Death Threat to Dhesi: ਤਨਮਨਜੀਤ ਢੇਸੀ ਨੂੰ ਜਾਨੋਂ ਮਾਰਨ ਦੀਆਂ ਨਸਲਵਾਦੀ ਧਮਕੀਆਂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਨਿਖੇਧੀ
Published : Nov 27, 2023, 3:56 pm IST
Updated : Nov 27, 2023, 3:56 pm IST
SHARE ARTICLE
Jathedar condemned the threats to kill Tanmanjit Singh Dhesi
Jathedar condemned the threats to kill Tanmanjit Singh Dhesi

ਕਿਹਾ; ਸੰਯੁਕਤ ਰਾਸ਼ਟਰ ਅਮਨ-ਸ਼ਾਂਤੀ ਅਤੇ ਮਨੁੱਖਤਾ ਦੀਆਂ ਦੁਸ਼ਮਣ ਤਾਕਤਾਂ ਨੂੰ ਨੰਗਿਆਂ ਕਰੇ

Death Threat to Dhesi:  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਯੂ.ਕੇ. ਦੇ ਸਿੱਖ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨੂੰ ਗਾਜ਼ਾ-ਇਜ਼ਰਾਈਲ ਜੰਗ ਸਬੰਧੀ ਸਕਾਟਿਸ਼ ਨੈਸ਼ਨਲ ਪਾਰਟੀ ਵਲੋਂ ਲਿਆਂਦੇ ਅਸਥਾਈ ਜੰਗਬੰਦੀ ਦੇ ਛੋਟੇ ਮਤੇ ‘ਤੇ ਵੋਟ ਪਾਉਣ ਦੀ ਬਜਾਏ ਹਿੰਸਾ ਦੇ ਸਦੀਵੀ ਅੰਤ ਅਤੇ ਦੁਸ਼ਮਣੀ ਦੇ ਸਥਾਈ ਖ਼ਾਤਮੇ ਲਈ ਲੇਬਰ ਪਾਰਟੀ ਵਲੋਂ ਪੇਸ਼ ਕੀਤੇ ਮਤੇ ‘ਤੇ ਵੋਟ ਪਾਉਣ ਕਾਰਨ ਨਸਲਵਾਦੀ ਤਾਕਤਾਂ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਅਤੇ ਵਿਸ਼ਵ ਸ਼ਾਂਤੀ ਚਾਹੁਣ ਵਾਲੀ ਕੌਮ ਹੈ ਅਤੇ ਤਨਮਨਜੀਤ ਸਿੰਘ ਢੇਸੀ ਵਰਗੇ ਸਿੱਖਾਂ ‘ਤੇ ਪੂਰੀ ਕੌਮ ਨੂੰ ਮਾਣ ਹੈ, ਜਿਹੜੇ ਹਮੇਸ਼ਾ ਦਲੇਰੀ ਤੇ ਨਿਡਰਤਾ ਦੇ ਨਾਲ ਵਿਸ਼ਵ ਸ਼ਾਂਤੀ ਅਤੇ ਮਨੁੱਖੀ ਅਧਿਕਾਰਾਂ ਲਈ ਆਵਾਜ਼ ਬੁਲੰਦ ਕਰਦੇ ਹਨ।

ਗਿਆਨੀ ਰਘਬੀਰ ਸਿੰਘ ਨੇ ਜਾਰੀ ਬਿਆਨ ਵਿਚ ਆਖਿਆ ਕਿ ਸਿੱਖ ਅਮਲ ਨੂੰ ਕੋਰੋਨਾ ਕਾਲ ਤੇ ਦੁਨੀਆ ਦੇ ਵੱਖ-ਵੱਖ ਖਿੱਤਿਆਂ ਵਿਚ ਜੰਗਾਂ-ਯੁੱਧਾਂ ਵੇਲੇ ਸਿੱਖ ਵਾਲੰਟੀਅਰਾਂ ਦੁਆਰਾ ਕੀਤੀ ਗਈ ਮਾਨਵਤਾ ਦੀ ਸੇਵਾ ਦੇ ਰੂਪ ਵਿਚ ਵਿਸ਼ਵ ਦੇ ਲੋਕ ਚੰਗੀ ਤਰ੍ਹਾਂ ਵੇਖ ਚੁੱਕੇ ਹਨ। ਹੁਣ ਇਜ਼ਰਾਈਲ ਅਤੇ ਹਮਾਸ ਵਿਚਾਲੇ ਲੜਾਈ ਦੌਰਾਨ ਹੋ ਰਹੇ ਮਨੁੱਖਤਾ ਦੇ ਘਾਣ ਵਿਰੁੱਧ ਵੀ ਸਿੱਖ ਆਪਣੇ ਧਰਮ ਦੇ ਸਿਧਾਂਤਾਂ ਤੋਂ ਸੇਧ ਲੈ ਕੇ ਸਦੀਵੀ ਵਿਸ਼ਵ ਸ਼ਾਂਤੀ ਦੀ ਕਾਮਨਾ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਤਨਮਨਜੀਤ ਸਿੰਘ ਢੇਸੀ ਵਲੋਂ ਗ਼ਾਜ਼ਾ-ਇਜ਼ਰਾਈਲ ਵਿਚਾਲੇ ਜੰਗ ਦੌਰਾਨ ਹਜ਼ਾਰਾਂ ਬੇਕਸੂਰ ਨਾਗਰਿਕਾਂ ਤੇ ਨਿੱਕੇ-ਨਿੱਕੇ ਬੱਚਿਆਂ ਦੀਆਂ ਦਰਦਨਾਕ ਮੌਤਾਂ ‘ਤੇ ਹਾਅ ਦਾ ਨਾਅਰਾ ਮਾਰਨ ਅਤੇ ਦੁਵੱਲੀ ਸਦੀਵੀ ਅਮਨ-ਸ਼ਾਂਤੀ ਦੀ ਸਥਾਪਨਾ ਲਈ ਦ੍ਰਿੜ੍ਹਤਾ ਦੇ ਨਾਲ ਯੂ.ਕੇ. ਪਾਰਲੀਮੈਂਟ ਵਿਚ ਚੁੱਕੀ ਆਵਾਜ਼ ਨਸਲਵਾਦੀ ਅਤੇ ਹਿੰਸਾ ਦੀਆਂ ਹਮਾਇਤੀ ਤਾਕਤਾਂ ਨੂੰ ਰਾਸ ਨਹੀਂ ਆ ਰਹੀ, ਜਿਸ ਕਾਰਨ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਡਰਾਵੇ ਤੇ ਧਮਕੀਆਂ ਸਿੱਖਾਂ ਨੂੰ ਆਪਣੇ ਸਿਧਾਂਤਾਂ ਤੋਂ ਦੂਰ ਨਹੀਂ ਕਰ ਸਕਦੀਆਂ ਅਤੇ ਪੂਰੀ ਸਿੱਖ ਕੌਮ ਤਨਮਨਜੀਤ ਸਿੰਘ ਢੇਸੀ ਦੇ ਨਾਲ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਹੁਣ ਜਦੋਂ ਸੰਯੁਕਤ ਰਾਸ਼ਟਰ ਵੀ ਇਹ ਚਿਤਾਵਨੀ ਦੇ ਚੁੱਕਾ ਹੈ ਕਿ ਗਾਜ਼ਾ-ਇਜ਼ਰਾਈਲ ਦੀ ਜੰਗ ਭਵਿੱਖ ਵਿਚ ਵਿਸ਼ਵ ਲਈ ਵੱਡਾ ਅੰਨ ਸੰਕਟ ਪੈਦਾ ਕਰ ਸਕਦੀ ਹੈ ਤਾਂ ਦੁਨੀਆਂ ਦੇ ਸਾਰੇ ਦੇਸ਼ਾਂ ਨੂੰ ਮਿਲ ਕੇ ਤੁਰੰਤ ਇਸ ਜੰਗ ਨੂੰ ਰੋਕਣ ਲਈ ਯਤਨਸ਼ੀਲ ਹੋਣ ਦੀ ਲੋੜ ਹੈ। ਵਿਸ਼ਵ ਵਿਚ ਸਦੀਵੀ ਅਮਨ-ਸ਼ਾਂਤੀ ਤੇ ਖੁਸ਼ਹਾਲੀ ਚਾਹੁਣ ਵਾਲੇ ਸਾਰੇ ਦੇਸ਼ਾਂ ਨੂੰ ਤਨਮਨਜੀਤ ਸਿੰਘ ਢੇਸੀ ਦੀ ਹਮਾਇਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਮੁੱਦਾ ਸੰਯੁਕਤ ਰਾਸ਼ਟਰ ਕੋਲ ਰੱਖ ਕੇ ਉਨ੍ਹਾਂ ਨਾਪਾਕ ਤਾਕਤਾਂ ਨੂੰ ਦੁਨੀਆ ਦੇ ਸਾਹਮਣੇ ਨੰਗਾ ਕਰਨਾ ਚਾਹੀਦਾ ਹੈ, ਜੋ ਅਮਨ-ਸ਼ਾਂਤੀ ਤੇ ਮਨੁੱਖਤਾ ਦੀਆਂ ਦੁਸ਼ਮਣ ਹਨ।

(For more news apart from Jathedar condemned the threats to kill Tanmanjit Singh Dhesi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement