ਬਾਵਾ ਗੁਰਦੀਪ ਸਿੰਘ ਐਂਡ ਸੰਨਜ਼ ਵੱਲੋਂ ਤਿਆਰ ਕੀਤੇ ਯਾਦਗਾਰੀ ਸਿੱਕੇ ਭਾਈ ਲੌਂਗੋਵਾਲ ਨੇ ਕੀਤੇ ਜਾਰੀ
Published : Sep 28, 2019, 5:11 am IST
Updated : Sep 28, 2019, 5:11 am IST
SHARE ARTICLE
Bhai Gobind Singh Longowal and others launch coins
Bhai Gobind Singh Longowal and others launch coins

ਇਹ ਯਾਦਗਾਰੀ ਸਿੱਕੇ ਸੁਨਹਿਰੀ ਅਤੇ ਚਾਂਦੀ ਰੰਗੇ ਹਨ। ਸਿੱਕਿਆਂ ਦੇ ਸੈੱਟ ਦੀ ਕੀਮਤ ਇਕ ਹਜ਼ਾਰ ਰੁਪਏ ਰੱਖੀ ਗਈ ਹੈ।

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਵਾ ਗੁਰਦੀਪ ਸਿੰਘ ਐਂਡ ਸੰਨਜ਼ ਸ੍ਰੀ ਅੰਮ੍ਰਿਤਸਰ ਵੱਲੋਂ ਤਿਆਰ ਕੀਤੇ ਗਏ ਯਾਦਗਾਰੀ ਸਿੱਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਜਾਰੀ ਕੀਤੇ ਗਏ। ਦੱਸਣਯੋਗ ਹੈ ਕਿ ਇਹ ਯਾਦਗਾਰੀ ਸਿੱਕੇ ਸੁਨਹਿਰੀ ਅਤੇ ਚਾਂਦੀ ਰੰਗੇ ਹਨ। ਦੋਹਾਂ ਤਰ੍ਹਾਂ ਦੇ ਸਿੱਕਿਆਂ ਦੇ ਸੈੱਟ ਦੀ ਕੀਮਤ ਇਕ ਹਜ਼ਾਰ ਰੁਪਏ ਰੱਖੀ ਗਈ ਹੈ।

Sultanpur LodhiSultanpur Lodhi

ਸਿੱਕੇ ਦੇ ਇਕ ਪਾਸੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਅਤੇ ਦੂਸਰੇ ਪਾਸੇ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਦੀ ਤਸਵੀਰ ਹੈ। ਇਸ ਤੋਂ ਇਲਾਵਾ ਇਨ੍ਹਾਂ ਉੱਪਰ '550 ਸਾਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ' ਅਤੇ 'ਸਤਿਗੁਰੁ ਨਾਨਕੁ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ' ਵੀ ਉੱਕਰਿਆ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਇਹ ਸਿੱਕੇ ਜਾਰੀ ਕਰਨ ਮੌਕੇ ਬਾਵਾ ਗੁਰਦੀਪ ਸਿੰਘ ਐਂਡ ਸੰਨਜ਼ ਦੇ ਯਤਨਾਂ ਦੀ ਸ਼ਲਾਘਾ ਕੀਤੀ।

Bhai Gobind Singh Longowal and others launch coinsBhai Gobind Singh Longowal and others launch coins

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੂ, ਮੁੱਖ ਸਕੱਤਰ ਡਾ. ਰੂਪ ਸਿੰਘ, ਅੰਤ੍ਰਿੰਗ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸੁਰਜੀਤ ਸਿੰਘ ਭਿੱਟੇਵਡ, ਨਿਰਮਲ ਸਿੰਘ ਹਰਿਆਓ, ਅਵਤਾਰ ਸਿੰਘ ਵਣਵਾਲਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਡਾ. ਏ.ਪੀ. ਸਿੰਘ ਅਤੇ ਸ. ਦਰਸ਼ਨ ਸਿੰਘ ਨਿੱਜੀ ਸਹਾਇਕ ਆਦਿ ਮੌਜੂਦ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement