
ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਰਵਾਨਾ ਹੋਇਆ ਜਥਾ
ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਦਾ 551ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ ਹੋ ਗਿਆ ਹੈ। ਇਸ ਜਥੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜੈਕਾਰਿਆਂ ਦੀ ਗੂੰਜ ਨਾਲ ਐਸਜੀਪੀਸੀ ਦਫ਼ਤਰ ਤੋਂ ਰਵਾਨਾ ਕੀਤਾ।
Gobind Singh Longowal
ਸਿੱਖ ਸ਼ਰਧਾਲੂਆਂ ਦੇ ਜਥੇ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਵੱਲੋਂ ਕੀਤੀ ਜਾ ਰਹੀ ਹੈ। ਜਥੇ ਦੇ ਡਿਪਟੀ ਮੁਖੀ ਗੁਰਮੀਤ ਸਿੰਘ ਹਨ।
Nankana Sahib
ਦੱਸ ਦਈਏ ਕਿ 325 ਸ਼ਰਧਾਲੂਆਂ ਦਾ ਇਹ ਜਥਾ ਅਟਾਰੀ ਵਾਹਗਾ ਸੜਕ ਮਾਰਗ ਰਾਹੀਂ ਸ੍ਰੀ ਨਨਕਾਣਾ ਸਾਹਿਬ ਪਹੁੰਚੇਗਾ ਅਤੇ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾਉਣ ਉਪਰੰਤ ਇਕ ਦਸੰਬਰ ਨੂੰ ਵਾਪਸ ਭਾਰਤ ਪਰਤੇਗਾ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਜਥੇ ਲਈ ਪਾਕਿਸਤਾਨ ਦੂਤਾਵਾਸ ਵੱਲੋਂ 325 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ।