
ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸਪੀ ਸਿੰਘ ਓਬਰਾਏ ਅੱਜ ਸਵੇਰੇ ਕਰੀਬ 8 ਵਜੇ ਉਹਨਾਂ ਦੇ ਘਰ ਪਹੁੰਚੇ।
ਲਾਹੌਰ: ਬੀਤੇ ਦਿਨੀਂ ਭਾਈ ਮਰਦਾਨਾ ਜੀ ਦੇ ਪਰਵਾਰ ਦੀ 18ਵੀਂ ਅੰਸ਼ ਭਾਈ ਮੁਹੰਮਦ ਹੁਸੈਨ ਦੇ ਜਵਾਈ ਮੁਹੰਮਦ ਹੁਸੈਨ ਵਿਕੀ ਦਾ ਭਰ ਜਵਾਨੀ ਵਿਚ ਦਿਹਾਂਤ ਹੋ ਗਿਆ ਸੀ। ਉਹ ਅਪਣੇ ਪਿੱਛੇ ਵਿਧਵਾ ਅਤੇ 2 ਮਾਸੂਮ ਬੱਚੇ ਛੱਡ ਗਏ ਹਨ। ਇਸ ਦੁਖ ਭਰੀ ਘੜੀ ਵਿਚ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸਪੀ ਸਿੰਘ ਓਬਰਾਏ ਅੱਜ ਸਵੇਰੇ ਕਰੀਬ 8 ਵਜੇ ਉਹਨਾਂ ਦੇ ਘਰ ਪਹੁੰਚੇ। ਇੱਥੇ ਪਹੁੰਚ ਕੇ ਉਹਨਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
SP Singh oberoi meet bhai mardana family
ਭਾਰੀ ਮਰਦਾਨਾ ਜੀ ਦੇ ਵਾਰਿਸਾਂ ਨੇ ਸਪੋਕਸਮੈਨ ਟੀਵੀ ਨਾਲ ਗੱਲਬਾਤ ਕਰਦਿਆਂ ਐਸਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ। ਉਹਨਾਂ ਨੇ ਐਸਪੀ ਸਿੰਘ ਓਬਰਾਏ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਐਸਪੀ ਸਿੰਘ ਨੇ ਉਹਨਾਂ ਦੇ ਲੜਕੇ ਨੂੰ ਦੁਬਈ ਵਿਚ ਸਥਿਤ ਅਪਣੀ ਕੰਪਨੀ ਵਿਚ ਨੌਕਰੀ ਵੀ ਦਿੱਤੀ ਹੈ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਐਸਪੀ ਸਿੰਘ ਓਬਰਾਏ ਨੇ ਉੱਥੋਂ ਦੇ ਗਵਰਨਰ ਨਾਲ ਵੀ ਮੁਲਾਕਾਤ ਕੀਤੀ ਪਰ ਇੰਨੇ ਵਿਅਸਥ ਹੋਣ ਦੇ ਬਾਵਜੂਦ ਵੀ ਐਸਪੀ ਸਿੰਘ ਓਬਰਾਏ ਨੇ ਉਹਨਾਂ ਦਾ ਦੁੱਖ ਸਾਂਝਾ ਕਰਨ ਲਈ ਸਮਾਂ ਕੱਢਿਆ।
Bhai Mardana ji's 18th ansh in shock, son-in-law expired
ਭਾਈ ਮਰਦਾਨਾ ਜੀ ਦੇ ਵਾਰਿਸਾਂ ਨੇ ਦੱਸਿਆ ਕਿ ਬੀਤੇ ਦਿਨ ਐਸਪੀ ਸਿੰਘ ਓਬਰਾਏ ਨੇ ਨਨਕਾਣਾ ਸਾਹਿਬ ਅਤੇ ਪੰਜਾ ਸਾਹਿਬ ਵਿਖੇ ਦਰਸ਼ਨ ਕੀਤੇ ਅਤੇ ਅੱਜ ਉਹਨਾਂ ਨੂੰ ਮਿਲ ਕੇ ਉਹ ਦੁਬਈ ਵਾਪਸ ਚਲੇ ਗਏ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮਰਦਾਨਾ ਜੀ ਦੇ ਪਰਵਾਰ ਦੀ 18ਵੀਂ ਅੰਸ਼ ਭਾਈ ਮੁਹੰਮਦ ਹੁਸੈਨ ਦੇ ਜਵਾਈ ਮੁਹੰਮਦ ਹੁਸੈਨ ਵਿਕੀ ਰਾਤ ਮੌਕੇ ਘਰ ਪਰਤ ਰਹੇ ਸਨ ਕਿ ਹਨੇਰੇ ਕਾਰਨ ਉਹ ਇਕ ਬਿਜਲੀ ਦੇ ਖੰਭੇ ਨਾਲ ਟਕਰਾਅ ਗਏ। ਉਨ੍ਹਾਂ ਦੇ ਸਿਰ ਵਿਚ ਸੱਟ ਲੱਗੀ ਸੀ। ਡਾਕਟਰਾਂ ਨੇ ਦਸਿਆ ਸੀ ਕਿ ਮੁਹੰਮਦ ਹੁਸੈਨ ਵਿਕੀ ਦੇ ਦਿਮਾਗ਼ ਵਿਚ ਖ਼ੂਨ ਜੰਮ ਗਿਆ।
SP singh oberoi
ਇਸ ਤੋਂ ਬਾਅਦ ਉਹਨਾਂ ਦੀ ਮੌਤ ਹੋ ਗਈ। ਇਸ ਮੌਕੇ ਦੁਨੀਆਂ ਭਰ ਦੇ ਸਿੱਖ ਆਗੂਆਂ ਵੱਲੋਂ ਵੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ। ਦੱਸ ਦਈਏ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਐਸਪੀ ਸਿੰਘ ਓਬਰਾਏ ਵੱਲੋਂ ਵੱਖ ਮੌਕਿਆਂ ‘ਤੇ ਸਿੱਖਾਂ ਲਈ ਕਈ ਉਪਰਾਲੇ ਕੀਤੇ ਜਾਂਦੇ ਹਨ। ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵੀ ਉਹਨਾਂ ਵੱਲੋਂ ਲੋੜਵੰਦ ਯਾਤਰੀਆਂ ਨੂੰ ਕਰਤਾਰਪੁਰ ਸਾਹਿਬ ਦੀ ਯਾਤਰਾ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।