ਗਏ ਆਕਸੀਜਨ ਕੰਸਨਟਰੇਟਰਾਂ ਲਈ ਧੰਨਵਾਦ ਕੀਤਾ। ਬੀਬੀ ਜਗੀਰ ਕੌਰ ਨੇ ਪੰਜਾਬ ਦੀ ਸਰਕਾਰ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਅੱਜ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿਚ ਕੋਰੋਨਾ ਨਾਲ ਨਜਿੱਠਣ ਲਈ ਕੋਈ ਖ਼ਾਸ ਪ੍ਰਬੰਧ ਨਹੀਂ ਕੀਤੇ ਗਏ, ਇਸੇ ਦਾ ਹੀ ਨਤੀਜਾ ਹੈ ਕਿ ਲੋਕ ਵੱਡੀ ਪੱਧਰ ’ਤੇ ਮਹਾਂਮਾਰੀ ਦੀ ਲਪੇਟ ਵਿਚ ਆ ਰਹੇ ਹਨ।

Shiromani Committee President formally inaugurated the Kovisarva SevaShiromani Committee President formally inaugurated the Kovisarva Seva

ਇਸ ਦੌਰਾਨ ਬੀਬੀ ਜਗੀਰ ਕੌਰ ਨੇ ਰਾਜਸਥਾਨ ਦੇ ਪਰਾਨਧਾਰੀਨ ਟਰੱਸਟ ਵੱਲੋਂ ਕੋਰੋਨਾ ਕਾਰਨ ਚਲਾਣਾ ਕਰ ਗਏ ਲੋਕਾਂ ਦੇ ਪਰਿਵਾਰਾਂ ਦੀ ਸਾਰ ਲੈਣ ਲਈ ਸ਼ੂਰੂ ਕੀਤੀ ਸੇਵਾ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਕੋਰੋਨਾ ਮਹਾਂਮਾਰੀ ਕਾਰਨ ਜਾਨਾਂ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਲਾਭ ਮਿਲੇਗਾ। ਟਰੱਸਟ ਦੇ ਮੁਖੀ ਆਰਸੀਐਸ ਡਾ. ਸੰਜੀਵ ਕੁਮਾਰ ਦਾਸ ਜੋ ਜੈਸਲਮੇਰ ਵਿਖੇ ਪ੍ਰੋਵੀਡੈਂਟ ਫੰਡ ਅਫ਼ਸਰ ਹਨ, ਨੇ ਦੱਸਿਆ ਕਿ ਕੋਵੀਸਰਵ ਸੇਵਾ ਤਹਿਤ ਕੋਰੋਨਾ ਪੀੜ੍ਹਤ ਪਰਿਵਾਰਾਂ ਨੂੰ ਕਿੱਤਾਮੁਖੀ ਸਿਖਲਾਈ ਦੇ ਕੇ ਰੋਜ਼ਗਾਰ ਦੇ ਕਾਬਿਲ ਬਣਾਇਆ ਜਾਵੇਗਾ।

Corona VirusCorona Virus

ਉਹਨਾਂ ਦੱਸਿਆ ਕਿ ਜਿਹੜੇ ਲੋਕ ਕੋਰੋਨਾ ਕਰਕੇ ਸੰਸਾਰ ਤੋਂ ਚਲੇ ਗਏ ਹਨ, ਉਹਨਾਂ ਦੇ ਪਰਿਵਾਰ ਪਰਾਨ ਐਪੀਲੀਕੇਸ਼ਨ ਦੇ ਜ਼ਰੀਏ ਰਜਿਸਟਰਡ ਹੋ ਸਕਣਗੇ, ਜਿਸ ਤੋਂ ਬਾਅਦ ਟਰੱਸਟ ਵੱਲੋਂ ਉਹਨਾਂ ਦੀ ਲੋੜ ਅਨੁਸਾਰ ਸਹਾਇਤਾ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਮਨੁੱਖੀ ਸੇਵਾ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਵੱਡੀ ਕੋਈ ਮਿਸਾਲ ਨਹੀਂ ਹੈ, ਇਸੇ ਕਰਕੇ ਕੋਵੀਸਰਵ ਪ੍ਰੋਜੈਕਟ ਦੀ ਸ਼ੁਰੂਆਤ ਇਥੋਂ ਕੀਤੀ ਜਾ ਰਹੀ ਹੈ। ਡਾ. ਦਾਸ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਸਹਿਯੋਗ ਲਈ ਧੰਨਵਾਦ ਕੀਤਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement