
ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਦਾ ਬੀਬੀ ਜਗੀਰ ਕੌਰ ਨਾਂ ਪੇਸ਼ ਕੀਤਾ ਗਿਆ
ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਦਾ ਬੀਬੀ ਜਗੀਰ ਕੌਰ ਨਾਂ ਪੇਸ਼ ਕੀਤਾ ਗਿਆ। ਵਿਰੋਧੀ ਧਿਰ ਵੱਲੋਂ ਮਾਸਟਰ ਮਿੱਠੂ ਸਿੰਘ ਕਾਹਨੇਕੇ ਦਾ ਨਾਂ ਪੇਸ਼ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਹਾਜ਼ਰ 137 ਮੈਂਬਰਾਂ ਵਲੋਂ ਚੋਣ ਲਈ ਵੋਟ ਸ਼ੁਰੂ ਹੋ ਗਈ ਹੈ।
Bibi Jagir Kaur
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਜਨਰਲ ਹਾਊਸ ਵੱਲੋਂ ਕੀਤੀ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 137 ਮੈਂਬਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੁੱਜੇ ਹਨ।
Master Mithu Singh
ਜਨਰਲ ਹਾਊਸ ਵਲੋਂ ਪ੍ਰਧਾਨ ਦੀ ਚੋਣ ਉਪਰੰਤ ਅਹੁਦੇਦਾਰ ਚੁਣੇ ਜਾਣਗੇ। ਗੁਰੂ ਸਾਹਿਬ ਦੇ ਚਰਨਾਂ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਅਰੰਭਤਾ ਦੀ ਪ੍ਰਵਾਨਗੀ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੀਤੀ। ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਭਾਈ ਗੋਬਿੰਦ ਸਿੰਘ ਲੌਂਗੋਵਾਲ ਬੀਬੀ ਜਗੀਰ ਕੌਰ ਆਦਿ ਮੈੰਬਰ ਸ਼ਾਮਲ ਹੋਏ ਹਨ।