ਦਰਬਾਰ ਸਾਹਿਬ ਤੋਂ ਕੀਰਤਨ ਦੇ ਸਿੱਧੇ ਪ੍ਰਸਾਰਣ ਲਈ ਹਰ ਟੀਵੀ ਚੈਨਲ ਨੂੰ ਇਜਾਜ਼ਤ ਦਿਤੀ ਜਾਵੇ- ਬਾਜਵਾ
Published : Nov 27, 2019, 8:07 am IST
Updated : Nov 27, 2019, 8:07 am IST
SHARE ARTICLE
Tripat Rajinder Singh Bajwa
Tripat Rajinder Singh Bajwa

ਤ੍ਰਿਪਤ ਬਾਜਵਾ ਵਲੋਂ ਸ਼੍ਰੋਮਣੀ ਕਮੇਟੀ ਨੂੰ ਅਪੀਲ, ਭਲਕੇ ਜਨਰਲ ਹਾਊਸ ਮੀਟਿੰਗ ਵਿਚ ਇਸ ਮੁੱਦੇ 'ਤੇ ਫ਼ੈਸਲਾ ਲਿਆ ਜਾਵੇ

ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ਼੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਦੀ ਇਜ਼ਾਜ਼ਤ ਹਰ ਚਾਹਵਾਨ ਟੀ.ਵੀ. ਚੈਨਲ ਅਤੇ ਰੇਡੀਉ ਨੂੰ ਦਿਤੀ ਜਾਵੇ ਤਾਂ ਜੋ ਗੁਰਬਾਣੀ ਦੇ ਚਾਨਣ ਕੀਰਤਨ ਰਾਹੀਂ ਨੂੰ ਦੁਨੀਆਂ ਦੇ ਹਰ ਕੋਨੇ ਤਕ ਸੰਦੇਸ਼ ਪਹੁੰਚਾਇਆ ਜਾ ਸਕੇ। ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਕਿਹਾ ਹੈ ਕਿ ਉਹ ਕੱਲ ਕਮੇਟੀ ਦੇ ਹੋ ਰਹੇ ਜਨਰਲ ਅਜਲਾਸ ਵਿਚ ਇਸ ਸਬੰਧੀ ਫ਼ੈਸਲਾ ਕਰਨ।

DARBAR SAHIBDARBAR SAHIB

ਅੱਜ ਇਥੇ ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਇਹ ਮੁਢਲੀ ਜ਼ਿੰਮੇਵਾਰੀ ਹੈ ਕਿ ਉਹ ਸਿੱਖ ਗੁਰੂ ਸਾਹਿਬਾਨ ਅਤੇ ਗੁਰਬਾਣੀ ਦੇ ਸਰਬ ਕਲਿਆਣਕਾਰੀ ਸੰਦੇਸ਼ ਦਾ ਪ੍ਰਚਾਰ ਪਸਾਰ ਕਰੇ ਜਿਸ ਦਾ ਇਕ ਢੰਗ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦਾ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਗੁਰਬਾਣੀ ਸਦੀਵੀ ਪ੍ਰਕਾਸ਼ ਹੈ ਜਿਸ ਰਾਹੀਂ ਸਿੱਖ ਗੁਰੂਆਂ ਨੇ ਆਦਰਸ਼ ਮਨੁੱਖ ਅਤੇ ਆਦਰਸ ਸਮਾਜ ਦੀ ਸਿਰਜਣਾ ਦੀ ਰੂਪ-ਰੇਖਾ ਦਿਤੀ।

Kirtan At Darbar Sahib  Kirtan At Darbar Sahib

ਉਨ੍ਹਾਂ ਕਿਹਾ ਜਦੋਂ ਵਿਸ਼ਵ ਭਰ ਵਿਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ, ਤਾਂ ਇਸ ਸਮੇਂ ਲੋੜ ਹੈ ਕਿ ਉਨ੍ਹਾਂ ਦੀਆਂ ਸਿਖਿਆਵਾਂ ਨੂੰ ਵਿਸ਼ਵ ਦੇ ਹਰ ਕੋਨੇ ਤਕ ਪਹੁੰਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਗੁਰੂ ਸਾਹਿਬਾਨ ਨੇ ਬਿਨਾਂ ਕਿਸੇ ਭੇਦ-ਭਾਵ ਦੇ ਅਪਣੇ ਸੰਦੇਸ਼ਾਂ ਦਾ ਪਾਸਾਰ ਕੀਤਾ, ਪਰ ਗੁਰੂ ਜੀ ਦੀਆਂ ਸਿਖਿਆਵਾਂ ਦਾ ਪ੍ਰਸਾਰਣ ਸਿਰਫ ਇਕ ਚੈਨਲ 'ਤੇ ਹੀ ਕਰਨਾ ਗੁਰਬਾਣੀ ਦੀਆਂ ਸਿਖਿਆਵਾਂ ਅਤੇ ਭਾਵਨਾ ਦੇ ਵਿਰੁਧ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।



 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement