
295ਏ ਸਮੇਤ ਕਈ ਧਾਰਾਵਾਂ ਤਹਿਤ ਮਾਮਲਾ ਹੋਇਆ ਦਰਜ,ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਘਟਨਾ ਸਬੰਧੀ ਜਾਣਕਾਰੀ
ਨਵੀਂ ਦਿੱਲੀ - ਦਿੱਲੀ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਤੜਕੇ ਕਰੀਬ 3 ਵਜੇ ਸੇਵਾਦਾਰਾਂ ਨੂੰ ਉਸ ਸਮੇਂ ਹਫ਼ੜਾ ਦਫੜੀ ਮਚ ਗਈ ਜਦੋਂ ਅਚਾਨਕ ਇਕ ਵਿਅਕਤੀ ਥੜ੍ਹਾ ਸਾਹਿਬ 'ਤੇ ਆ ਕੇ ਲੰਮਾ ਪੈ ਗਿਆ ਅਤੇ ਗਾਲੀ ਗਲੋਚ ਕਰਨ ਲੱਗਿਆ। ਇਸ ਮਗਰੋਂ ਉਥੇ ਮੌਜੂਦ ਸੇਵਾਦਾਰਾਂ ਨੇ ਉਸ ਵਿਅਕਤੀ ਨੂੰ ਤੁਰੰਤ ਕਾਬੂ ਕਰ ਲਿਆ। ਗੁਰਦੁਆਰਾ ਸਾਹਿਬ ਵਿਚ ਵਾਪਰੀ ਇਹ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ।
https://www.facebook.com/watch/?v=2876897255930690
ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਚ ਬੇਅਬਦੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇਸ ਵਿਅਕਤੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ, ਜਿਸ 295 ਏ ਤੋਂ ਇਲਾਵਾ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਘਟਨਾ ਬਾਰੇ ਮਨਜੀਤ ਜੀਕੇ ਨੇ ਵੀ ਜਾਣਕਾਰੀ ਦਿੱਤੀ ਹੈ।
ਦੱਸ ਦਈਏ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਸਵੇਰੇ ਕਰੀਬ ਸਵਾ ਦੋ ਵਜੇ ਗੁਰਦੁਆਰਾ ਸਾਹਿਬ ਵਿਚ ਸਵੇਰ ਦੀ ਪਹਿਲੀ ਅਰਦਾਸ ਕੀਤੀ ਜਾ ਰਹੀ ਸੀ ਤੇ ਉਸ ਸਮੇਂ ਇਕ ਵਿਅਕਤੀ ਆ ਕੇ ਥੜ੍ਹਾ ਸਾਹਿਬ 'ਤੇ ਲੰਮਾ ਪੈ ਗਿਆ ਅਤੇ ਪਵਿੱਤਰ ਅਸਥਾਨ ਦੀ ਦੁਰਵਰਤੋਂ ਕੀਤੀ। ਇਹ ਸਾਰੀ ਵਾਰਦਾਤ ਕੈਮਰੇ ਵਿਚ ਕੈਦ ਹੋ ਗਈ।