ਬਹਿਬਲ ਕਲਾਂ ਗੋਲੀ ਕਾਂਡ ਪੁਲਿਸ ਅਧਿਕਾਰੀਆਂ ਨੂੰ ਤਲਬ ਕਰਨ ਲਈ ਸ਼ਿਕਾਇਤ ਦਰਜ
Published : Jun 27, 2018, 7:31 am IST
Updated : Jun 27, 2018, 7:31 am IST
SHARE ARTICLE
Amit Kumar Mittal  talking to Media
Amit Kumar Mittal talking to Media

ਬੇਅਦਬੀ ਕਾਂਡ ਦੇ ਰੋਸ ਵਜੋਂ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ 'ਤੇ ਢਾਹੇ ਗਏ ਪੁਲਸੀਆ ਅਤਿਆਚਾਰ 'ਚ ਸ਼ਹੀਦ ਹੋਣ ਵਾਲੇ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ...

ਕੋਟਕਪੂਰਾ: ਬੇਅਦਬੀ ਕਾਂਡ ਦੇ ਰੋਸ ਵਜੋਂ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ 'ਤੇ ਢਾਹੇ ਗਏ ਪੁਲਸੀਆ ਅਤਿਆਚਾਰ 'ਚ ਸ਼ਹੀਦ ਹੋਣ ਵਾਲੇ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਅਤੇ ਗੁਰਜੀਤ ਸਿੰਘ ਸਰਾਵਾਂ ਦੇ ਵਾਰਸਾਂ ਵਲੋਂ ਇਨਸਾਫ਼ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਬਾਅਦ ਅਦਾਲਤ ਨੇ ਪੁਲਿਸ ਨੂੰ ਮੁਕੰਮਲ ਰੀਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਹੈ। 

ਸ਼ਿਕਾਇਤਕਰਤਾ ਸ਼ਹੀਦ ਨੌਜਵਾਨ ਕ੍ਰਿਸ਼ਨ ਸਿੰਘ ਦੇ ਭਰਾ ਰੇਸ਼ਮ ਸਿੰਘ ਦੇ ਵਕੀਲ ਅਮਿਤ ਕੁਮਾਰ ਮਿੱਤਲ ਨੇ ਦਸਿਆ ਕਿ ਅਦਾਲਤ ਨੇ ਪੁਲਿਸ ਵਲੋਂ ਪੇਸ਼ ਕੀਤੀ ਅਧੂਰੀ ਰੀਪੋਰਟ ਦਾ ਨੋਟਿਸ ਲਿਆ ਹੈ। ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਮਿੱਤਲ ਨੇ ਦਸਿਆ ਕਿ 14 ਅਕਤੂਬਰ 2015 ਨੂੰ ਵਾਪਰੀ ਉਕਤ ਘਟਨਾ ਦੇ ਸਬੰਧ 'ਚ ਵਾਇਰਲ ਹੋਏ ਵੀਡੀਉ ਕਲਿੱਪ 'ਚ  ਸਿਵਲ ਵਰਦੀ 'ਚ ਪੁਲਿਸ ਦਾ ਇਕ ਸੀਨੀਅਰ ਅਧਿਕਾਰੀ ਫ਼ੋਨ 'ਤੇ ਕਿਸੇ ਜ਼ਿੰਮੇਵਾਰ ਪੁਲਿਸ ਅਧਿਕਾਰੀ ਨੂੰ ਕੋਈ ਆਦੇਸ਼ ਦੇ ਰਿਹਾ ਹੈ।

ਜ਼ਿਕਰਯੋਗ ਹੈ ਕਿ 14 ਅਕਤੂਬਰ ਨੂੰ ਬੱਤੀਆਂ ਵਾਲਾ ਚੌਕ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨੇ 'ਤੇ ਬੈਠੀਆਂ ਸਿਮਰਨ ਕਰਦੀਆਂ ਸੰਗਤਾਂ ਉੱਪਰ ਪੁਲਿਸ ਨੇ ਗੰਦੇ ਪਾਣੀ ਦੀਆਂ ਵਾਛੜਾਂ, ਅੱਥਰੂ ਗੈਸ ਦੇ ਗੋਲੇ, ਲਾਠੀਚਾਰਜ ਅਤੇ ਗੋਲੀਆਂ ਦਾ ਮੀਂਹ ਵਰਾ ਦਿੱਤਾ ਸੀ। ਜਿਸ ਵਿਚ ਦੋ ਨੌਜਵਾਨਾ ਦੀ ਮੌਤ ਹੋ ਗਈ, 100 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਤੇ ਦਰਜਨ ਤੋਂ ਜ਼ਿਆਦਾ ਸਰਕਾਰੀ ਤੇ ਗ਼ੈਰ ਸਰਕਾਰੀ ਵਾਹਨ ਨੁਕਸਾਨੇ ਗਏ ਸਨ। 

ਐਡਵੋਕੇਟ ਮਿੱਤਲ ਨੇ ਦਾਅਵਾ ਕੀਤਾ ਕਿ ਬਹਿਬਲ ਕਾਂਡ ਦੇ ਸਬੰਧ 'ਚ ਪੁਲਿਸ ਵਲੋਂ ਅਪਣਾ ਬਚਾਅ ਕਰਨ ਲਈ ਜਾਅਲੀ ਭੰਨ-ਤੋੜ ਦੀਆਂ ਕਾਰਵਾਈਆਂ ਹੋਣ ਦਾ ਸਬੂਤ ਬਣਾਇਆ ਗਿਆ ਜਦਕਿ ਉਸ ਵਿਚ ਕੋਈ ਸੱਚਾਈ ਨਹੀਂ ਹੈ ਅਤੇ ਇਸ ਕਹਾਣੀ ਨੂੰ ਗਵਾਹਾਂ ਨੇ ਅਪਣੇ ਬਿਆਨ 'ਚ ਮੂਲੋਂ ਰੱਦ ਕੀਤਾ ਹੈ। ਉਨ੍ਹਾਂ ਇਹ ਵੀ ਦਸਿਆ ਕਿ ਇਸ ਮਾਮਲੇ ਨਾਲ ਜੁੜੇ ਕਈ ਪੁਲਿਸ ਅਧਿਕਾਰੀ ਸੇਵਾਮੁਕਤ ਹੋ ਚੁੱਕੇ ਹਨ ਅਤੇ ਕਈ ਡਰ ਦੇ ਮਾਰੇ ਵਿਦੇਸ਼ ਭੱਜ ਗਏ ਹਨ।

ਐਡਵੋਕੇਟ ਮਿੱਤਲ ਨੇ ਬਰਗਾੜੀ ਵਿਖੇ ਧਰਨੇ 'ਤੇ ਬੈਠੇ ਸਿੱਖ ਆਗੂਆਂ ਨੂੰ ਬੇਨਤੀ ਕੀਤੀ ਕਿ ਜੇ ਬੇਅਦਬੀ ਕਾਂਡ ਸਬੰਧੀ ਇਨਸਾਫ਼ ਨਹੀਂ ਮਿਲਦਾ ਤਾਂ ਉਹ ਅਦਾਲਤ 'ਚ ਪੁਲਿਸ ਵਿਰੁਧ 156/2 ਤਹਿਤ ਅਪਣਾ ਬਿਆਨ ਦਰਜ ਕਰਵਾ ਸਕਦੇ ਹਨ। ਐਡਵੋਕੇਟ ਮਿੱਤਲ ਨੇ ਪ੍ਰਗਟਾਵਾ ਕੀਤਾ ਕਿ ਇਸ ਸਬੰਧੀ ਉਨ੍ਹਾਂ ਨੂੰ ਪੁਲਿਸ ਅਧਿਕਾਰੀਆਂ ਵਲੋਂ ਸਿੱਧੇ/ਅਸਿੱਧੇ ਢੰਗ ਨਾਲ ਕੇਸ ਨਾ ਲੜਨ ਸਬੰਧੀ ਧਮਕੀਆਂ ਵੀ ਮਿਲ ਚੁੱਕੀਆਂ ਹਨ ਪਰ ਉਹ ਇਸ ਦੀ ਕੋਈ ਪ੍ਰਵਾਹ ਨਹੀਂ ਕਰਨਗੇ, ਚਾਹੇ ਉਨ੍ਹਾਂ ਨੂੰ ਕੋਈ ਵੀ ਕੁਰਬਾਨੀ ਕਿਉਂ ਨਾ ਦੇਣੀ ਪਵੇ।

ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਪੁਲਿਸ ਨੂੰ ਗੋਲੀਆਂ ਚਲਾਉਣ ਤੋਂ ਪਹਿਲਾਂ ਧਰਨਾਕਾਰੀਆਂ ਨੂੰ ਚਿਤਾਵਨੀ ਦੇਣੀ ਬਣਦੀ ਸੀ ਪਰ ਉਨ੍ਹਾਂ ਵਲੋਂ ਅਜਿਹਾ ਨਹੀਂ ਕੀਤਾ ਗਿਆ ਅਤੇ ਚੁੱਪ-ਚੁਪੀਤੇ ਸ਼ਾਂਤਮਈ ਰੋਸ ਪ੍ਰਗਟਾ ਰਹੇ ਲੋਕਾਂ 'ਤੇ ਗੋਲੀਆਂ ਵਰ੍ਹਾ ਦਿਤੀਆਂ ਗਈਆਂ ਜਿਸ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਸ਼ਿਕਾਇਤਕਰਤਾ ਰੇਸ਼ਮ ਸਿੰਘ ਨੇ ਦਸਿਆ ਕਿ ਇਸ ਮੌਕੇ ਪੁਲਿਸ ਦੇ ਲਗਭਗ 350 ਪੁਲਿਸ ਕਰਮਚਾਰੀ ਤੈਨਾਤ ਸਨ ਅਤੇ ਪੁਲਿਸ ਪਾਰਟੀ ਦੀ ਅਗਵਾਈ ਚਰਨਜੀਤ ਸ਼ਰਮਾ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਕਰ ਰਹੇ ਸਨ। 

ਵਕੀਲ ਅਮਿਤ ਕੁਮਾਰ ਮਿੱਤਲ ਨੇ ਦਸਿਆ ਕਿ ਇਸ ਮਾਮਲੇ ਸਬੰਧੀ ਅਦਾਲਤ 'ਚ ਮੌਕੇ ਦੇ ਸਰਕਾਰੀ ਡਾ. ਜੋਸ਼ੀ ਨੇ ਮੰਨਿਆ ਹੈ ਕਿ ਇਨ੍ਹਾਂ ਦੋ ਨੌਜਵਾਨਾ ਦੀ ਮੌਤ ਗੋਲੀ ਲੱਗਣ ਨਾਲ ਹੋਈ ਹੈ ਪਰ ਇਸ ਦੇ ਬਾਵਜੂਦ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਇਸ ਮਾਮਲੇ 'ਚ ਰੇਸ਼ਮ ਸਿੰਘ, ਮਹਿੰਦਰ ਸਿੰਘ, ਪ੍ਰਦੀਪ ਸਿੰਘ ਦੀਆਂ ਗਵਾਹੀਆਂ ਹੋ ਚੁੱਕੀਆਂ ਹਨ। ਇਸ ਕੇਸ ਨੂੰ ਚਲਦੇ ਕਰੀਬ ਡੇਢ ਸਾਲ ਹੋ ਚੁੱਕਿਆ ਹੈ ਪਰ ਪੁਲਿਸ ਵਲੋਂ ਪਤਾ ਨਹੀਂ ਕਿਉਂ ਅਜੇ ਤਕ ਅਦਾਲਤ 'ਚ ਅਪਣਾ ਪੱਖ ਪੇਸ਼ ਨਹੀਂ ਕੀਤਾ ਗਿਆ।

ਉਨ੍ਹਾਂ ਦਸਿਆ ਕਿ ਹੁਣ ਇਸ ਮਾਮਲੇ ਸਬੰਧੀ ਮੈਜਿਸਟ੍ਰੇਟ ਚੇਤਨ ਸ਼ਰਮਾ ਦੀ ਅਦਾਲਤ ਨੇ 31 ਅਗੱਸਤ 2018 ਨੂੰ ਪੁਲਿਸ ਨੂੰ ਚਿਤਾਵਨੀ ਦੇ ਕੇ ਆਦੇਸ਼ ਦਿਤਾ ਹੈ ਕਿ ਇਸ ਮਾਮਲੇ 'ਚ ਅਪਣਾ ਪੱਖ ਪੇਸ਼ ਕੀਤਾ ਜਾਵੇ। ਸ਼ਿਕਾਇਤਕਰਤਾ ਨੇ ਇਸ ਮਾਮਲੇ 'ਚ ਪੁਲਿਸ ਵਿਭਾਗ ਦੇ ਆਈ. ਜੀ ਪਰਮਰਾਜ ਸਿੰਘ ਉਮਰਾਨੰਗਲ, ਐਸ.ਐਸ.ਪੀ ਚਰਨਜੀਤ ਸ਼ਰਮਾ, ਵਿਕਰਮਜੀਤ ਸਿੰਘ ਐਸ. ਪੀ, ਅਮਰਜੀਤ ਸਿੰਘ ਕੁਲਾਰ ਐਸ.ਐਚ.ਓ ਅਤੇ ਪ੍ਰਦੀਪ ਸਿੰਘ ਨੂੰ ਤਲਬ ਕਰਨ ਸਬੰਧੀ ਸ਼ਿਕਾਇਤ ਦਾਇਰ ਕੀਤੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement