Sikh student News: ਸਿੱਖ ਵਿਦਿਆਰਥੀ ਦੀ ਦਸਤਾਰ ਪੈਰਾਂ ਵਿਚ ਰੋਲਣ ਦੀ ਘਟਨਾ ਨੇ ਫੜਿਆ ਤੂਲ
Published : Oct 27, 2023, 8:32 am IST
Updated : Oct 27, 2023, 9:41 am IST
SHARE ARTICLE
Sikh
Sikh

ਸਿੱਖ ਜਥੇਬੰਦੀਆਂ ਵਲੋਂ ਇਨਸਾਫ਼ ਲਈ 48 ਘੰਟਿਆਂ ਦਾ ਦਿਤਾ ਗਿਆ ਅਲਟੀਮੇਟਮ

Sikh student News:  ਇਕ ਨਿਜੀ ਸਕੂਲ ਦੇ ਵਿਦਿਆਰਥੀਆਂ ਵਲੋਂ ਸਿੱਖ ਵਿਦਿਆਰਥੀ ਦੀ ਦਸਤਾਰ ਪੈਰਾਂ ਹੇਠ ਮਸਲ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਉਸ ਵੇਲੇ ਤੂਲ ਫੜ ਗਿਆ ਜਦੋਂ ਸਿੱਖ ਜਥੇਬੰਦੀਆਂ ਨੇ ਦਸਤਾਰ ਦੀ ਬੇਅਦਬੀ ਕਰਨ ਵਾਲਿਆਂ ਵਿਰੁਧ ਕਾਰਵਾਈ ਕਰਨ ਲਈ 48 ਘੰਟਿਆਂ ਦਾ ਅਲਟੀਮੇਟਮ ਦੇ ਦਿਤਾ। 

ਪ੍ਰਾਪਤ ਜਾਣਕਾਰੀ ਅਨੁਸਾਰ 12ਵੀਂ ਜਮਾਤ ਦਾ ਵਿਦਿਆਰਥੀ ਅਰਪਿਤਪਾਲ ਸਿੰਘ ਰੋਜ਼ਾਨਾ ਦੀ ਤਰ੍ਹਾਂ ਸਕੂਲ ਬੱਸ ਵਿਚੋਂ ਉਤਰਿਆ ਅਤੇ ਨਵੇਂ ਬੱਸ ਅੱਡੇ ਦੇ ਪਿਛਲੇ ਪਾਸੇ ਵਾਲੇ ਰਸਤੇ ਰਾਹੀਂ ਘਰ ਜਾ ਰਿਹਾ ਸੀ ਕਿ ਉਸ ਦੇ ਸਹਿਪਾਠੀ ਲੜਕਿਆਂ ਨੇ ਬੱਸ ਅੰਦਰ ਹੋਈ ਮਾਮੂਲੀ ਤਕਰਾਰ ਕਾਰਨ ਉਸ ਨੂੰ ਘੇਰ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿਤੀ। ਬੁਰੀ ਤਰ੍ਹਾਂ ਕੁੱਟਮਾਰ ਕਰਨ ਨਾਲ ਵੀ ਜਦ ਹਮਲਾਵਰ ਹੋਏ ਵਿਦਿਆਰਥੀਆਂ ਦਾ ਗੁੱਸਾ ਸ਼ਾਂਤ ਨਾ ਹੋਇਆ ਤਾਂ ਉਨ੍ਹਾਂ ਉਸ ਦੀ ਦਸਤਾਰ ਨੂੰ ਪੈਰਾਂ ਹੇਠ ਮਸਲ ਕੇ ਜ਼ਲੀਲ ਕਰਨਾ ਸ਼ੁਰੂ ਕਰ ਦਿਤਾ। 

ਸਥਾਨਕ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਵਿਦਿਆਰਥੀ ਅਰਪਿਤਪਾਲ ਸਿੰਘ ਦੇ ਪਿਤਾ ਬਹਾਦਰਪਾਲ ਸਿੰਘ ਨੇ ਆਖਿਆ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ਿਕਾਇਤ ਸੀ ਤਾਂ ਉਹ ਸਕੂਲ ਦੇ ਪ੍ਰਬੰਧਕਾਂ, ਵਿਦਿਆਰਥੀ ਦੇ ਮਾਪਿਆਂ ਜਾਂ ਪੁਲਿਸ ਪ੍ਰਸ਼ਾਸਨ ਨੂੰ ਵੀ ਕਰ ਸਕਦੇ ਸਨ ਪਰ ਇਸ ਤਰ੍ਹਾਂ ਦੀ ਕੁੱਟਮਾਰ ਅਤੇ ਦਸਤਾਰ ਦੀ ਬੇਅਦਬੀ ਦੀ ਘਟਨਾ ਬਰਦਾਸ਼ਤ ਤੋਂ ਬਾਹਰ ਹੈ। 

ਸ਼ਮਸ਼ੇਰ ਸਿੰਘ ਸ਼ੇਰਗਿੱਲ ਡੀਐਸਪੀ ਕੋਟਕਪੂਰਾ ਨੇ ਆਖਿਆ ਕਿ ਦੋਹਾਂ ਧਿਰਾਂ ਨੂੰ ਬੁਲਾ ਕੇ ਮਾਪਿਆਂ ਦੀ ਹਾਜ਼ਰੀ ਵਿਚ ਬੱਚਿਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਨਹੀਂ ਤਾਂ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਧਰ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਸੁਖਜੀਤ ਸਿੰਘ ਖੋਸਾ ਅਤੇ ਬਹਿਬਲ ਮੋਰਚੇ ਦੇ ਆਗੂ ਸੁਖਰਾਜ ਸਿੰਘ ਨਿਆਮੀਵਾਲਾ ਨੇ ਉਕਤ ਘਟਨਾ ਨੂੰ ਦੁਖਦਾਇਕ ਅਤੇ ਸ਼ਰਮਨਾਕ ਦਸਦਿਆਂ ਅਲਟੀਮੇਟਮ ਦਿਤਾ ਕਿ ਜੇਕਰ 48 ਘੰਟਿਆਂ ਦੇ ਅੰਦਰ ਅੰਦਰ ਪੀੜਤ ਵਿਦਿਆਰਥੀ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ 29 ਅਕਤੂਬਰ ਨੂੰ ਸਿਟੀ ਥਾਣਾ ਕੋਟਕਪੂਰੇ ਦਾ ਘਿਰਾਉ ਕਰਨ ਲਈ ਮਜਬੂਰ ਹੋਣਗੇ।

(For more news apart from Sikh student Latest News in Punjabi, stay tuned to Rozana Spokesman)

Tags: a sikh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement