
122 ਵੋਟਾਂ ਨਾਲ ਜਿੱਤ ਕੇ ਤੀਜੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣ ਚੁੱਕੇ ਹਨ।
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਅਗਲੇ ਇੱਕ ਸਾਲ ਦੀ ਮਿਆਦ ਲਈ ਚੋਣ ਅੱਜ ਕਰਵਾਈ ਗਈ। ਜਿਸ ਵਿੱਚ ਬੀਬੀ ਜਗੀਰ ਕੌਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਦੱਸ ਦਈਏ ਕਿ ਬੀਬੀ ਜਗੀਰ ਕੌਰ 122 ਵੋਟਾਂ ਨਾਲ ਜਿੱਤ ਕੇ ਤੀਜੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣ ਚੁੱਕੇ ਹਨ।
SGPC
ਗੁਰਦੁਆਰਾ ਐਕਟ 1925 ਦੇ ਅਨੁਸਾਰ, ਸ਼੍ਰੋਮਣੀ ਕਮੇਟੀ ਦੇ ਸੰਗਠਨ ਨੂੰ ਹਰ ਸਾਲ ਆਪਣਾ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸੈਕਟਰੀ ਅਤੇ 15 ਮੈਂਬਰੀ ਕਾਰਜਕਾਰੀ ਸੰਸਥਾ ਦੀ ਚੋਣ ਕਰਨੀ ਲਾਜ਼ਮੀ ਹੈ ਚਾਹੇ ਉਹ ਸਰਬਸੰਮਤੀ ਨਾਲ ਜਾਂ ਵੋਟਿੰਗ ਦੇ ਜ਼ਰੀਏ ਕੀਤਾ ਜਾਵੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਬੀਬੀ ਜਗੀਰ ਕੌਰ ਦਾ ਨਾਂ ਪੇਸ਼ ਕੀਤਾ ਗਿਆ।
Bibi Jagir Kaur
ਵਿਰੋਧੀ ਧਿਰ ਵੱਲੋਂ ਮਾਸਟਰ ਮਿੱਠੂ ਸਿੰਘ ਕਾਹਨੇਕੇ ਦਾ ਨਾਂ ਪੇਸ਼ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਹਾਜ਼ਰ 137 ਮੈਂਬਰਾਂ ਵਲੋਂ ਚੋਣ ਲਈ ਵੋਟਿੰਗ ਕੀਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਜਨਰਲ ਹਾਊਸ ਵੱਲੋਂ ਕੀਤੀ ਗਈ।