
ਸਨਅਤ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਇਸ ਤੋਂ ...
ਅੰਮ੍ਰਿਤਸਰ,: ਸਨਅਤ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸਨਮਾਨਤ ਕੀਤਾ। ਉਪਰੰਤ ਉਹ ਭਗਤ ਪੂਰਨ ਸਿੰਘ ਜੀ ਦੇ ਪਿੰਗਲਵਾੜੇ ਗਏ।
ਇਸ ਦੌਰਾਨ ਡਾ. ਇੰਦਰਜੀਤ ਕੌਰ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਭਗਤ ਜੀ ਦੇ ਜੀਵਨ ਦੀਆਂ ਯਾਦਾਂ ਅਜਾਇਬ ਘਰ ਵਿਚ ਵਿਖਾਈਆਂ। ਉਨ੍ਹਾਂ ਭਗਤ ਪੂਰਨ ਸਿੰਘ ਵਲੋਂ ਸ਼ੁਰੂ ਕੀਤੀ ਗਈ ਇਸ ਸੰਸਥਾ ਵਲੋਂ ਸਮਾਜ ਦੇ ਲੋੜਵੰਦ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਠੋਰ ਤੋਂ ਕਠੋਰ ਦਿਲ ਵੀ ਪਿੰਗਲਵਾੜੇ ਆ ਕੇ ਚੰਗਾ ਇਨਸਾਨ ਬਣ ਜਾਂਦਾ ਹੈ। ਉਨ੍ਹਾਂ ਬੀਬੀ ਜੀ ਦੇ ਸਟਾਫ਼ ਦੀ ਸ਼ਲਾਘਾ ਕੀਤੀ।