ਜਗਦੀ ਜੋਤ, ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ 'ਤੇ ਵਿਸ਼ੇਸ਼ 
Published : Aug 27, 2022, 1:19 pm IST
Updated : Aug 27, 2022, 7:30 pm IST
SHARE ARTICLE
Sri Guru Granth Sahib Ji
Sri Guru Granth Sahib Ji

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਰਾਗ ਆਧਾਰਿਤ ਹੈ ਜੋ 31 ਰਾਗਾਂ ਵਿਚ ਦਰਜ ਕੀਤੀ ਗਈ ਹੈ

 

ਅੰਮ੍ਰਿਤਸਰ ਸਾਹਿਬ - ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਸੌਂਪ ਕੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖਾਂ ਨੂੰ ਸੰਸਾਰ ਦੇ ਇੱਕੋ-ਇੱਕ ਸ਼ਬਦ ਸਰੂਪ ਗੁਰੂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ, ਜਿਹਨਾਂ ਦਾ ਪਹਿਲਾ ਪ੍ਰਕਾਸ਼ ਪੁਰਬ ਇਸ ਸਾਲ 12 ਭਾਦੋਂ (28 ਅਗਸਤ) ਨੂੰ ਸੰਸਾਰ ਭਰ 'ਚ ਸ਼ਰਧਾ ਭਾਵ ਨਾਲ ਮਨਾਇਆ ਜਾ ਰਿਹਾ ਹੈ। ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਲੱਖਣਤਾ ਹੈ ਕਿ ਇਹਨਾਂ ਦੇ 1430 ਅੰਗਾਂ 'ਤੇ ਪ੍ਰਭੂ ਭਗਤੀ ਤੇ ਨਾਮ ਸਿਮਰਨ, ਭਾਵ ਅਧਿਆਤਮ ਦੇ ਨਾਲ-ਨਾਲ ਸੰਸਾਰਿਕ ਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਵੀ ਬਰਾਬਰ ਅਹਿਮੀਅਤ ਦਿੱਤੀ ਗਈ ਹੈ। 

Sri Guru Granth Sahib JiSri Guru Granth Sahib Ji

ਸਿੱਖ ਗੁਰੂ ਸਾਹਿਬਾਨਾਂ ਦੇ ਨਾਲ-ਨਾਲ ਦੂਜੇ ਧਰਮਾਂ ਤੇ ਵਰਣਾਂ ਨਾਲ ਸੰਬੰਧ ਰੱਖਣ ਵਾਲੇ ਭਗਤਾਂ, ਭੱਟਾਂ ਤੇ ਸੰਤਾਂ ਦੀ ਬਾਣੀ ਦਾ ਵੀ ਸਭ ਤੋਂ ਪਾਵਨ ਸੰਗਮ ਹੋਣ ਕਰ ਕੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿਰਫ਼ ਸਿੱਖਾਂ ਦਾ ਹੀ ਨਹੀਂ, ਬਲਕਿ ਸਾਰੀ ਮਨੁੱਖਤਾ ਦੇ ਗੁਰੂ ਵਜੋਂ ਸਤਿਕਾਰ ਦਿੱਤਾ ਜਾਂਦਾ ਹੈ। ਇਹਨਾਂ ਸਤਿਕਾਰਤ ਸ਼ਖ਼ਸੀਅਤਾਂ ਵਿਚ ਭਗਤ ਕਬੀਰ ਜੀ, ਭਗਤ ਨਾਮਦੇਵ ਜੀ, ਭਗਤ ਰਵਿਦਾਸ ਜੀ, ਭਗਤ ਤ੍ਰਿਲੋਚਨ ਜੀ, ਸ਼ੇਖ਼ ਫ਼ਰੀਦ ਜੀ, ਭਗਤ ਬੈਣੀ ਜੀ, ਭਗਤ ਧੰਨਾ ਜੀ, ਭਗਤ ਜੈਦੇਵ ਜੀ, ਭਗਤ ਭੀਖਨ ਜੀ, ਭਗਤ ਸੂਰਦਾਸ ਜੀ, ਭਗਤ ਪਰਮਾਨੰਦ ਜੀ, ਭਗਤ ਸੈਣ ਜੀ, ਭਗਤ ਸਧਨਾ ਜੀ, ਭਗਤ ਪੀਪਾ ਜੀ ਤੇ ਭਗਤ ਰਾਮਾਨੰਦ ਜੀ ਦੇ ਨਾਂਅ ਸ਼ਾਮਲ ਹਨ। 

Sri Guru Granth Sahib Ji Prakash Purb Celebrations Sri Guru Granth Sahib Ji  

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਰਾਗ ਆਧਾਰਿਤ ਹੈ ਜੋ 31 ਰਾਗਾਂ ਵਿਚ ਦਰਜ ਕੀਤੀ ਗਈ ਹੈ। ਰਾਗਾਂ ਤੋਂ ਇਲਾਵਾ ਬਾਣੀ ਨੂੰ ਅਸ਼ਟਪਦੀਆਂ, ਸਲੋਕਾਂ ਅਤੇ ਪਦਿਆਂ ਦੇ ਆਧਾਰ 'ਤੇ ਵਰਗੀਕ੍ਰਿਤ ਕੀਤਾ ਗਿਆ ਹੈ। ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਕੀਤਾ ਗਿਆ। ਮਹਾਨ ਗੁਰਸਿੱਖ ਅਤੇ 6 ਸਿੱਖ ਗੁਰੂ ਸਾਹਿਬਾਨਾਂ ਦੇ ਦਰਸ਼ਨਾਂ ਦਾ ਸੁਭਾਗ ਹਾਸਲ ਕਰਨ ਵਾਲੇ ਸਤਿਕਾਰਯੋਗ ਬਾਬਾ ਬੁੱਢਾ ਜੀ ਨੂੰ ਸ਼ਬਦ ਗੁਰੂ ਦੇ ਪਹਿਲੇ ਗ੍ਰੰਥੀ ਦਾ ਸਨਮਾਨ ਹਾਸਲ ਹੋਇਆ। 

Sri Guru Granth Sahib JiSri Guru Granth Sahib Ji

ਸਿੱਖ ਕੌਮ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਵਉੱਚ ਹਨ। ਸਿੱਖ ਖੁਸ਼ੀ ਲਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸ਼ੁਕਰਾਨੇ ਦੀ ਅਰਦਾਸ ਕਰਦਾ ਹੈ ਅਤੇ ਔਖੀ ਘੜੀ 'ਚ ਵੀ ਸ਼ਬਦ ਗੁਰੂ ਦੇ ਚਰਨਾਂ 'ਚ ਅਰਦਾਸ ਕਰਕੇ ਹਾਲਾਤਾਂ ਨਾਲ ਜੂਝਣ ਦਾ ਹੌਸਲਾ ਤੇ ਸਮਰੱਥਾ ਮੰਗਦਾ ਹੈ। ਟਾਕਰਾ ਚਾਹੇ ਮੁਗ਼ਲਾਂ ਨਾਲ ਸੀ, ਚਾਹੇ ਅਫ਼ਗ਼ਾਨ ਫ਼ੌਜਾਂ ਨਾਲ, ਚਾਹੇ ਵਿਸ਼ਵ ਜੰਗਾਂ ਸਨ ਅਤੇ ਚਾਹੇ ਕਿਸਾਨ ਅੰਦੋਲਨ, ਗੁਰੂ ਦੇ ਓਟ ਆਸਰੇ ਹੌਸਲਾ ਤੇ ਚੜ੍ਹਦੀਕਲਾ 'ਚ ਰਹਿ ਕੇ ਸਿੱਖ ਕੌਮ ਵੱਡੀ ਤੋਂ ਵੱਡੀ ਔਕੜ ਨੂੰ ਫ਼ਤਿਹ ਕਰਦੀ ਆਈ ਹੈ, ਅਤੇ ਆਪਣੇ ਗੁਰੂ 'ਤੇ ਅਟੁੱਟ ਭਰੋਸਾ ਹੀ ਸਿੱਖ ਕੌਮ ਦੀ ਸਭ ਤੋਂ ਵੱਡੀ ਤਾਕਤ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement