ਸਿੱਖ ਕੌਮ ਦਾ ਅਪਣਾ ਅੰਤਰਰਾਸ਼ਟਰੀ ਮਿਆਰ ਦਾ ਸਿੱਖ ਐਜੂਕੇਸ਼ਨ ਬੋਰਡ ਬਣਾਉਣ ਦਾ ਕੀਤਾ ਫ਼ੈਸਲਾ 
Published : Nov 27, 2022, 4:00 pm IST
Updated : Nov 27, 2022, 4:00 pm IST
SHARE ARTICLE
Jathedars during meeting
Jathedars during meeting

ਸਿੱਖ ਨੌਜਵਾਨਾਂ ਨੂੰ ਉਚੇਰੀ ਵਿਦਿਆ ਤੇ ਰੁਜ਼ਗਾਰ ਦੇ ਧਾਰਨੀ ਬਣਾਉਣ ਲਈ ਵਿਸ਼ਵ ਸਿੱਖ ਬੈਂਕ ਬਣਾਉਣ 'ਤੇ ਕੀਤਾ ਜਾ ਰਿਹਾ ਵਿਚਾਰ 

ਕੰਮਕਾਜ ਦੀ ਨਿਗਰਾਨੀ ਲਈ ਸ੍ਰੀ ਅਕਾਲ ਤਖ਼ਤ ਦੀ ਸਰਪ੍ਰਸਤੀ ਹੇਠ ਸਿੱਖ ਵਿਦਵਾਨਾਂ ਦੀ ਬਣਾਈ ਜਾਵੇਗੀ ਉੱਚ ਪੱਧਰੀ ਕਮੇਟੀ 
ਅੰਮ੍ਰਿਤਸਰ : ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਵਿਚ ਜਥੇਦਾਰਾਂ ਨੇ ਸਿੱਖ ਕੌਮ ਦਾ ਆਪਣਾ ਅੰਤਰ ਰਾਸ਼ਟਰੀ ਮਿਆਰ ਦਾ ਸਿੱਖ ਐਜੂਕੇਸ਼ਨ ਬੋਰਡ ਬਣਾਉਣ ਦਾ ਫੈਸਲਾ ਕੀਤਾ। ਇਸ ਲਈ ਸ੍ਰੀ ਅਕਾਲ ਤਖ਼ਤ ਦੀ ਸਰਪ੍ਰਸਤੀ ਹੇਠ ਸਿੱਖ ਵਿਦਵਾਨਾਂ ਅਤੇ ਸਿੱਖ ਸੰਸਥਾਵਾਂ ਦੇ ਪ੍ਰਤੀਨਿਧੀ ਦੇ ਅਧਾਰਿਤ ਇੱਕ ਉੱਚ ਪੱਧਰੀ ਕਮੇਟੀ ਬਣਾਈ ਜਾਵੇਗੀ ਜੋ ਇਸ ਕਾਰਜ ਦੀ ਪੂਰਤੀ ਲਈ ਯਤਨ ਕਰੇਗੀ। 

ਜਥੇਦਾਰਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੁਝ ਕੁ ਸਿੱਖ ਚਿਹਰਿਆਂ ਨੂੰ ਵਰਤ ਕੇ, ਕਾਨੂੰਨ ਦੀ ਆੜ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਨੂੰ ਤੋੜਨ ਦਾ ਯਤਨ  ਕੀਤਾ ਜਾ ਰਿਹਾ ਹੈ। ਉਹ ਵੀ ਉਸ ਵਰ੍ਹੇ ਜਦੋਂ ਸਿੱਖ ਪੰਥ ਗੁਰਦੁਆਰਾ ਸੁਧਾਰ ਲਹਿਰ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਦੇ ਸ਼ਹੀਦੀ ਦਿਹਾੜੇ ਸ਼ਤਾਬਦੀ ਰੂਪ ਵਿਚ ਮਨਾ ਰਿਹਾ ਹੈ। ਜਥੇਦਾਰਾਂ ਨੇ ਕੇਂਦਰ ਸਰਕਾਰ ਦੀ ਇਸ ਨੀਤੀ ਨੂੰ  ਸਿੱਖਾਂ ਦੀ ਸਭ ਤੋ ਵੱਡੀ ਸੰਸਥਾ ’ਤੇ ਕੇਂਦਰ ਸਰਕਾਰ ਵਲੋਂ ਹਮਲਾ ਕਰਾਰ ਦਿਤਾ। ਜਥੇਦਾਰ ਨੇ ਹੁਕਮ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੀ ਮਜਬੂਤੀ ਲਈ ਸਿੱਖ ਆਗੂ ਇਸ ਸੰਸਥਾ ਨੂੰ ਵਿਸ਼ਵ ਵਿਆਪੀ ਬਨਾਉਣ ਦੇ ਯਤਨ ਆਰੰਭ ਕਰਨ।

ਜਥੇਦਾਰਾਂ ਨੇ ਕਿਹਾ ਕਿ ਸਿੱਖ ਪੰਥ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸੰਸਾਰ ਪੱਧਰ ’ਤੇ ਸਿੱਖ ਬੈਂਕ ਬਨਾਉਣ ਤੇ ਚਲਾਉਣ ਬਾਰੇ ਸੰਭਾਵਨਾਵਾਂ ਤਲਾਸ਼ਣੀਆਂ ਚਾਹੀਦੀਆਂ ਹਨ ਤੇ ਇਸ ਬਾਰੇ ਯਤਨ ਕਰਨਾ ਚਾਹੀਦਾ ਹੈ, ਤਾਂ ਜੋ ਇਸਲਾਮਿਕ ਬੈਂਕ ਦੀ ਤਰਜ ’ਤੇ ਇਸ ਬੈਂਕ ਰਾਹੀਂ ਸਿੱਖ ਨੌਜਵਾਨਾਂ ਨੂੰ ਉਚੇਰੀ ਵਿਦਿਆ ਤੇ ਰੋਜ਼ਗਾਰ ਦੇ ਧਾਰਨੀ ਬਨਾਉਣ ਲਈ ਯੋਗ ਸਹਾਇਤਾ ਕੀਤੀ ਜਾ ਸਕੇ। ਇਸ ਕਾਰਜ ਲਈ ਯੋਗ ਸੁਝਾਅ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇ ਜਾਣ।

ਪੰਜਾਬ ਸਰਕਾਰ ਤੇ ਵਰਦਿਆਂ ਜਥੇਦਾਰਾਂ ਨੇ ਕਿਹਾ ਕਿ ਸਰਕਾਰ  ਵੱਲੋਂ ਜੋ ਸਿੱਖ ਬੱਚੇ ’ਤੇ ਹਥਿਆਰਾਂ ਦੇ ਪ੍ਰਦਰਸ਼ਨ ਸਬੰਧੀ ਕੇਸ ਦਰਜ ਕੀਤਾ ਹੈ, ਉਹ ਬਹੁਤ ਹੀ ਮੰਦਭਾਗਾ ਹੈ। ਕਿਉਂਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੀਆਂ ਫਿਲਮਾਂ ’ਤੇ ਰੋਕ ਲਗਾਉਣੀ ਚਾਹੀਦੀ ਹੈ। ਅੱਜ ਦੀ ਮੀਟਿੰਗ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਤੇ ਗਿਆਨੀ ਸੁਖਦੇਵ ਸਿੰਘ ਸ਼ਾਮਲ ਹੋਏ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement