ਬਾਦਲਾਂ ਨੇ ਅਕਾਲ ਤਖ਼ਤ ਨੂੰ ਭਾਜਪਾ ਕੋਲ ਵੇਚ ਦਿਤੈ : ਭਾਈ ਰਣਜੀਤ ਸਿੰਘ
Published : Nov 27, 2019, 8:40 am IST
Updated : Nov 27, 2019, 8:40 am IST
SHARE ARTICLE
Akal Takht
Akal Takht

ਪੰਥਕ ਅਕਾਲੀ ਲਹਿਰ ਦੇ ਮੁਖੀ ਭਾਈ ਰਣਜੀਤ ਸਿੰਘ ਨੇ ਕਿਹਾ ਹੈ ਕਿ ਅਕਾਲੀ ਦਲ ਬਾਦਲ ਵਲੋਂ ਸਿੱਖ ਕੌਮ ਅਤੇ ਅਕਾਲ ਤਖ਼ਤ ਨੂੰ ਭਾਰਤੀ ਜਨਤਾ ਪਾਰਟੀ ਕੋਲ ਵੇਚ ਦਿਤਾ ਹੋਇਆ ਹੈ।

ਗੁਰਦਾਸਪੁਰ (ਹਰਜੀਤ ਸਿੰਘ ਆਲਮ): ਪੰਥਕ ਅਕਾਲੀ ਲਹਿਰ ਦੇ ਮੁਖੀ ਭਾਈ ਰਣਜੀਤ ਸਿੰਘ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਨੇ ਅੱਜ ਸਥਾਨਕ ਗੁਰਦੁਆਰਾ ਬਾਬਾ ਟਹਿਲ ਸਿੰਘ ਨੇ ਬੁਲਾਈ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਹੈ ਕਿ ਅਕਾਲੀ ਦਲ ਬਾਦਲ ਵਲੋਂ ਸਿੱਖ ਕੌਮ ਅਤੇ ਅਕਾਲ ਤਖ਼ਤ ਨੂੰ ਭਾਰਤੀ ਜਨਤਾ ਪਾਰਟੀ ਕੋਲ ਵੇਚ ਦਿਤਾ ਹੋਇਆ ਹੈ। ਉਨ੍ਹਾਂ ਕਿਹਾ ਕਿ 12-13 ਸੀਟਾਂ ਜਿੱਤਣ ਵਾਲੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲਾ ਅਕਾਲੀ ਦਲ ਅਪਣੇ ਆਪ ਨੂੰ ਸਿੱਖਾਂ ਦੀ ਨੁਮਾਇੰਦਾ ਪਾਰਟੀ ਅਖਵਾ ਰਹੀ ਹੈ ਜਦੋਂ ਕਿ ਜ਼ਮੀਨ 'ਤੇ ਹਾਲਤ ਇਹ ਬਣ ਚੁੱਕੇ ਹਨ ਕਿ ਸਿੱਖ ਕੌਮ ਬਾਦਲ ਦਾ ਨਾਂਅ ਸੁਨਣ ਨੂੰ ਤਿਆਰ ਨਹੀਂ ਹੈ।

Badals Badals

ਇਕ ਸਵਾਲ ਦੇ ਜਵਾਬ ਵਿਚ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਪੰਥਕ ਅਕਾਲੀ ਲਹਿਰ ਦਾ ਰਾਜਨੀਤੀ ਨਾਲ ਕੋਈ ਸਬੰਧ ਨਹੀਂ ਹੈ। ਇਸ ਦਾ ਮੁੱਖ ਉਦੇਸ਼ ਸਿੱਖਾਂ ਦਾ ਅਪਣੇ ਆਪ ਨੂੰ ਨੁਮਾਇੰਦਾ ਅਖਵਾਉਣ ਵਾਲੇ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਅਤੇ ਉਸ ਦੇ ਕੁਟੰਬ ਦੀ ਅਸਲੀਅਤ ਆਮ ਸਿੱਖ ਜਗਤ ਸਾਹਮਣੇ ਉਜਾਗਰ ਕੀਤੀ ਜਾ ਰਹੀ ਹੈ ਅਤੇ ਸਿੱਖ ਕੌਮ ਸਾਹਮਣੇ ਬਾਦਲਾਂ ਦਾ ਨਕਾਬ ਉਤਾਰਿਆ ਜਾ ਰਿਹਾ ਹੈ।

 Bhai Ranjit SinghBhai Ranjit Singh

ਇਕ ਹੋਰ ਸਵਾਲ ਦੇ ਜਵਾਬ ਵਿਚ ਭਾਈ ਰਣਜੀਤ ਸਿੰਘ ਨੇ ਇੰਕਸ਼ਾਫ਼ ਕੀਤਾ ਕਿ ਕਰੀਬ ਦੋ ਸਾਲ ਪਹਿਲਾਂ ਉਨ੍ਹਾਂ ਵਲੋਂ ਪੰਥਕ ਵਿਦਵਾਨਾਂ ਦੀ ਰਾਇ ਨਾਲ ਪੰਥਕ ਅਕਾਲੀ ਲਹਿਰ ਦਾ ਗਠਨ ਕੀਤਾ ਗਿਆ ਸੀ ਅਤੇ ਇਸ ਬੈਨਰ ਹੇਠ ਇਸ ਜਥੇਬੰਦੀ ਵਲੋਂ ਪਿੰਡਾਂ ਵਿਚ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਮੀਟਿੰਗਾਂ ਵਿਚ ਸਾਧਾਰਣ ਸਿੱਖਾਂ ਦਾ ਲਾਮਿਸਾਲ ਉਤਸ਼ਾਹ ਤੇ ਸਾਥ ਮਿਲ ਰਿਹਾ ਹੈ। ਪ੍ਰੈਸ ਕਾਨਫ਼ਰੰਸ ਮੌਕੇ ਭਾਈ ਰਣਜੀਤ ਸਿੰਘ ਦੇ ਨਾਲ ਇੰਜੀਨੀਅਰ ਜੋਗਿੰਦਰ ਸਿੰਘ ਨਾਨੋਵਾਲੀਆ, ਦਿਲਬਾਗ ਸਿੰਘ ਚੀਮਾ, ਗੁਰਦਵਾਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਅਤੇ ਰੂਬੀ ਆਦਿ ਵੀ ਹਾਜ਼ਰ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement