Panthak News: ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ‘ਵਿਦੇਸ਼ ਛੁੱਟੀ’ ਤੋਂ ਛੋਟ ਦਿੱਤੀ ਜਾਵੇ: ਸ਼੍ਰੋਮਣੀ ਕਮੇਟੀ
Published : Aug 27, 2024, 8:10 am IST
Updated : Aug 27, 2024, 8:10 am IST
SHARE ARTICLE
Government employees going to visit Kartarpur Sahib should be exempted from 'foreign leave': Shiromani Committee
Government employees going to visit Kartarpur Sahib should be exempted from 'foreign leave': Shiromani Committee

Panthak News: ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪ੍ਰਤੀ ਸਿੱਖ ਸੰਗਤਾਂ ਦੀ ਵੱਡੀ ਆਸਥਾ ਹੈ।

 

Panthak News:  ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਕਮੇਟੀ ਵਲੋਂ ਸਕੱਤਰ ਪ੍ਰਸੋਨਲ ਵਿਭਾਗ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਪ੍ਰਸੋਨਲ ਵਿਭਾਗ ਦੇ ਪੱਤਰ ਨੰਬਰ 176 ਮਿਤੀ 8-11-2019 ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦਿੱਤੀ ਹੋਈ ਸੀ, ਜਿਸ ਨੂੰ ਹੁਣ ਪੰਜਾਬ ਸਰਕਾਰ ਨੇ ਅੱਗੇ ਨਹੀਂ ਵਧਾਇਆ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪ੍ਰਤੀ ਸਿੱਖ ਸੰਗਤਾਂ ਦੀ ਵੱਡੀ ਆਸਥਾ ਹੈ।

ਉਨ੍ਹਾਂ ਕਿਹਾ ਕਿ ਸਿੱਖ ਪੰਥ ਵਲੋਂ ਲੰਬੇ ਯਤਨਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ-ਪਾਕਿਸਤਾਨ ਸਰਕਾਰਾਂ ਦੁਆਰਾ ਸੰਗਤਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਿਆ ਗਿਆ ਸੀ, ਜਿਸ ਰਾਹੀਂ ਸੰਗਤਾਂ ਸਵੇਰੇ ਦਰਸ਼ਨਾਂ ਲਈ ਜਾਂਦੀਆਂ ਹਨ ਅਤੇ ਉਸੇ ਦਿਨ ਸ਼ਾਮ ਨੂੰ ਵਾਪਸ ਆ ਜਾਂਦੀਆਂ ਹਨ।

ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵਲੋਂ ਸ਼੍ਰੋਮਣੀ ਕਮੇਟੀ ਨੂੰ ਪੱਤਰ ਭੇਜੇ ਗਏ ਹਨ ਕਿ ਉਨ੍ਹਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਸਮੇਂ ਵੱਡੀਆਂ ਮੁਸ਼ਕਲਾਂ ਆ ਰਹੀਆਂ ਹਨ। ਪੰਜਾਬ ਸਰਕਾਰ ਦੇ ਜੋ ਅਧਿਕਾਰੀ/ਕਰਮਚਾਰੀ ਦਰਸ਼ਨਾਂ ਲਈ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵਿਦੇਸ਼ ਛੁੱਟੀ ਦੀ ਲੰਬੀ ਪ੍ਰਕਿਰਿਆ ਵਿਚੋਂ ਗੁਜ਼ਰਨਾ ਪੈਂਦਾ ਹੈ।

ਸ. ਪ੍ਰਤਾਪ ਸਿੰਘ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਸਰਕਾਰ ਦੇ ਸਮੂਹ ਅਧਿਕਾਰੀ/ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਦੀ ਪ੍ਰਕਿਰਿਆ ਤੋਂ ਪੱਕੇ ਤੌਰ ’ਤੇ ਛੋਟ ਦਿੱਤੀ ਜਾਵੇ ਤਾਂ ਜੋ ਉਹ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣ। 

SHARE ARTICLE

ਏਜੰਸੀ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement